Friday, April 19, 2024

ਵਾਹਿਗੁਰੂ

spot_img
spot_img

ਪਠਾਨਕੋਟ ਵਿੱਚ ਸੁਕਰਵਾਰ ਨੂੰ ਇੱਕ ਹੋਰ ਕਰੋਨਾ ਪਾਜੀਟਿਵ ਮਰੀਜ ਦੀ ਅੰਮਿ੍ਤਸਰ ਵਿਖੇ ਇਲਾਜ ਦੋਰਾਨ ਮੋਤ

- Advertisement -

ਪਠਾਨਕੋਟ, 5 ਜੂਨ 2020 –

ਜਿਲਾ ਪਠਾਨਕੋਟ ਵਿੱਚ ਸੁਕਰਵਾਰ ਨੂੰ ਇੱਕ ਹੋਰ ਕਰੋਨਾ ਪਾਜੀਟਿਵ ਵਿਅਕਤੀ ਦੀ ਅੰਮਿ੍ਰਤਸਰ ਵਿਖੇ ਇਲਾਜ ਦੋਰਾਨ ਮੋਤ ਹੋ ਗਈ। ਜਿਕਰਯੋਗ ਹੈ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਨਾਲ ਹੋਈ ਇਹ ਚੋਥੀ ਮੋਤ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 81 ਹੋ ਗਈ ਹੈ ਜਦ ਕਿ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਕਾਰਨ ਮੋਤ ਹੋ ਚੁੱਕੀ ਹੈ।

ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪਠਾਨਕੋਟ ਦੇ ਜਿਸ 48 ਸਾਲ ਦੇ ਵਿਅਕਤੀ ਦੀ ਅੱਜ ਮੋਤ ਹੋਈ ਹੈ ਉਸ ਵਿਅਕਤੀ ਨੂੰ ਪਿਛਲੇ ਕਰੀਬ 7-8 ਦਿਨਾਂ ਤੋਂ ਬੁਖਾਰ ਦੀ ਸਿਕਾਇਤ ਸੀ ਅਤੇ ਉਨਾਂ ਦੇ ਪਰਿਵਾਰ ਵੱਲੋਂ ਕੋਈ ਇੱਕ ਦੋ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਸ ਵਿਅਕਤੀ ਨੂੰ ਦਿਖਾਇਆ ਸੀ ਹਾਲਤ ਜਿਆਦਾ ਖਰਾਬ ਹੋਣ ਕਾਰਨ ਉਸ ਵਿਅਕਤੀ ਨੂੰ ਅੰਮਿ੍ਰਤਸਰ ਰੈਫਰ ਕਰ ਦਿੱਤਾ।

ਜਿੱਥੇ ਅੱਜ ਇਲਾਜ ਦੋਰਾਨ ਸਵੇਰੇ ਹੀ ਉਸ ਵਿਅਕਤੀ ਦੀ ਮੋਤ ਹੋ ਚੁੱਕੀ ਸੀ ਸੁਕਰਵਾਰ ਸਾਮ ਨੂੰ ਉਸ ਵਿਅਕਤੀ ਦੀ ਮੈਡੀਕਲ ਰਿਪੋਰਟ ਆਈ ਜੋ ਕਰੋਨਾ ਪਾਜੀਟਿਵ ਸੀ। ਉਨਾਂ ਦੱਸਿਆ ਕਿ ਜਿਸ ਵਿਅਕਤੀ ਦੀ ਮੋਤ ਹੋਈ ਹੈ ਉਸ ਵਿਅਕਤੀ ਦੇ ਸੰਪਰਕ ਵਿੱਚ ਆਉਂਣ ਵਾਲੇ ਲੋਕਾਂ ਦੀ ਤਲਾਸ ਜਾਰੀ ਕਰ ਦਿੱਤੀ ਗਈ ਹੈ।

ਉਨਾਂ ਕਿਹਾ ਕਿ ਹੁਣ ਤੱਕ 81 ਲੋਕ ਕਰੋਨਾ ਪਾਜੀਟਿਵ ਪਾਏ ਗਏ ਹਨ ਜਿਨਾ ਵਿੱਚੋਂ ਚਾਰ ਲੋਕਾਂ ਦੀ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ 43 ਲੋਕ ਕਰੋਨਾ ਵਾਈਰਸ ਤੋਂ ਰਿਕਵਰ ਹੋ ਚੁੱਕੇ ਹਨ ਅਤੇ ਆਪਣੇ ਘਰਾਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਹੇ ਹਨ। 35 ਲੋਕ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜ ਹਨ ਜਿਨ੍ਰਾਂ ਵਿੱਚੋਂ 30 ਲੋਕਾਂ ਦਾ ਇਲਾਜ ਪਠਾਨਕੋਟ ਵਿਖੇ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਪਠਾਨਕੋਟ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਜਦੋਂ ਕਰੋਨਾ ਦੇ ਲੱਛਣ ਦਿਖਣ ਲਗਦੇ ਹਨ ਤਾਂ ਪਰਿਵਾਰ ਇਸ ਗੱਲ ਨੂੰ ਇੰਨੀ ਗੰਭੀਰਤਾ ਵਿੱਚ ਨਹੀਂ ਲੈਂਦਾ ਅਤੇ ਜਦ ਤੱਕ ਬੀਮਾਰੀ ਦਾ ਪਤਾ ਚਲਦਾ ਹੈ ਉਸ ਸਮੇਂ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ।

ਉਨਾਂ ਕਿਹਾ ਕਿ ਲੋਕਾਂ ਨੂੰ ਇਹ ਹੀ ਅਪੀਲ ਹੈ ਕਿ ਅਗਰ ਕਿਸੇ ਤਰਾਂ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਰੋਨਾ ਪਾਜੀਟਿਵ ਨੂੰ ਪਹਿਲੇ ਚਰਨ ਵਿੱਚ ਹੀ ਕੰਟਰੋਲ ਕਰ ਲਿਆ ਜਾਵੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...