Friday, April 26, 2024

ਵਾਹਿਗੁਰੂ

spot_img
spot_img

ਪਦਮ ਸ਼੍ਰੀ ਪੁਰਸਕਾਰ ਮਿਲਣ ਤੇ ਪ੍ਰੋਫੈਸਰ ਕਰਤਾਰ ਸਿੰਘ ਲੁਧਿਆਣਾ ਦਾ ਲੋਕ ਵਿਰਾਸਤ ਅਕਾਦਮੀ ਵੱਲੋਂ ਸਤਿਕਾਰ

- Advertisement -

ਯੈੱਸ ਪੰਜਾਬ
ਲੁਧਿਆਣਾ, 30 ਨਵੰਬਰ, 2021 –
ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋਃ ਕਰਤਾਰ ਸਿੰਘ ਜੀ ਨੂੰ ਭਾਰਤ ਸਰਕਾਰ ਵੱਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤੇ ਜਾਣ ਤੇ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਇਸ ਦੇ ਚੇਅਰਮੈਨ ਪ੍ਰੋਃ ਗੁਰਭਜਨ ਗਿੱਲ ਦੀ ਅਗਵਾਈ ਹੇਠ ਪੰਜਾਬੀ ਲੇਖਕਾਂ ਸਃ ਡੀ ਐੱਮ ਸਿੰਘ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ ਅਤੇ ਪੰਜਾਬ ਕਲਚਰਲ ਸੋਸਾਇਟੀ ਦੇ ਪ੍ਰਧਾਨ ਰਵਿੰਦਰ ਰੰਗੂਵਾਲ ਨੇਪ੍ਰੋਃ ਕਰਕਾਰ ਸਿੰਘ ਜੀ ਦੇ ਘਰ ਜਾ ਕੇ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਤੇ ਗੁਲਦਸਤਿਆਂ ਸਮੇਤ ਦੋਸ਼ਾਲਾ ਪਹਿਨਾ ਕੇ ਸਨਮਾਨਿਤ ਕੀਤਾ।

ਪ੍ਰੋਃ ਕਰਤਾਰ ਸਿੰਘ ਸਰੀਰਕ ਤਕਲੀਫ਼ ਅਤੇ ਵਡੇਰੀ ਉਮਰ ਕਾਰਨ ਪਦਮ ਸ਼੍ਰੀ ਖਿਤਾਬ ਲੈਣ ਲਈ ਦਿੱਲੀ ਨਹੀਂ ਸੀ ਜਾ ਸਕੇ।

ਪ੍ਰੋਃ ਕਰਤਾਰ ਸਿੰਘ ਜੀ ਦਾ ਜਨਮ 1928 ਵਿੱਚ ਲਾਹੌਰ ਜ਼ਿਲ੍ਹੇ ਦੇ ਪਿੰਡ ਘੁੰਮਣ ਕੇ ਵਿੱਚ ਹੋਇਆ। ਆਪ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਭਾਈ ਗੁਰਚਰਨ ਸਿੰਘ, ਭਾਈ ਸੁੰਦਰ ਸਿੰਘ ਕਸੂਰ ਵਾਲਿਆਂ ਤੋਂ ਪ੍ਰਾਪਤ ਕੀਤੀ। ਤਬਲਾ ਵਾਦਕ ਭਾਈ ਦਲੀਪ ਸਿੰਘ , ਬਲਵੰਤ ਰਾਏ ਜਸਵਾਲ ਅਤੇ ਉਸਤਾਦ ਜਸਵੰਤ ਭੰਵਰਾ ਜੀ ਤੋਂ ਵੀ ਆਪ ਨੇ ਸ਼ਾਸਤਰੀ ਸੰਗੀਤ ਸਿੱਖਿਆ ਗ੍ਰਹਿਣ ਕੀਤੀ।

ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਜਵੱਦੀ ਕਲਾਂ (ਲੁਧਿਆਣਾ) ਵਿੱਚ ਆਪ ਨੇ ਉਸਤਾਦ ਜਸਵੰਤ ਭੰਵਰਾ ਅਤੇ ਸ੍ਵ. ਬੀਬੀ ਜਸਬੀਰ ਕੌਰ ਖਾਲਸਾ ਦੇ ਨਾਲ ਵੱਡੀ ਧਿਰ ਬਣ ਕੇ 1991 ਚ ਸੰਤ ਬਾਬਾ ਸੁੱਚਾ ਸਿੰਘ ਜੀ ਦੀ ਅਗਵਾਈ ਹੇਠ ਨਿਰਧਾਰਤ ਰਾਗਾਂ ਵਾਲੀ ਕੀਰਤਨ ਲਹਿਰ ਦੀ ਨੀਂਹ ਰੱਖੀ।

ਸੰਗੀਤ ਅਧਿਆਪਨ ਦਾ ਕਾਰਜ ਆਪ ਨੇ ਮਾਲਵਾ ਸੈਂਟਰਲ ਕਾਲਿਜ ਆਫ਼ ਐਜੂਕੇਸ਼ਨ ਲੁਧਿਆਣਾ ਤੇ ਗੁਰੂ ਨਾਨਕ ਗਰਲਜ਼ ਕਾਲਿਜ ਲੁਧਿਆਣਾ ਵਿੱਚ ਮੁਖੀ ਸੰਗੀਤ ਵਿਭਾਗ ਵਜੋਂ ਲੰਮਾ ਸਮਾਂ ਕੀਤਾ। ਇਸ ਵਕਤ ਵੀ ਆਪ ਗੁਰਮਤਿ ਸੰਗੀਤ ਅਕਾਦਮੀ ਸ਼੍ਰੀ ਆਨੰਦਪੁਰ ਸਾਹਿਬ ਦੇ ਨਿਰਦੇਸ਼ਕ ਹਨ।

ਆਪ ਵੱਲੋਂ ਗੁਰਮਤਿ ਸੰਗੀਤ ਨਾਲ ਸਬੰਧਿਤ ਪੰਜ ਪੁਸਤਕਾਂ ਦਾ ਪ੍ਰਕਾਸ਼ਨ ਸ਼੍ਰੋਮਣੀ ਗੁਰਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ। ਪੰਜਾਬੀ ਵਿਦਵਾਨ ਪ੍ਰੋਃ ਪ੍ਰੀਤਮ ਸਿੰਘ ਪਟਿਆਲਾ ਦੀ ਪ੍ਰੇਰਨਾ ਨਾਲ ਉਨ੍ਹਾਂ ਕਲਮ ਅਜਮਾਈ ਸ਼ੁਰੂ ਕੀਤੀ। ਇਸ ਵੇਲੇ ਵੀ ਉਨ੍ਹਾਂ ਦੀਆਂ ਤਿੰਨ ਕਿਤਾਬਾਂ ਪ੍ਰਕਾਸ਼ਨ ਅਧੀਨ ਹਨ।

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜੀਵਨ ਮੈਂਬਰ ਪ੍ਰੋਃ ਕਰਤਾਰ ਸਿੰਘ ਜੀ ਨੇ ਕਿਹਾ ਕਿ ਉਨ੍ਹਾਂ ਦੇ ਸਾਹਿੱਤਕ ਤੇ ਸਭਿਆਚਾਰਕ ਬੱਚਿਆਂ ਵੱਲੋਂ ਸਾਡੇ ਘਰ ਆ ਕੇ ਆਦਰ ਕਰਨਾ ਮੈਨੂੰ ਚੰਗਾ ਲੱਗਿਆ ਹੈ। ਉਨ੍ਹਾਂ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਮੇਰੇ ਲਈ ਅਰਦਾਸ ਕਰੋ ਕਿ ਮੈ ਗੁਰਬਾਣੀ ਸੰਗੀਤ ਦੇ ਅਧੂਰੇ ਪ੍ਰਾਜੈਕਟ ਨਿਰਵਿਘਨ ਸੰਪੂਰਨ ਕਰ ਸਕਾਂ।

ਸਃ ਡੀ ਐੱਮ ਸਿੰਘ ਜੀ ਨੇ ਕਿਹਾ ਕਿ ਪ੍ਰੋਃ ਕਰਤਾਰ ਸਿੰਘ ਕੌਮੀ ਅਮਾਨਤ ਵਰਗੀ ਵਡਮੁੱਲੀ ਸ਼ਖਸੀਅਤ ਹਨ ਜੋ ਏਨੀਆਂ ਪ੍ਰਾਪਤੀਆਂ ਦੇ ਬਾਵਜੂਦ ਨਿਮਰਤਾ ਦੇ ਪੁੰਜ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...