Friday, April 19, 2024

ਵਾਹਿਗੁਰੂ

spot_img
spot_img

ਪਰਗਟ ਸਿੰਘ ਨੇ ਕੇਜਰੀਵਾਲ ਨੂੰ ਵੀ ਦਿੱਤਾ ਠੋਕਵਾਂ ਜਵਾਬ, ਕਿਹਾ ਕੈਪਟਨ ਨੂੰ ਸਿਆਸਤ ਤੋਂ ਲੈ ਲੈਣਾ ਚਾਹੀਦਾ ਹੈ ਸਨਿਆਸ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2022 –
ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਕੂਲੀ ਸਿੱਖਿਆ ਵਿੱਚ ਦੇਸ਼ ਭਰ ਵਿੱਚ ਨੰਬਰ 1 ਦਾ ਦਰਜਾ ਜਿੱਤ ਕੇ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਉਪਰ ਸਵਾਲ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

ਪਰਗਟ ਸਿੰਘ ਜੀ ਨੇ ਕਿਹਾ ਕਿ ਅੱਜ ਪੰਜਾਬ ਨਵੀਂ ਸੋਚ ਅਤੇ ਤੰਦਰੁਸਤ ਸਿਹਤ ਨਾਲ ਅੱਗੇ ਵਧ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਜੀ ਨੇ ਕਿਹਾ ਕਿ ਅੱਜ ਪੰਜਾਬ ਦਾ ਸਿੱਖਿਆ ਵਿਭਾਗ ਦੱਖਣੀ ਅਫਰੀਕਾ ਦੇ ਟ੍ਰੇਨਰਾਂ ਨਾਲ ਮਿਲ ਕੇ ਸਕੂਲ ਪੱਧਰ ‘ਤੇ ਸਰੀਰਕ ਸਿੱਖਿਆ ਪ੍ਰਦਾਨ ਕਰੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਧਰਤੀ ਹੈ, ਜਿਨ੍ਹਾਂ ਦੀ ਸਿੱਖਿਆਵਾਂ ਤੇ ਸਾਢੇ ਪੰਜ ਸੌ ਸਾਲ ਤੋਂ ਪੂਰਾ ਪੰਜਾਬ ਤੇ ਪੰਜਾਬੀ ਅਮਲ ਕਰਦੇ ਆ ਰਿਹਾ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰੇ ਵਿੱਚ ਲੈਂਦਿਆਂ ਪਰਗਟ ਸਿੰਘ ਜੀ ਨੇ ਕਿਹਾ ਕਿ ਉਹ ਸਕੂਲੀ ਸਿੱਖਿਆ ਪ੍ਰਣਾਲੀ ‘ਤੇ ਸਿਰਫ ਫਿਲਮਾਂ ਦੀਆਂ ਸਕ੍ਰਿਪਟਾਂ ਵੇਚਦੇ ਹਨ।

ਪਰਗਟ ਸਿੰਘ ਨੇ ਆਪਣੀ ਸਰਕਾਰ ਦੀ ਪਹਿਲ ਦੱਸਦਿਆਂ ਕਿਹਾ ਕਿ ਪੰਜਾਬ ਦੇ ਜਿਹੜੇ ਸਕੂਲ ਅੰਤਰਰਾਸ਼ਟਰੀ ਸਰਹੱਦ ਦੇ ਆਸ-ਪਾਸ ਹਨ, ਜਿਨ੍ਹਾਂ ਦਾ ਪਹਿਲਾਂ 23ਵਾਂ ਦਰਜਾ ਸੀ, ਅੱਜ ਉਹ ਸਕੂਲ ਬਿਹਤਰ ਸਿੱਖਿਆ ਦੇ ਮਾਮਲੇ ਵਿਚ ਸਿਖਰ ‘ਤੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਤਕਨੀਕੀ ਸਿੱਖਿਆ ‘ਤੇ ਜ਼ੋਰ ਦਿੱਤਾ ਹੈ | ਪੰਜਾਬ ਕਾਂਗਰਸ ਸਰਕਾਰ ਨੇ ਦਿਖਾਵਾ ਘੱਟ ਤੇ ਜ਼ਿਆਦਾ ਕੰਮ ਕਰਨ ਦੀ ਨੀਅਤ ਨਾਲ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ।

ਸਿਆਸੀ ਮੁੱਦੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਅੱਜ ਕਾਂਗਰਸ ਆਪਣੇ ਸੁਹਿਰਦ ਚਿਹਰੇ ਨਾਲ ਚੋਣ ਮੈਦਾਨ ਵਿੱਚ ਹੈ।ਕਾਂਗਰਸ ਪਾਰਟੀ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਦੂਜੇ ਪਾਸੇ ਹੋਰ ਰਾਜਨੀਤਿਕ ਪਾਰਟੀਆਂ ਤਾਨਾਸ਼ਾਹੀ ਵਿੱਚ ਵਿਸ਼ਵਾਸ ਰੱਖਦੀਆਂ ਹਨ।

ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਅੱਜ ਹੀ ਸਿਆਸਤ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ ਕਿਉਂਕਿ ਸੂਰਜ ਚੜ੍ਹਦਾ ਅਤੇ ਡੁੱਬਦਾ ਹੈ।ਪੰਜਾਬ ਕਾਂਗਰਸ ਦੀ ਰਾਜਨੀਤੀ ਤੇ ਰੌਸ਼ਨੀ ਪਾਉਂਦੀਆਂ ਦੱਸਿਆ ਕਾਂਗਰਸ ਪਾਰਟੀ ਪੰਜਾਬ ਵਿੱਚ 80 ਤੋਂ ਵੱਧ ਸੀਟਾਂ ਜਿੱਤ ਕੇ ਅਗਲੀ ਸਰਕਾਰ ਬਣਾਉਣ ਜਾ ਰਹੀ ਹੈ।

ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਪੰਜਾਬ ਦੀ ਅੰਤਰਰਾਸ਼ਟਰੀ ਖਿਡਾਰਨ ਮਾਲਵਿਕਾ ਹਾਂਡਾ ਦੇ ਮਾਮਲੇ ‘ਚ ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੀ ਧੀ ਹੈ ਅਤੇ ਪੰਜਾਬ ਸਰਕਾਰ ਨੇ ਉਸਨੂੰ ਉਸਦੀ ਬਣਦੀ ਇੱਜ਼ਤ ਪ੍ਰਦਾਨ ਕਰਕੇ ਉਸ ਨਾਲ ਕੀਤੇ ਵਾਅਦੇ ਨੂੰ ਪੂਰੇ ਕੀਤੇ ਹੈ।

ਪਰਗਟ ਸਿੰਘ ਨੇ ਆਪਣੀ ਪ੍ਰੈੱਸ ਕਾਨਫਰੰਸ ਦੇ ਅੰਤ ‘ਚ ਕਿਹਾ ਕਿ ਪੰਜਾਬ ਕਾਂਗਰਸ ਮੁੜ ਤੋਂ ਪੰਜਾਬ ਵਿੱਚ ਬੋਹਮਤ ਹਾਸਲ ਕਰਕੇ ਪੰਜਾਬ ਵਿੱਚ 10 ਮਾਰਚ ਨੂੰ ਆਪਣੀ ਸਰਕਾਰ ਬਣਨ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...