Thursday, April 25, 2024

ਵਾਹਿਗੁਰੂ

spot_img
spot_img

ਪਰਗਟ ਸਿੰਘ ਨੇ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ‘ਬਸੇਰਾ’ ਸਕੀਮ ਤਹਿਤ ਤਿੰਨ ਲਾਭਪਾਤਰੀਆਂ ਨੂੰ ਜਾਇਦਾਦ ਦੇ ਮਾਲਕਾਨਾ ਹੱਕ ਸੰਬੰਧੀ ਦਸਤਾਵੇਜ਼ ਸੌਂਪੇ

- Advertisement -

ਯੈੱਸ ਪੰਜਾਬ
ਜਲੰਧਰ, 19 ਜਨਵਰੀ 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਝੁੱਗੀ ਚੌਂਪੜੀ ਮੁਕਤ ਕਰਨ ਦੇ ਵਾਅਦੇ ਨੂੰ ਪੂਰਾ ਕਰਦਿਆਂ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਵਿਘਾਇਕ ਸ੍ਰ.ਪਰਗਟ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਵਲੋਂ ਝੁੱਗੀ ਚੌਂਪੜੀਆਂ ਵਿੱਚ (ਸਲੱਮ ਖੇਤਰਾਂ) ਰਹਿਣ ਵਾਲੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ਸਕੀਮ ਤਹਿਤ ਤਿੰਨ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਪ੍ਰਦਾਨ ਕੀਤਾ ਗਿਆ।

ਇਸ ਸਬੰਧੀ ਇਕ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਅਪ੍ਰੈਲ 2020 ਤੋਂ ‘ਪੰਜਾਬ ਸਲੱਮ ਡਵੈਲਰਜ (ਪ੍ਰਾਪਰੇਟਰੀ ਰਾਈਟ) ਐਕਟ ਤਹਿਤ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨਾਲ ਸ਼ਹਿਰੀ ਖੇਤਰਾਂ ਵਿੱਚ ਸਰਕਾਰੀ ਜ਼ਮੀਨ ’ਤੇ ਬਣੇ ਸਲੱਮ ਖੇਤਰਾਂ ਵਿੱਚ ਰਹਿੰਦੇ ਵਸਨੀਕਾਂ ਨੂੰ ਮਾਲਕਾਨਾ ਹੱਕ ਦੇਣ ਨਾਲ ਸ਼ਹਿਰੀ ਖੇਤਰਾਂ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਦੀ ਸ਼ੁਰੂਆਤ ਕਰਕੇ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਦਾ ਮੁੱਖ ਮੰਤਵ ਸ਼ਹਿਰੀ ਸਲੱਮ ਖੇਤਰਾਂ ਵਿੱਚ ਬੁਨਿਆਦੀ ਨਾਗਰਿਕ ਸਹੂਲਤਾਂ ਜਿਵੇਂ ਪੀਣ ਯੋਗ ਪਾਣੀ, ਸਟਰੀਟ ਲਾਈਟਾਂ ਅਤੇ ਸੜਕਾਂ ਦਾ ਨਿਰਮਾਣ ਕਰਨਾ ਹੈ।

ਸ੍ਰ.ਪਰਗਟ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਸਕੀਮ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲ ਸਕੇ ਤਾਂ ਕਿ ਜਲੰਧਰ ਪੂਰੀ ਤਰ੍ਹਾਂ ਸਲੱਮ ਖੇਤਰ ਮੁਕਤ ਬਣ ਸਕੇ ਅਤੇ ਇਸ ਦੇ ਵਸਨੀਕ ਖੁਸ਼ਹਾਲ ਜੀਵਨ ਬਤੀਤ ਕਰ ਸਕਣ।

ਇਸ ਮੌਕੇ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ, ਜੁਆਇੰਟ ਕਮਿਸ਼ਨਰ ਸ਼ਾਇਰੀ ਮਲਹੋਤਰਾ ਅਤੇ ਹੋਰ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...