Friday, April 26, 2024

ਵਾਹਿਗੁਰੂ

spot_img
spot_img

ਪਰਾਲੀ ਦੀ ਸਮੱਸਿਆ ਦੇ ਹੱਲ ਲਈ ਬਾਇਓਮਾਸ ਪ੍ਰੋਜੈਕਟਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ: ਡਾ. ਰਾਜ ਕੁਮਾਰ ਵੇਰਕਾ

- Advertisement -

ਯੈੱਸ ਪੰਜਾਬ
ਚੰਡੀਗੜ, 19 ਅਕਤੂਬਰ, 2021 –
ਪੰਜਾਬ ਦੇ ਨਵਿਆਉਣਯੋਗ ਊਰਜਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਬਾਇਓਮਾਸ ਪ੍ਰੋਜੈਟਕਟ ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ।

ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦੀ ਵਧ ਰਹੀ ਮੰਗ ਅਤੇ ਪਾਣੀ, ਕੋਇਲਾ ਆਦਿ ਵਰਗੇ ਕੁਦਰਤੀ ਵਸੀਲਿਆ ਦੀ ਪੈਦਾ ਹੋ ਰਹੀ ਕਮੀ ਨਾਲ ਨਿਪਟਣ ਲਈ ਨਵਿਆਉਣਯੋਗ ਊਰਜਾ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਏ ਜਾਣ ਦੀ ਜ਼ਰੂਰਤ ਹੈ।

ਉਨਾਂ ਕਿਹਾ ਕਿ ਬਿਜਲੀ ਦੀ ਲਗਾਤਾਰ ਵਧ ਰਹੀ ਮੰਗ ਅਤੇ ਪਰਾਲੀ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਸੌਰ ਊਰਜਾ ’ਤੇ ਵੱਧ ਤੋਂ ਵੱਧ ਧਿਆਨ ਕੇਂਦਰਤ ਕਰਨ ਦੀ ਦਿਸ਼ਾ ਵੱਲ ਕਦਮ ਪੁੱਟੇ ਹਨ।

ਉਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਨਵਿਆਉਣਯੋਗ ਊਰਜਾ ਦੇ 1700.77 ਮੈਗਾਵਾਟ ਦੀ ਸਮਰੱਥਾ ਦੇ ਪ੍ਰੋਜੈਕਟ ਲਾਏ ਜਾ ਚੁੱਕੇ ਹਨ ਅਤੇ 184.12 ਮੈਗਾਵਾਟ ਦੇ ਸਮਰੱਥਾ ਦੇ ਹੋਰ ਪ੍ਰੋਜੈਕਟ ਲਾਏ ਜਾ ਰਹੇ ਹਨ। ਜ਼ਮੀਨ ਸਤਹ (ਗਰਾਉਡ ਮੌਂਟਡ) ’ਤੇ 815.5 ਮੈਗਾਵਾਟ, ਛੱਤ (ਰੂਫ ਸੋਲਰ) ’ਤੇ 136.1 ਮੈਗਾਵਾਟ ਅਤੇ ਨਹਿਰਾਂ ’ਤੇ (ਕੈਨਾਲ ਟੋਪ) 20 ਮੈਗਾਵਾਟ ਸਮਰੱਥਾ ਦੇ ਸੌਰ ਊਰਜਾ ਪ੍ਰੋਜੈਕਟ ਹੁਣ ਤੱਕ ਕਾਰਜਸ਼ੀਲ ਹੋ ਗਏ ਹਨ। ਇਨਾਂ ਪ੍ਰੋਜੈਕਟਾਂ ਦੀੇ ਗਿਣਤੀ ਕ੍ਰਮਵਾਰ 71, 14 ਅਤੇ 4 ਹੈ।

ਡਾ. ਵੇਰਕਾ ਅਨੁਸਾਰ ਇਕੱਲੇ ਸੌਰ ਊਰਜਾ ਦੇ 729.17 ਮੈਗਾਵਾਟ ਦੇ ਪ੍ਰੋਜੈਕਟ ਸਥਾਪਿਤ ਹੋ ਚੁੱਕੇ ਹਨ ਅਤੇ 58.75 ਮੈਗਾਵਾਟ ਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਨਵਿਆਉਣਯੋਗ ਊਰਜਾ ਦੇ ਪ੍ਰੋਜੈਕਟਾਂ ਵਿੱਚ ਬਾਇਓਮਾਸ ਕੋ-ਜਨਰੇਸ਼ਨ ਪਾਵਰ ਪ੍ਰੋਜੈਕਟ 458.07 ਮੈਗਾਵਾਟ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ 97.5 ਮੈਗਾਵਾਟ ਸ਼ਾਮਲ ਹਨ।

23 ਬਾਇਓ ਸੀ.ਐਨ. ਜੀ. ਪ੍ਰੋਜੈਕਟ ਉਸਾਰੀ ਅਧੀਨ ਹਨ। ਇਨਾਂ ਤੋਂ ਕੁੱਲ 260 ਟਨ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪੈਦਾ ਹੋਵੇਗੀ। ਇਨਾਂ ਵਿੱਚ ਏਸ਼ੀਆ ਦਾ ਸਭ ਤੋ ਵੱਡਾ ਸੀ.ਬੀ.ਜੀ ਪ੍ਰੋਜੈਕਟ ਵੀ ਹੈ ਜਿਸ ਦੀ ਸਮਰੱਥਾ 33.23 ਟਨ ਸੀ.ਬੀ.ਜੀ ਪ੍ਰਤੀ ਦਿਨ ਹੈ।

ਇਹ ਪ੍ਰੋਜੈਕਟ ਲਹਿਰਾਗਾਗਾ ਤਹਿਸੀਲ ਵਿੱਚ ਲਾਇਆ ਜਾ ਰਿਹਾ ਹੈ ਅਤੇ ਇਹ ਦਸੰਬਰ, 2021 ਵਿੱਚ ਚਾਲੂ ਹੋ ਜਾਵੇਗਾ। ਇਸ ਤੋਂ ਇਲਾਵਾ ਐਚ.ਪੀ.ਸੀ.ਐਲ. ਤੇਲ ਕੰਪਨੀ ਦੁਆਰਾ ਬਾਇਓ ਇਥਨੋਲ ਪ੍ਰੋਜੈਕਟ ਬਠਿੰਡਾ ਜਿਲੇ ਦੇ ਤਲਵੰਡੀ ਸਾਬੋ ਵਿਖੇ ਉਸਾਰੀ ਅਧੀਨ ਹੈ ਜੋ ਕਿ ਫਰਵਰੀ, 2023 ਤੱਕ ਸ਼ੁਰੂ ਹੋ ਜਾਵੇਗੀ ਅਤੇ ਇਸ ਵਿੱਚ ਰੋਜ਼ਾਨਾ 500 ਟਨ ਪਰਾਲੀ ਦੀ ਖਪਤ ਹੋਵੇਗੀ।

ਸੂਬੇ ਦੇ ਲੋਕਾਂ ਨੂੰ ਵੀ ਸੌਰ ਊਰਜਾ ਅਪਨਾਉਣ ਦੀ ਅਪੀਲ ਕਰਦੇ ਹੋਏ ਡਾ. ਵੇਰਕਾ ਨੇ ਉਨਾਂ ਨੂੰ ਘਰਾਂ ਵਿੱਚ ਸੌਰ ਊਰਜਾ ਪਲਾਂਟ ਲਾਉਣ ਲਈ ਸੁਝਾਅ ਦਿੱਤਾ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਮਿਲੇਗੇ, ਓਥੇ ਕੋਇਲੇ ਵਰਗੇ ਸਰੋਤ ਦੀ ਵੀ ਬੱਚਤ ਹੋ ਸਕੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...