Friday, April 26, 2024

ਵਾਹਿਗੁਰੂ

spot_img
spot_img

ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਨੂੰ ਜਵਾਬ, ‘‘ਦਿੱਲੀ ਦਾ ਸਿੱਖਿਆ ਮਾਡਲ ਸਿਰਫ਼ ਪਾਣੀ ਦਾ ਬੁਲਬੁਲਾ’’

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2021 –
ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ‘ਆਮ ਆਦਮੀ ਪਾਰਟੀ’ ਦੇ ਦਿੱਲੀ ਮਾਡਲ ਦੇ ਪਾਜ਼ ਉਘੇੜਦਿਆਂ ਸਵਾਲ ਕੀਤਾ ਕਿ ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਆਸਾਮੀਆਂ ਖਾਲੀ ਕਿਉਂ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 ਵਾਈਸ ਪ੍ਰਿੰਸੀਪਲ ਦੀਆਂ ਆਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ 41 ਫੀਸਦੀ ਨਾਨ ਟੀਚਿੰਗ ਸਟਾਫ ਦੀਆਂ ਅਸਾਮੀਆਂ ਖਾਲੀ ਹਨ?

ਇੱਥੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਮਾਡਲ ਨੂੰ ਪਾਣੀ ਦਾ ਬੁਲਬੁਲਾ ਦੱਸਦਿਆਂ ਆਖਿਆ ਕਿ ਸਰਹੱਦੀ ਸੂਬੇ ਪੰਜਾਬ ਦਾ ਕੌਮੀ ਰਾਜਧਾਨੀ ਦਿੱਲੀ ਨਾਲ ਮੁਕਾਬਲਾ ਹੀ ਗਲਤ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਪੇਂਡੂ ਸੂਬਾ ਹੈ। ਦਿੱਲੀ ਇੱਕ ਮਿਊਂਸਿਪਲਟੀ ਸ਼ਹਿਰ ਹੈ। ਪਿੰਡਾਂ ਖਾਸ ਕਰਕੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਮਿਆਰੀ ਸਿੱਖਿਆ ਪਹੁੰਚਾਉਣਾ ਹਮੇਸ਼ਾ ਇੱਕ ਚੁਣੌਤੀ ਰਿਹਾ ਹੈ। ਦੋਵਾਂ ਦਾ ਮੁਕਾਬਲਾ ਹੀ ਤਰਕਸੰਗਤ ਨਹੀਂ। ਪੰਜਾਬ ਦਾ ਮੁਕਾਬਲਾ ਹਰਿਆਣਾ ਅਤੇ ਰਾਜਸਥਾਨ ਆਦਿ ਸੂਬਿਆਂ ਨਾਲ ਕਰਨਾ ਬਣਦਾ ਹੈ। ਫੇਰ ਵੀ ਦਿੱਲੀ ਦੇ ਸਿੱਖਿਆ ਮੰਤਰੀ ਮਾਪਦੰਡਾਂ ਅਨੁਸਾਰ ਮੰਗੀ ਸੂਚੀ ਨੂੰ ਜਨਤਕ ਨਾ ਕਰਕੇ ਕੀ ਲੁਕਾਉਣਾ ਚਾਹੁੰਦੇ ਹਨ?

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹੁਰੀਂ ਲਗਾਤਾਰ ਪੰਜਾਬ ਦੇ ਸਰਕਾਰੀ ਸਿੱਖਿਆ ਸਿਸਟਮ ਨੂੰ ਭੰਡ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ ਜਿਸ ਤਰੀਕੇ ਨਾਲ ਇਕ ਸਕੂਲ ਅੰਦਰ ਦਾਖਲ ਹੋ ਕੇ ਸਟੋਰ ਰੂਮ ਨੂੰ ਦਿਖਾ ਕੇ ਰਾਜਸੀ ਰੋਟੀਆਂ ਸੇਕਣ ਦੀ ਕੋਝੀ ਸਾਜਿਸ਼ ਰਚੀ ਗਈ, ਉਸ ਦੀ ਉਹ ਆਸ ਨਹੀਂ ਕਰਦੇ ਸਨ। ਉਹ ਤਾਂ ਇਕ ਸਿਹਤਮੰਦ ਬਹਿਸ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਮੌਕੇ ਆਪ ਆਗੂਆਂ ਦੇ ਹਜ਼ੂਮ ਨੇ ਅੱਜ ਸਕੂਲੀ ਬੱਚਿਆਂ ਦੀ ਸਿਹਤ ਨੂੰ ਖਤਰੇ ਵਿੱਚ ਪਾ ਦਿੱਤਾ ਜਿਸ ਨੂੰ ਭਵਿੱਖ ਵਿੱਚ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਰਗਟ ਸਿੰਘ ਨੇ ਕਿਹਾ ਕਿ ਪਿਛਲੇ 5 ਸਾਲਾਂ ਦੀਆਂ ਪੰਜਾਬ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਕਰੀਬ 13000 ਸਕੂਲਾਂ ਵਿੱਚ 41000 ਕਮਰੇ ਸਮਾਰਟ ਕਲਾਸ ਰੂਮ ਬਣ ਚੁੱਕੇ ਹਨ। ਇਸ ਦੇ ਮੁਕਾਬਲੇ ਦਿੱਲੀ ਦੇ ਕੁੱਲ ਸਕੂਲ ਹੀ 1000 ਹਨ। ਪੰਜਾਬ ਵਿੱਚ ਵਿਦਿਆਰਥੀ-ਅਧਿਆਪਕ ਅਨੁਪਾਤ 24:1 ਹੈ, ਜਦੋਂ ਕਿ ਇਸ ਦੇ ਮੁਕਾਬਲੇ ਦਿੱਲੀ ਦਾ ਅਨੁਪਾਤ 35:1 ਦਾ ਹੈ। ਪੰਜਾਬ ਵਿੱਚ ਸਿਰਫ਼ 4 ਫੀਸਦੀ ਸਕੂਲਾਂ ਵਿੱਚ ਆਰ.ਟੀ.ਈ. ਦੇ ਸਿਫ਼ਾਰਸ਼ਾਂ ਦੇ ਅਨੁਪਾਤ ਤੋਂ ਘੱਟ ਅਧਿਆਪਕ ਹਨ, ਜਦੋਂ ਕਿ ਦਿੱਲੀ ਵਿੱਚ ਇਹ ਸੰਖਿਆ 15 ਫੀਸਦੀ ਹੈ।

ਸ. ਪਰਗਟ ਸਿੰਘ ਨੇ ਆਖਿਆ ਕਿ ਪੰਜਾਬ ਵਿੱਚ ਪਿਛਲੇ 3 ਸਾਲਾਂ ਵਿੱਚ ਲਗਾਤਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਸੰਖਿਆ ਵਿੱਚ ਰਿਕਾਰਡ ਤੋੜ ਵਾਧਾ (ਕ੍ਰਮਵਾਰ 5 ਫੀਸਦੀ, 14 ਫੀਸਦੀ ਅਤੇ 14 ਫੀਸਦੀ) ਹੋਇਆ ਹੈ, ਜੋ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਵਾਧਾ ਹੈ। ਬੱਚਿਆਂ ਦੀ ਵੱਧ ਰਹੀ ਤਾਦਾਦ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਰਕਾਰੀ ਸਿਸਟਮ ਵਿੱਚ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਬੱਚਿਆਂ ਦਾ ਨਤੀਜਾ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਬਿਹਤਰ ਆ ਰਿਹਾ ਹੈ।

ਤਰਨ ਤਾਰਨ ਵਰਗੇ ਸਰਹੱਦੀ ਜ਼ਿਲ੍ਹੇ ਵਾਸਤੇ ਵੱਖਰਾ ਕਾਡਰ ਬਣਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਸਕੂਲਾਂ ਨੂੰ ਪੂਰਾ ਸਟਾਫ਼ ਦਿੱਤਾ ਗਿਆ ਹੈ। ਪੰਜਾਬ ਭਾਰਤ ਦਾ ਇਕੱਲਾ ਸੂਬਾ ਹੈ, ਜਿਸ ਨੇ ਸਰਵ ਸਿੱਖਿਆ ਅਭਿਆਨ ਦੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ। ਪੰਜਾਬ ਨੇ ਪਿਛਲੇ 4 ਸਾਲ ਵਿੱਚ 9000 ਦੇ ਕਰੀਬ ਨਵੇਂ ਅਧਿਆਪਕ ਭਰਤੀ ਕੀਤੇ ਹਨ ਅਤੇ ਦਸੰਬਰ ਅੰਤ ਤੱਕ ਇਹ ਭਰਤੀ 20000 ਹੋ ਜਾਵੇਗੀ ।

ਪੰਜਾਬ ਦੇ ਅਧਿਆਪਕਾਂ ਦੀ ਸਿੱਖਿਆ ਦੀ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਅਧਿਆਪਕਾਂ ਨੂੰ ਸਿਖਲਾਈ ਵਾਸਤੇ ਇੰਡੀਅਨ ਸਕੂਲ ਆਫ ਬਿਜ਼ਨਸ ਅਤੇ ਕੈਨੇਡਾ ਭੇਜਿਆ ਹੈ। ਪੰਜਾਬ ਵਿੱਚ ਅਧਿਆਪਕਾਂ ਦੀਆਂ ਬਦਲੀਆਂ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਅਤੇ ਆਨਲਾਈਨ ਤਰੀਕੇ ਨਾਲ ਹੋਈਆਂ। ਕਰੀਬ 29000 ਅਧਿਆਪਕਾਂ ਦੀਆਂ ਬਦਲੀਆਂ ਘਰ ਬੈਠੇ ਹੀ ਹੋਈਆਂ।

ਪ੍ਰਸ਼ਾਸਕੀ ਸੁਧਾਰ ਵਿੱਚ ਬਹੁਤ ਸਾਰੀਆਂ ਸਹੂਲਤਾਂ ਜਿਵੇਂ ਛੁੱਟੀ ਲਈ ਬਿਨੈ ਪੱਤਰ, ਸਰਟੀਫਿਕੇਟ ਆਦਿ ਪੂਰੀ ਤਰ੍ਹਾਂ ਨਾਲ ਆਨਲਾਈਨ ਹਨ। ਇਨ੍ਹਾਂ ਸਾਰੇ ਸੁਧਾਰਾਂ ਕਾਰਨ ਹੀ ਪੰਜਾਬ ਕੌਮੀ ਦਰਜਾਬੰਦੀ (ਪੀ.ਜੀ.ਆਈ.) ਵਿੱਚ 2021 ਵਿੱਚ ਪਹਿਲੇ ਨੰਬਰ ਉਤੇ ਆਇਆ ਹੈ, ਜਦੋਂ ਕਿ ਦਿੱਲੀ ਛੇਵੇਂ ਨੰਬਰ ਉਤੇ ਹੈ। ਇਸ ਤੋਂ ਪਹਿਲੇ ਸਰਵੇਖਣ ਵਿੱਚ ਪੰਜਾਬ 13ਵੇਂ ਨੰਬਰ ਉਤੇ ਸੀ, ਜਦੋਂ ਕਿ ਦਿੱਲੀ ਚੌਥੇ ਨੰਬਰ ਉਤੇ ਸੀ।

ਸ. ਪਰਗਟ ਸਿੰਘ ਨੇ ਆਖਿਆ ਕਿ ਦਿੱਲੀ ਨਾਲ ਜੇ ਮੁਕਾਬਲਾ ਕਰਨਾ ਹੀ ਹੈ ਤਾਂ ਪੰਜਾਬ ਦੇ ਪਿਛਲੇ ਪੰਜ ਸਾਲਾਂ ਅਤੇ ਦਿੱਲੀ ਦੇ ਪਿਛਲੇ 8 ਸਾਲਾਂ ਦੇ ਸਮੇਂ ਵਿੱਚ ਹੋਏ ਸਿੱਖਿਆ ਸੁਧਾਰਾਂ ਵਿਚਕਾਰ ਮੁਕਾਬਲਾ ਕਰਨਾ ਬਣਦਾ ਹੈ। ਪਿਛਲੇ ਪੰਜ ਸਾਲ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਪ੍ਰਾਈਵੇਟ ਸਕੂਲਾਂ ਵਿਚਕਾਰ ਮੁਕਾਬਲਾ ਕਰਨਾ ਬਣਦਾ ਹੈ।ਪੰਜਾਬ ਅਤੇ ਦਿੱਲੀ ਦੇ ਹਾਲਾਤ ਵੱਖੋ-ਵੱਖਰੇ ਹਨ। ਪੰਜਾਬ ਕੋਲ ਅਮਨ ਕਾਨੂੰਨ, ਖੇਤੀਬਾੜੀ, ਉਦਯੋਗ, ਸ਼ਹਿਰੀ ਅਤੇ ਪੇਂਡੂ ਵਿਕਾਸ ਵਰਗੇ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ ਜਦੋਂ ਕਿ ਦਿੱਲੀ ਕੋਲ ਸਿਰਫ ਸਿੱਖਿਆ ਅਤੇ ਸਿਹਤ ਹੀ ਹੈ।

ਸਿੱਖਿਆ ਮੰਤਰੀ ਨੇ ਆਖਿਆ ਕਿ ਦਿੱਲੀ ਇੱਕ ਮਾਲੀਆ ਸਰਪਲਸ ਸਟੇਟ ਹੈ, ਜਿਸ ਨੂੰ ਅਮਨ ਕਾਨੂੰਨ, ਖੇਤੀਬਾੜੀ ਆਦਿ ਉਤੇ ਕੋਈ ਖਰਚਾ ਨਹੀਂ ਕਰਨਾ ਪੈਂਦਾ। ਉੱਥੋਂ ਦੇ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਕੇਂਦਰ ਸਰਕਾਰ ਦਿੰਦੀ ਹੈ। ਪੰਜਾਬ ਸਿਰ 2.75 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਪੰਜਾਬ ਵਿੱਚ ਕਰੀਬ 20,000 ਦੇ ਕਰੀਬ ਸਕੂਲ ਹਨ, ਜਦੋਂ ਕਿ ਦਿੱਲੀ ਵਿੱਚ ਕਰੀਬ 1000 ਸਕੂਲ ਹਨ।

ਪੰਜਾਬ ਵਰਗੇ ਸੂਬੇ ਜਿਸ ਦੀ ਬਹੁਗਿਣਤੀ ਵਸੋਂ ਪੇਂਡੂ ਹੈ, ਵਿੱਚ ਲੋਕਾਂ ਤੱਕ ਮਿਆਰੀ ਸਿੱਖਿਆ ਲੈ ਕੇ ਜਾਣਾ ਵੱਡਾ ਚੁਣੌਤੀ ਹੈ। ਦੂਰ-ਦੁਰੇਡੇ ,ਪਿੰਡਾਂ-ਢਾਣੀਆਂ, ਸਰਹੱਦ, ਦਰਿਆਵਾਂ ਦੇ ਪਾਰ, ਨੀਮ ਪਹਾੜੀ, ਕੰਢੀ ਦੇ ਇਲਾਕੇ ਵਿੱਚ ਬੱਚਿਆਂ ਨੂੰ ਪੜ੍ਹਾਉਣਾ, ਉਨ੍ਹਾਂ ਨੂੰ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ, ਅਧਿਆਪਕਾਂ ਨੂੰ ਤਾਇਨਾਤ ਕਰਨਾ ਅਤੇ ਉਨ੍ਹਾਂ ਉਤੇ ਨਿਗਰਾਨੀ ਕਰਨਾ ਕਾਫੀ ਮੁਸ਼ਕਲ ਕੰਮ ਹੁੰਦਾ ਹੈ। ਇਸ ਦੇ ਮੁਕਾਬਲੇ ਦਿੱਲੀ ਵਰਗੇ ਵੱਡੇ ਸ਼ਹਿਰਾਂ ਵਿੱਚ ਸਿੱਖਿਆ ਮੁਹੱਈਆ ਕਰਨਾ ਕਿਤੇ ਸੌਖਾ ਹੈ।

ਪਰਗਟ ਸਿੰਘ ਵੱਲੋਂ ਕੇਜਰੀਵਾਲ ਤੇ ਸਿਸੋਦੀਆ ਨੂੰ ਪੁੱਛੇ ਗਏ ਸਵਾਲ

ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਸ਼ੀਲਾ ਦੀਕਸ਼ਤ ਅਤੇ ਕੇਜਰੀਵਾਲ ਦੇ ਸਮੇਂ ਵਿੱਚ ਦਿੱਲੀ ਦੀ ਸਿੱਖਿਆ ਦਾ ਕੀ ਮੁਕਾਬਲਾ ਸੀ? ਜੇ ਦਿੱਲੀ ਮਾਡਲ ਇੰਨਾ ਵਧੀਆ ਹੈ ਤਾਂ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘਟ ਕਿਉਂ ਰਹੀ ਹੈ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵੱਧ ਕਿਉਂ ਰਹੀ ਹੈ?

ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦਸਵੀਂ ਦਾ ਨਤੀਜਾ ਸ਼ੀਲਾ ਦੀਕਸ਼ਿਤ ਦੀ ਸਰਕਾਰ ਨਾਲੋਂ ਮਾੜਾ ਕਿਉਂ ਆਉਂਦਾ ਹੈ? ਦਿੱਲੀ ਸਰਕਾਰ ਨੇ ਪਿਛਲੇ 6 ਸਾਲਾਂ ਵਿੱਚ ਕਿੰਨੇ ਨਵੇਂ ਸਰਕਾਰੀ ਸਕੂਲ ਖੋਲ੍ਹੇ ਹਨ ਕਿਉਂਕਿ ਉਹ ਦਿੱਲੀ ਤਾਂ 500 ਨਵੇਂ ਸਰਕਾਰੀ ਖੋਲ੍ਹਣ ਦੀ ਗੱਲ ਕਰਦੇ ਹੁੰਦੇ ਸਨ? ਪੰਜਾਬ ਵਿੱਚ ਸਾਰੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ਦੱਸਣਗੇ ਕਿ ਦਿੱਲੀ ਵਿੱਚ 22 ਹਜ਼ਾਰ ਤੋਂ ਵੱਧ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਦੋਂ ਪੱਕਾ ਕਰਨਗੇ?

ਦਿੱਲੀ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ 42 ਫੀਸਦੀ ਪੱਕੀਆਂ ਪੋਸਟਾਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਦਾ ਅਨੁਪਾਤ (35:1) ਇੰਨਾ ਘੱਟ ਕਿਉਂ ਹੈ? ਦਿੱਲੀ ਵਿੱਚ ਜਦੋਂ ਆਪ ਸਰਕਾਰ ਬਣੀ ਹੈ, ਉਸ ਨੇ ਇੱਕ ਵੀ ਨਵਾਂ ਅਧਿਆਪਕ ਕਿਉਂ ਭਰਤੀ ਨਹੀਂ ਕੀਤਾ?

ਦਿੱਲੀ ਨੇ ਕਿੰਨੇ ਸਰਵ ਸਿੱਖਿਆ ਅਭਿਆਨ ਵਾਲੇ ਅਧਿਆਪਕ ਪੱਕੇ ਕੀਤੇ ਹਨ? ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਅਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 ਵਾਈਸ ਪ੍ਰਿੰਸੀਪਲ ਦੀਆਂ ਅਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ 41 ਫੀਸਦੀ ਨਾਨ ਟੀਚਿੰਗ ਸਟਾਫ਼ ਦੀਆਂ ਆਸਾਮੀਆਂ ਖਾਲੀ ਹਨ ? ਦਿੱਲੀ ਦੀ ਆਨਲਾਈਨ ਤਬਾਦਲਾ ਨੀਤੀ ਕੀ ਹੈ ਅਤੇ ਉਸ ਦੇ ਅਧੀਨ ਕਿੰਨੇ ਅਧਿਆਪਕਾਂ ਨੇ ਫਾਇਦਾ ਲਿਆ ਹੈ?

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...