Tuesday, April 23, 2024

ਵਾਹਿਗੁਰੂ

spot_img
spot_img

ਪਰਮਜੀਤ ਕੌਰ ਗੁਲਸ਼ਨ ਤੇ ਹਰਜੀਤ ਕੌਰ ਤਲਵੰਡੀ ਅਕਾਲੀ ਦਲ ਡੈਮੋਕਰੇਟਿਕ ਇਸਤਰੀ ਵਿੰਗ ਦੇ ਸੂਬਾ ਕੋਆਰਡੀਨੇਟਰ ਬਣੇ

- Advertisement -

ਯੈੱਸ ਪੰਜਾਬ
ਮੋਹਾਲੀ, 28 ਅਕਤੂਬਰ, 2020 –
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਮੋਹਾਲੀ ਵਿਖੇ ਪਾਰਟੀ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਡ‍ਸਾ ਦੀ ਅਗਵਾਈ ਹੇਠ ਕੀਤੀ ਗਈ।ਇਸ ਵਿੱਚ ਸੂਬੇ ਭਰ ਤੋਂ ਵੱਖ ਵੱਖ ਜਿਲਿਆਂ ਦੀਆਂ ਇਸਤਰੀਆਂ ਨੇ ਭਾਗ ਲਿਆ।

ਮੀਟਿੰਗ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪਸਾਰ ਅਤੇ ਔਰਤਾਂ ਦੀ ਇਸ ਵਿੱਚ ਮਹੱਤਵਪੂਰਨ ਭੂਮਿਕਾ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜਿੰਮੇਵਾਰੀ ਸੌਂਪੀ।

ਇਸ ਮੌਕੇ ਬੋਲਦਿਆਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਇਤਿਹਾਸ ਵਿੱਚ ਪਾਰਟੀ ਦੇ ਉਭਾਰ ਅਤੇ ਹੋਰ ਕਾਰਜਾਂ ਵਿਚ ਬੀਬੀਆਂ ਦੀ ਭੂਮਿਕਾ ਹਮੇਸ਼ਾ ਹੀ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਬੀਬੀਆਂ ਨੇ ਮਾਈ ਭਾਗੋ ਦੇ ਅਸਲ ਵਾਰਸ ਬਣ ਕੇ ਵੱਖ ਵੱਖ ਮੋਰਚਿਆਂ ਵਿੱਚ ਭਾਗ ਲਿਆ ਅਤੇ ਫਤਿਹ ਕੀਤੇ ਹਨ।

ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇੱਕ ਵਾਰ ਫੇਰ ਬੀਬੀਆਂ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਨੂੰ ਦੀ ਸੋਚ ਨੂੰ ਪੰਜਾਬ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਦਾ ਕਾਰਜ ਕਰਨਗੀਆਂ। ਉਹਨੂੰ ਵਿੰਗ ਦੇ ਮੈਂਬਰਾਂ ਨੂੰ ਔਰਤਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਪ੍ਰੇਰਤ ਕਰਨ ਦੀ ਬੇਨਤੀ ਵੀ ਕੀਤੀ।

ਇਸ ਮੌਕੇ ਕੀਤੀਆਂ ਸੌਪੀਆਂ ਜਿਮੇਵਾਰੀਆ ਵਿਚ ਬੀਬੀ ਉਰਵਿੰਦਰ ਕੌਰ ਨੂੰ ਲੁਧਿਆਣਾ ਸ਼ਹਿਰੀ ਅਤੇ ਬੀਬੀ ਇੰਦਰਜੀਤ ਕੌਰ ਪੰਧੇਰ ਨੂੰ ਲੁਧਿਆਣਾ ਦਿਹਾਤੀ, ਬੀਬੀ ਹਰਵਿੰਦਰ ਕੌਰ ਸੇਖੋਂ ਅਤੇ ਬੀਬੀ ਅਵਤਾਰ ਕੌਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ, ਬੀਬੀ ਅਨੁਪਿੰਦਰ ਕੌਰ ਸੰਧੂ ਨੂੰ ਪਟਿਆਲਾ, ਬੀਬੀ ਸੁਨੀਤਾ ਸ਼ਰਮਾ ਤੇ ਹਰਦੀਪ ਕੌਰ ਨੂੰ ਸੰਗਰੂਰ ਅਤੇ ਬਰਨਾਲਾ, ਬੀਬੀ ਸਿਮਰਜੀਤ ਕੌਰ ਸਿੱਧੂ ਨੂੰ ਜਲੰਧਰ, ਬੀਬੀ ਗੁਰਮਿੰਦਰ ਪਾਲ ਕੌਰ ਨੂੰ ਬਠਿੰਡਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ, ਬੀਬੀ ਅਮਰਜੀਤ ਕੌਰ ਅਤੇ ਅਵਤਾਰ ਕੌਰ ਨੂੰ ਮੁਹਾਲੀ ਦੀ ਜ਼ਿੰਮੇਵਾਰੀ ਸੌਂਪੀ ਗਈ।

ਪਾਰਟੀ ਦਾ ਧੰਨਵਾਦ ਕਰਦਿਆਂ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਉਹ ਆਪਣੇ ਕਾਰਜ ਨੂੰ ਤਨਦੇਹੀ ਨਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਔਰਤਾਂ ਦਾ ਸਮਾਜ ਨਿਰਮਾਣ ਵਿਚ ਮਹੱਤਵਪੂਰਨ ਰੋਲ ਹੈ ਅਤੇ ਉਹ ਹਰ ਖੇਤਰ ਵਿਚ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਦੀ ਸੋਚ ਨੂੰ ਪੰਜਾਬ ਦੇ ਪਿੰਡ-ਪਿੰਡ ਤਕ ਲੈ ਕੇ ਜਾਣਾ ਉਨ੍ਹਾਂ ਦਾ ਇਕੋ ਇਕ ਟੀਚਾ ਹੋਵੇਗਾ।


Click here to Like us on Facebook


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...