Thursday, March 28, 2024

ਵਾਹਿਗੁਰੂ

spot_img
spot_img

ਪਰਵਾਸੀ ਪੰਜਾਬੀਆਂ ਲਈ ਮੇਰੇ ਦਰਵਾਜ਼ੇ ਹਮੇਸ਼ਾ ਖੁਲ੍ਹੇ: ਕੁਲਦੀਪ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2022:
ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੇਰਾ ਵਿਭਾਗ ਸਿਰਤੋੜ ਯਤਨ ਕਰ ਰਿਹਾ ਹੈ ਤੇ ਕਿਸੇ ਵੀ ਪਰਵਾਸੀ ਪੰਜਾਬੀ ਦੀ ਸਮੱਸਿਆ ਦੇ ਹੱਲ ਲਈ ਮੇਰੇ ਦਰਵਾਜੇ ਹਮੇਸ਼ਾਂ ਖੁਲੇ ਹਨ।ਇਹ ਗੱਲ ਅਜ ਇਥੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਨੌਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ(ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਦੀ ਅਗਵਾਈ ਵਿਚ ਆਏ ਇਕ ਵਫਦ ਨਾਲ ਗਲਬਾਤ ਕਰਦਿਆਂ ਕਹੇ।

ਸ: ਧਾਲੀਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦੇ ਪੰਜਾਬ ਨਾਲ ਸਬੰਧਤ ਮਸਲਿਆਂ ਦੇ ਹੱਲ ਜਲਦੀ ਕਰ ਲਏ ਜਾਣਗੇ ਜਦਕਿ ਕੇਂਦਰ ਸਰਕਾਰ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਨਾਲ ਜਲਦੀ ਗਲਬਾਤ ਕੀਤੀ ਜਾਵੇਗੀ ਜਿਹਨਾਂ ਵਿਚ ਸ਼ਾਂਨਫਰਾਂਸਿਸਕੋ ਤੋਂ ਅੰਮ੍ਰਿਤਸਰ ਲਈ ਸਿਧੀਆਂ ਉਡਾਣਾਂ,ਤੇ ਵਿਦੇਸ਼ਾਂ ਵਿਚ ਰਹਿਣ ਵਾਲੇ ਪੰਜਾਬੀਆਂ ਪਾਸਪੋਰਟ ਨਾਲ ਸਬੰਧਤ ਆਦਿਕ ਸਮੱਸਿਆਂਵਾਂ ਵੀ ਸ਼ਾਂਮਲ ਹਨ।ਨਾਪਾ ਡਾਇਰੈਕਟਰ ਸ: ਚਾਹਲ ਨੇ ਮੀਟਿੰਗ ਦੌਰਾਨ ਵਿਦੇਸ਼ਾਂ ਨੂੰ ਪੰਜਾਬੀਆਂ ਦੀ ਗੈਰ ਕਨੂੰਨੀ ਹੋ ਰਹੀ ਮਨੁੱਖੀ ਤਸਕਰੀ ਦਾ ਮੁੱਦਾ ਵੀ ਉਠਾਇਆ।

ਸ: ਚਾਹਲ ਨੇ ਮੰਤਰੀ ਜੀ ਨੂੰ ਦਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਨੌਜਵਾਨਾਂ ਦੀ ਤਰਸਯੋਗ ਦੁਰਦਸ਼ਾ ਅਤੇ ਦੁੱਖ ਜੋ ਟਰੈਵਲ ਏਜੰਟ ਮਾਫੀਆ ਦਾ ਸ਼ਿਕਾਰ ਹੋਏ ਹਨ ਅਤੇ ਅਮਰੀਕਾ, ਕੈਨੇਡਾ, ਯੂਰਪ ਅਤੇ ਵਿੱਚ ਉਤਰੇ ਹਨ।ਇਹਨਾਂ ਵਿਚੋਂ ਲਗਭਗ ਪੰਜਾਬ ਦੇ ਵੀਹ ਨੌਜਵਾਨ ਅਮਰੀਕਾ ਨੂੰ ਗੈਰ ਕਨੂੰਨੀ ਤਰੀਕੇ ਨਾਲ ਜਾਂਦੇ ਹੋਏ ਅਜੇ ਤਕ ਗੁੰਮ ਹਨ ਜਿਹਨਾਂ ਦਾ ਅਜੇ ਤਕ ਥਹੁ ਪਤਾ ਨਹੀਂ ਚਲ ਰਿਹਾ।

ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਗੈਰ ਮਨੁਖੀ ਤਸਕਰੀ ਨੂੰ ਰੋਕਣ ਲਈ ਸੰਨ 2010 ਤੇ 2012 ਵਿਚ ਕਨੂੰਨ ਪਾਸ ਕੀਤੇ ਗਏ ਸਨ ਪਰ ਅਜਿਹੇ ਕਨੂੰਨਾਂ ਦੇ ਬਣਨ ਨਾਲ ਵੀ ਗੈਰ ਕਨੂੰਨੀ ਮਨੁਖ ਤਸਕਰੀ ਨੂੰ ਰੋਕਣ ਲਈ ਕੋਈ ਸਾਰਥਕ ਯਤਨ ਨਹੀਂ ਹੋ ਸਕਿਆ ਜਿਸ ਕਾਰਣ ਇਹ ਸਿਲਸਿਲਾ ਅਜੇ ਵੀ ਨਿਰੰਤਰ ਜਾਰੀ ਹੈ।ਜਿਸ ਕਾਰਣ ਅਜੇ ਵੀ ਬਹੁਤ ਸਾਰੇ ਪੰਜਾਬੀ ਨੌਜਵਾਨ ਗੈਰ-ਦਸਤਾਵੇਜ਼ੀ ਪ੍ਰਵਾਸੀ ਵਜੋਂ ਅਮਰੀਕਾ ਦੀਆਂ ਜੇਲ੍ਹਾਂ ਵਿੱਚ ਬੰਦ ਹਨ।

ਮੀਟੰਗ ਦੌਰਾਨ ਸ:ਚਾਹਲ ਨੇ ਸਲਾਹ ਦਿਤੀ ਕਿ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਕਨੂੰਨੀ ਤੌਰ ਤੇ ਵਿਦੇਸ਼ਾਂ ਵਿਚ ਰੁਜਗਾਰ ਲਈ ਭੇਜਣ ਵਾਸਤੇ ਪੰਜਾਬ ਪੱਧਰ ਤੇ ਇਕ ਮੈਨਪਾਵਰ ਐਕਸਪੋਰਟ ਕਾਰਪੋਰੇਸ਼ਨ ਦੀ ਸਥਾਪਨਾ ਕੀਤੀ ਜਾਵੇ ਜਿਹੜੀ ਕਾਰਪੋਰੇਸ਼ਨ ਵਿਦੇਸ਼ਾਂ ਵਿਚ ਨੌਕਰੀਆਂ ਦੀ ਭਾਲ ਕਰਕੇ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਭੇਜਣ ਦੀ ਕਾਰਵਾਈ ਕਰ ਸਕੇ।

ਪੰਜਾਬ ਵਿੱਚ ਪਰਵਾਸੀ ਭਾਰਤੀਆਂ ਦੇ ਜਾਇਦਾਦ ਦੇ ਵਿਵਾਦ ਦਾ ਮੁੱਦਾ ਵੀ ਭਾਰੂ ਰਿਹਾ।ਜਿਸ ਵਿਚ ਚਰਚਾ ਕੀਤੀ ਗਈ ਕਿ ਪਰਵਾਸੀ ਪੰਜਾਬੀਆਂ ਦੇ ਵੱਡੀ ਗਿਣਤੀ ਵਿੱਚ ਜਾਇਦਾਦ ਦੇ ਝਗੜੇ ਪੰਜਾਬ ਦੀਆਂ ਸਿਵਲ ਅਦਾਲਤਾਂ ਵਿੱਚ ਨਿਪਟਾਰੇ ਦੀ ਉਡੀਕ ਵਿੱਚ ਲੰਬਿਤ ਹਨ ਜਿਨ੍ਹਾਂ ਦੇ ਨਿਪਟਾਰੇ ਵਿੱਚ ਕਈ ਸਾਲ ਲੱਗਣ ਦੀ ਸੰਭਾਵਨਾ ਹੈ ਅਤੇ ਅਜਿਹੇ ਮਾਮਲੇ ਅਜੇ ਵੀ ਅਪੀਲ ਅਧੀਨ ਹਨ ।

ਅਜਿਹੇ ਮਾਮਲਿਆਂ ਨੂੰ ਉੱਚ ਅਦਾਲਤਾਂ ਵਿੱਚ ਲਿਜਾਣ ਲਈ ਵਿਕਲਪ ਖੁੱਲ੍ਹੇ ਹਨ। ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੁਆਰਾ ਪਾਸ ਕੀਤੇ ਆਪਣੇ ਕਾਨੂੰਨ ਵਿੱਚ ਸਬ ਡਵੀਜ਼ਨ ਮੈਜਿਸਟਰੇਟਾਂ ਨੂੰ ਵਿਵਾਦਤ ਜਾਇਦਾਦ ਦਾ ਕਬਜ਼ਾ ਸਹੀ ਮਾਲਕਾਂ ਨੂੰ ਬਹਾਲ ਕਰਨ ਲਈ ਅਧਿਕਾਰਤ ਕੀਤਾ ਹੈ ਜਦਕਿ ਅਦਾਲਤੀ ਕਾਰਵਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਹੈ, ਪਰਵਾਸੀ ਪੰਜਾਬੀ ਤੇ ਉਹਨਾਂ ਦੀਆਂ ਜਮੀਨਾਂ ਜਾਇਦਾਦਾਂ ਉਪਰ ਕਾਬਜ ਧੜੇ ਵਲੋਂ ਸਬੰਧਤ ਪਰਵਾਸੀ ਪੰਜਾਬੀ ਦੇ ਮਾਲਕ ਹੋਣ ਦਾ ਸਬੂਤ ਦੇਣ ਮਗਰੋਂ ਤੁਰੰਤ ਜਮੀਨ ਜਾਇਦਾਦ ਦਾ ਕਬਜਾ ਤੁਰੰਤ ਸਬੰਧਤ ਪਰਵਾਸੀ ਪੰਜਾਬੀ ਦਾ ਉਸ ਜਾਇਦਾਦ ਦਾ ਮਾਲਕ ਅਧਿਕਾਰ ਪੇਸ਼ ਕਰਨ ਵਾਲੇ ਪਰਿਵਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ਤੇ ਕਾਬਜ ਧਿਰ ਨੂੰ ਆਪਣੀ ਮਾਲਕੀ ਨੂੰ ਸਿਧ ਕਰਨ ਲਈ ਅਦਾਲਤ ਵਿਚ ਦਾਅਵਾ ਦਾਖਲ ਕਰਨ ਲਈ ਕਹਿਣਾ ਚਾਹੀਦਾ ਹੈ।

ਪੰਜਾਬ ਸਰਕਾਰ ਤੋਂ ਪੀੜਤ ਧਿਰਾਂ ਨੂੰ ਰਾਹਤ ਦੇਣ ਲਈ ਅਜਿਹੇ ਐਕਟ ਨੂੰ ਲਾਗੂ ਕਰਨ ਸਬੰਧੀ ਵਿਚਾਰ ਵਟਾਂਦਰਾ ਵੀ ਹੋਇਆ ।ਸ: ਚਾਹਲ ਨੇ ਦਸਿਆ ਕਿ ਪਰਵਾਸੀ ਪੰਜਾਬੀਆਂ ਦੇ ਪੰਜਾਬ ਆਉਣ ਸਮੇਂ ਉਹਨਾਂ ਨੂੰ ਪੁਲੀਸ ਵਲੋਂ ਤੰਗ ਤੇ ਪਰੇਸ਼ਾਨ ਕਰਨ ਦੀਆਂ ਖਬਰਾਂ ਨਿਤ ਪੜਨ ਸੁਣਨ ਨੂੰ ਮਿਲਦੀਆਂ ਰੰਿਹੰਦੀਆਂ ਹਨ।ਇਸ ਸਮੱਸਿਆ ਨੂੰ ਠੱਲ ਪਾਉਣ ਲਈ ਗੰਭੀਰਤਾ ਨਾਲ ਯਤਨ ਕੀਤੇ ਜਾਣੇ ਚਾਹੀਦੇ ਹਨ ਤਾਂਕਿ ਪੰਜਾਬ ਪੁਲੀਸ ਉਪਰ ਪਰਵਾਸੀ ਪੰਜਾਬੀਆਂ ਦਾ ਵਿਸ਼ਵਾਸ਼ ਬਣਿਆ ਰਹੇ।

ਮੀਟਿੰਗ ਦੌਰਾਨ ਸ: ਅਜੀਤ ਸਿੰਘ ਭੱਠਲ,ਸਰਬਜੀਤ ਸਿੰਘ ਬਾਹੜਾ,ਗੁਰਜੀਤ ਕੌਰ ਵਡਾਲੀ,ਡਾ.ਨਵਦੀਪ ਕੌਰ ਢਿਲੋਂ,ਧਰੁਵ ਸ਼ਰਮਾ,ਮਨਪਰੀਤ ਕੌਰ,ਜਸਪਾਲ ਸਿੰਘ ਸੈਕਰਾਮੈਂਟੋ,ਤੇੇ ਨਵਦੀਪ ਸਿੰਘ ਆਦਿ ਆਗੂ ਵੀ ਸ਼ਾਮਲ ਸਨ।ਇਸ ਮੌਕੇ ਤੇ ਮੰਤਰੀ ਜੀ ਨੂੰ ਸਬੰਧਤ ਮਸਲਿਆਂ ਸਬੰਧੀ ਇਕ ਮੈਮੋਰੰਡਮ ਤੇ ਫੁਲਾਂ ਦਾ ਇਕ ਗੁਲਦਸਤਾ ਵੀ ਭੇਂਟ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...