Friday, April 26, 2024

ਵਾਹਿਗੁਰੂ

spot_img
spot_img

ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ਵਿੱਚ ਡੰਡਿਆਂ ਨਾਲ ਕੁੱਟ-ਕੁੱਟ ਮਾਰ ਦਿੱਤਾ ਭਾਈਵਾਲ, 11 ਖਿਲਾਫ਼ ਕਤਲ ਦਾ ਮਾਮਲਾ ਦਰਜ

- Advertisement -

ਯੈੱਸ ਪੰਜਾਬ
ਡੱਬਵਾਲੀ (ਹਰਿਆਣਾ) 13 ਜੂਨ, 2021:
ਹਰਿਆਣਾ ਦੇ ਚੌਟਾਲਾ ਵਿੱਚ ਇਕ ਵਿਅਕਤੀ ਨੂੂੰ ਡੰਡਿਆਂ ਨਾਲ ਕੁੱਟ ਕੁੱਟ ਕੇ ਮਾਰ ਦਿੱਤਾ ਗਿਆ। ਘਟਨਾ ਨੂੰ ਮ੍ਰਿਤਕ ਦੇ ਭਾਈਵਾਲ, ਉਸਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੇ ਅੰਜਾਮ ਦਿੱਤਾ। ਪਰਿਵਾਰ ਨੂੰ ਸ਼ੱਕ ਸੀ ਕਿ ਮ੍ਰਿਤਕ ਦੇ ਪਰਿਵਾਰ ਦੀ ਔਰਤ ਨਾਲ ਗ਼ਲਤ ਸੰਬੰਧ ਸਨ।

ਮ੍ਰਿਤਕ ਨਰੇਸ਼ ਉਰਫ਼ ਢੋਲੂ ਚੌਟਾਲਾ ਬੱਸ ਸਟੈਂਡ ਰੋਡ ’ਤੇ ਸ਼ਨੀ ਮੰਦਿਰ ਕੋਲ ਰਹਿਣ ਵਾਲਾ ਸੀ ਅਤੇ ਕੁਝ ਚਿਰ ਪਹਿਲਾਂ ਤਕ ਟੈਕਸੀ ਡਰਾਈਵਰ ਵਜੋਂ ਕੰਮ ਕਰਦਾ ਸੀ। ਪਿਛਲੇ ਕੁਝ ਸਮੇਂ ਤੋਂਉਸਨੇ ਪਿੰਡ ਦੇ ਹੀ ਧਰਮਬੀਰ ਦੇ ਨਾਲ ਭਾਈਵਾਲੀ ਵਿੱਚ ਇਕ ਪਿਕਅਪ ਵਿੱਚ ਸਬਜ਼ੀ ਲਿਆ ਕੇ ਵੇਚਣ ਦਾ ਕੰਮ ਸ਼ੁਰੂ ਕੀਤਾ ਸੀ। ਸ਼ੱਕ ਕੀਤਾ ਜਾਂਦਾ ਹੈ ਕਿ ਇਸੇ ਦੌਰਾਨ ਉਸਦੇ ਧਰਮਬੀਰ ਦੀ ਪਤਨੀ ਤਨੂੰ ਨਾਲ ਸੰਪਰਕ ਬਣ ਗਿਆ।

ਇਹ ਗੱਲ ਪਰਿਵਾਰ ਨੂੰ ਪਤਾ ਲੱਗੀ ਤਾਂ ਧਰਮਬੀਰ ਨੂੰ ਘਰ ਬੁਲਾ ਕੇ ਉਸਦੀ ਬੁਰੀ ਤਰ੍ਹਾਂ ਕਈ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਜਿਸ ਮਗਰੋਂ ਪੁਲਿਸ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਘਰ ਵਿੱਚ ਵੜਿਆ ਕੋਈ ਚੋਰ ਫ਼ੜਿਆ ਹੈ।

ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਦੋਸ਼ੀਆਂ ਨੇ ਤਨੂੰੰ ਤੋਂ ਫ਼ੋਨ ਕਰਵਾ ਕੇ ਧਰਮਬੀਰ ਨੂੰ ਘਰ ਬੁਲਾਇਆ ਅਤੇ ਡੰਡਿਆਂ ਨਾਲ ਉਸਦੀ ਬੇਤਹਾਸ਼ਾ ਕੁੱਟਮਾਰ ਕੀਤੀ। ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਉਹ ਦਮ ਤੋੜ ਗਿਆ। ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਨਰੇਸ਼ ਨੇ ਧਰਮਬੀਰ ਤੋਂ 70 ਹਜ਼ਾਰ ਰੁਪਏ ਲੈਣੇ ਸਨ। ਉਨ੍ਹਾਂ ਵੱਲੋਂ ਕਿਸੇ ਤਰ੍ਹਾਂ ਦੇ ਸੰਬੰਧਾਂ ਦੀ ਗੱਲ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

28 ਸਾਲਾਂ ਦੇ ਨਰੇਸ਼ ਢੋਲੂ ਦੀ ਮੌਤ ਤੋਂ ਬਾਅਦ ਪੁਲਿਸ ਨੇ ਤਨੂੰ, ਉਸਦੇ ਪਤੀ ਧਰਮਬੀਰ ਅਤੇ ਉਸਦੇ ਭਰਾਵਾਂ ਸਣੇ 11 ਵਿਅਕਤੀਆਂ ਵਿਰੁੱਧਕਤਲ ਦਾ ਮਾਮਲਾ ਦਰਜ ਕੀਤਾ ਹੈ। ਦੋਸ਼ੀਆਂ ਵਿੱਚ ਰਮੇਸ਼, ਸ਼ਾਮ ਸੁੰਦਰ, ਧਨਰਾਜ, ਹੰਸਰਾਜ, ਛਿੰਦਰ, ਸੁਰਿੰਦਰ, ਸਰਵਣ, ਹਰਦਿਆਲ ਕਾਲੀਆ ਆਦਿ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...