Friday, April 26, 2024

ਵਾਹਿਗੁਰੂ

spot_img
spot_img

ਪਾਕਿਸਤਾਨ ‘ਚ ਦੋ ਹਿੰਦੂ ਲੜਕੀਆਂ ਅਗਵਾ ਕਰਨ ਦੇ ਮਾਮਲੇ ‘ਚ ਦਖਲ ਦੇਣ ਇਮਰਾਨ ਖਾਨ: ਸਿਰਸਾ

- Advertisement -

ਨਵੀਂ ਦਿੱਲੀ, 16 ਜਨਵਰੀ, 2020:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਾਕਿਸਤਾਨ ਵਿਚ ਸਿੰਧ ਸੂਬੇ ਵਿਚੋਂ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੀ ਘਟਨਾ ਬੇਹੱਦ ਦੁਖਦਾਈ ਹੈ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਾਮਲੇ ਵਿਚ ਤੁਰੰਤ ਦਖਲ ਦੇ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੁਆਉਣਾ ਚਾਹੀਦਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਸਿੰਧੂ ਸੂਬੇ ਦੇ ਪਿੰਡ ਉਨਰ ਉਮੜ, ਤਹਿਸੀਲ ਛਾਛਰੋ ਜ਼ਿਲ੍ਹਾ ਤਿਰਪਾਕਰ ਵਿਖੇ ਵਾਪਰੀ ਹੈ ਜਿਥੇ ਸਿੰਧੀ ਪਰਿਵਾਰ ਦੀਆਂ ਇਹ ਦੋ ਧੀਆਂ ਅਗਵਾ ਕੀਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਦੋ ਮੁਸਲਿਮ ਲੜਕੇ ਜਿਹਨਾਂ ਵਿਚ ਆਮਦੀਨ ਤੇ ਦੂਜੇ ਦਾ ਨਾਂ ਸਾਲੇਹ ਹੈ ਉਹਨਾਂ ਨੇ ਇਹਨਾਂ ਨੂੰ ਅਗਵਾ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਇਹਨਾਂ ਲੜਕੀਆਂ ਬਾਰੇ ਦਾਅਵਾ ਕੀਤਾ ਜਾਵੇਗਾ ਕਿ ਇਹਨਾਂ ਨੇ ਇਸਲਾਮ ਧਰਮ ਕਬੂਲ ਲਿਆ ਹੈ ਤੇ ਇਹਨਾਂ ਦੇ ਨਿਕਾਹ ਮੁਸਲਿਮ ਲੜਕਿਆਂ ਨਾਲ ਕਰਵਾ ਦਿੱਤੇ ਜਾਣਗੇ।

ਉਹਨਾਂ ਕਿਹਾ ਕਿ ਇਹਨਾਂ ਲੜਕੀਆਂ ਦੇ ਮਾਪੇ ਤੜਪ ਰਹੇ ਹਨ ਤੇ ਇਨਸਾਫ ਦੀਆਂ ਅਪੀਲਾਂ ਕਰ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਪਾਕਿਸਤਾਨ ਦਾ ਇਹ ਕਾਨੂੰਨ ਹੈ ਕਿ ਜੇਕਰ ਵਿਅਕਤੀ ਇਕ ਵਾਰ ਇਸਲਾਮ ਧਾਰਨ ਕਰ ਲੈਂਦਾ ਹੈ ਤੇ ਫਿਰ ਦੂਜੇ ਧਰਮ ਵਿਚ ਵਾਪਸੀ ਨਹੀਂ ਕਰ ਸਕਦਾ ਅਤੇ ਜੇਕਰ ਕਰੇਗਾ ਤਾਂ ਉਸਨੂੰ ਸਜ਼ਾ ਏ ਮੌਤ ਮਿਲੇਗੀ।

ਉਹਨਾਂ ਕਿਹਾ ਕਿ ਮੋਤ ਦੇ ਡਰੋਂ ਲੜਕੀਆਂ ਖੁਦ ਇਹ ਕਹਿਣ ਲਈ ਮਜਬੂਰ ਹੋ ਜਾਂਦੀਆਂ ਹਨ ਕਿ ਅਸੀਂ ਇਸਲਾਮ ਆਪਣੀ ਮਰਜ਼ੀ ਨਾਲ ਕਬੂਲ ਕੀਤਾ ਹੈ।

ਸ੍ਰੀ ਸਿਰਸਾ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਕਿ ਘੱਟ ਗਿਣਤੀਆਂ ‘ਤੇ ਇੰਨਾ ਤਸ਼ੱਦਦ ਨਾ ਢਾਹਿਆ ਜਾਵੇ ਤੇ ਪੀੜਤਾਂ ਨੂੰ ਇਨਸਾਫ ਦਿੱਤਾ ਜਾਵੇ।

ਉਹਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਇਹ ਮਾਮਲ ਤੁਰੰਤ ਸੰਯੁਕਤ ਰਾਸ਼ਟਰ ਕੋਲ ਉਠਾਇਆ ਜਾਵੇ। ਉਹਨਾਂ ਕਿਹਾ ਕਿ ਰੋਜ਼ਾਨਾ ਸੈਂਕੜੇ ਨੌਜਵਾਨ ਬੱਚੀਆਂ ਤਸ਼ੱਦਦ ਦਾ ਸ਼ਿਕਾਰ ਹੋ ਰਹੀਆਂ ਹਨ ਪਰ ਪਾਕਿਸਤਾਨ ਸਰਕਾਰ ਅੱਖਾਂ ਮੀਟ ਕੇ ਬੈਠੀ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਰਾਖੀ ਲਈ ਕੌਮਾਂਤਰੀ ਦਖਲ ਇਹਨਾਂ ਦਾ ਬਚਾਅ ਕਰਨ ਲਈ ਬਹੁਤ ਜ਼ਰੂਰੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...