Thursday, April 25, 2024

ਵਾਹਿਗੁਰੂ

spot_img
spot_img

ਪਰਾਲੀ ਨਾ ਸਾੜਣ ਵਾਲੇ 29343 ਕਿਸਾਨਾਂ ਲਈ 19.09 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ

- Advertisement -

ਚੰਡੀਗੜ੍ਹ, 15 ਨਵੰਬਰ, 2019:

ਪੰਜਾਬ ਸਰਕਾਰ ਨੇ ਹੁਣ ਤੱਕ ਗੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ 29343 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੇ ਬਦਲੇ ਲਗਪਗ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ।

ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਣ ਦੇ ਰੁਝਾਨ ਦਾ ਤਿਆਗ ਕਰਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਹੁਣ ਤੱਕ ਸੌਂਪੀ ਗਈ ਸੂਚੀ ਮੁਤਾਬਕ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸਿੱਧੇ ਤੌਰ ‘ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਅੱਜ ਤੱਕ 85,000 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 30 ਨਵੰਬਰ, 2019 ਹੈ। ਉਨ੍ਹਾਂ ਕਿਹਾ ਕਿ ਹਰੇਕ ਅਰਜ਼ੀ ਦੀ ਤਸਦੀਕ ਪਿੰਡ ਦੀ ਪੰਚਾਇਤ ਕਰੇਗੀ ਅਤੇ ਉਸ ਤੋਂ ਬਾਅਦ ਮਾਲ ਵਿਭਾਗ ਦੀ ਸਬੰਧਤ ਅਥਾਰਟੀ ਵੱਲੋਂ ਕੀਤੀ ਜਾਵੇਗੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੈਰ-ਬਾਸਮਤੀ ਦੀ ਕਾਸ਼ਤ ਕਰਨ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਲਈ ਹੀ ਮੁਆਵਜ਼ੇ ਦੀ ਸਿਫਾਰਸ਼ ਕੀਤੀ ਜਾ ਸਕੇ।

ਸ੍ਰੀ ਪੰਨੂੰ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਸਰਪੰਚ ਜਾਂ ਮਾਲ ਅਧਿਕਾਰੀ ਗਲਤ ਢੰਗ ਨਾਲ ਕਿਸੇ ਅਰਜ਼ੀ ਦੀ ਸਿਫਾਰਸ਼ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਤਾੜਨਾ ਕਰਦਿਆਂ ਕਿਹਾ ਕਿ ਗਲਤ ਢੰਗ ਨਾਲ ਮੁਆਵਜ਼ਾ ਹਾਸਲ ਕਰਕੇ ਜਨਤਕ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਕਿਸਾਨ ਵਿਰੁੱਧ ਵੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...