Thursday, April 25, 2024

ਵਾਹਿਗੁਰੂ

spot_img
spot_img

ਪਰਗਟ ਸਿੰਘ ਨੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2021 –
ਆਪਣੇ ਵਾਅਦੇ ‘ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਅੱਜ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਉਚੇਰੀ ਸਿੱਖਿਆ ਮੰਤਰੀ ਨੇ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ ‘ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ।
ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਇਕ ਸਮਾਗਮ ਦੌਰਾਨ ਪਰਗਟ ਸਿੰਘ ਨੇ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਬਾਕੀ ਰਹਿੰਦੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਪਰਗਟ ਸਿੰਘ ਨੇ ਕਿਹਾ, “ਮੈਂ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।”

ਉਨ੍ਹਾਂ ਇਸ ਭਰਤੀ ਪ੍ਰਕਿਰਿਆ ਨੂੰ ਰਿਕਾਰਡ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਮੁੱਚੀ ਟੀਮ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ। ਉਹਨਾਂ ਅੱਗੇ ਕਿਹਾ ਕਿ ਇਹ ਪੂਰੀ ਭਰਤੀ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਢਾਈ ਦਹਾਕਿਆਂ ਬਾਅਦ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਡੀਪੀਆਈ (ਕਾਲਜਾਂ) ਉਪਕਾਰ ਸਿੰਘ, ਡੀਪੀਆਈ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਉਚੇਰੀ ਸਿੱਖਿਆ ਡਾ. ਗੁਰਦਰਸ਼ਨ ਸਿੰਘ ਬਰਾੜ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...