Friday, March 29, 2024

ਵਾਹਿਗੁਰੂ

spot_img
spot_img

ਪਾਕਿਸਤਾਨ ’ਚ 13 ਸਾਲਾ ਇਸਾਈ ਲੜਕੀ ਦੇ ਧਰਮ ਪ੍ਰੀਵਰਤਨ ਅਤੇ ਜਬਰੀ ਵਿਆਹ ਦਾ ਮਾਮਲਾ: ਸਿਰਸਾ ਨੇ ਕਿਹਾ ਇਮਰਾਨ ਖ਼ਾਨ ਦਖ਼ਲ ਦੇਣ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 22 ਅਕਤੂਬਰ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ 13 ਸਾਲਾ ਇਸਾਈ ਲੜਕੀ ਆਰਜ਼ੂ ਮਸੀਹ ਨੂੰ ਕਰਾਚੀ ਸ਼ਹਿਰ ਵਿਚੋਂ ਅਗਵਾ ਕਰ ਕੇ, ਜਬਰੀ ਧਰਮ ਪਰਿਵਰਤਨ ਕਰ ਕੇ ਮੁਸਲਿਮ ਆਦਮੀ ਨਾਲ ਨਿਕਾਹ ਕਰਵਾਉਣ ਦੇ ਮਾਮਲੇ ਵਿਚ ਦਖਲ ਦੇਣ ਅਤੇ ਇਨਸਾਫ ਕਰਨ ਦੀ ਅਪੀਲ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ 13 ਸਾਲਾ ਆਰਜ਼ੂ ਮਸੀਹ ਨੂੰ ਉਸ ਵੇਲੇ ਉਸਦੇ ਘਰ ਦੇ ਬਾਹਰੋਂ ਅਗਵਾ ਕਰ ਲਿਆ ਗਿਆ ਜਦੋਂ ਉਹ ਹੋਰ ਬੱਚਿਆਂ ਨਾਲ ਖੇਡ ਰਹੀ ਸੀ। ਉਸਦੇ 44 ਸਾਲਾ ਅਗਵਾਕਾਰ ਮੁਸਲਿਮ ਆਦਮੀ ਨੇ ਉਸਨੂੰ ਜਬਰੀ ਇਸਲਾਮ ਧਾਰਨ ਕਰਵਾਇਆ ਤੇ ਨਿਕਾਹ ਕਰ ਲਿਆ।

ਉਸਦੇ ਮਾਪਿਆਂ ਨੇ ਪੁਲਿਸ ਥਾਣੇ ਵਿਚ ਤੁਰੰਤ ਸ਼ਿਕਾਇਤ ਵੀ ਦਰਜ ਕਰਵਾਈ ਪਰ ਤਿੰਨ ਦਿਨ ਬਾਅਦ ਪੁਲਿਸ ਨੇ ਮਾਪਿਆਂ ਨੂੰ ਥਾਣੇ ਸੱਦ ਕੇ ਉਸਦੇ ਧਰਮ ਬਦਲਣ ਤੇ ਵਿਆਹ ਕਰਵਾਉਣ ਦੇ ਸਰਟੀਫਿਕੇਟ ਸੌਂਪ ਦਿੱਤੇ ਜਿਹਨਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਹ 18 ਸਾਲਾਂ ਦੀ ਹੈ ਤੇ ਮਰਜ਼ੀ ਨਾਲ ਧਰਮ ਪਰਿਵਰਤਨ ਤੇ ਵਿਆਹ ਕੀਤਾ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਨਾਲ ਅਣਮਨੁੱਖੀ ਵਿਵਹਾਰ ਹੋ ਰਿਹਾ ਹੈ। ਘੱਟ ਗਿਣਤੀਆਂ ਦੀਆਂ ਨਾਬਾਲਗ ਲੜਕੀਆਂ ਨੂੰ ਅਗਵਾ ਕਰ, ਧਰਮ ਪਰਿਵਰਤਨ ਕਰਕੇ ਮੁਸਲਿਮ ਆਦਮੀ ਨਾਲ ਨਿਕਾਹ ਕਰਵਾਉਣ ਦੀ ਫੈਕਟਰੀ ਬੇਰੋਕ ਚਲ ਰਹੀ ਹੈ।

ਹਰ ਸਾਲ 1000 ਤੋਂ ਵੱਧ ਸਿੱਖ, ਹਿੰਦੂ ਤੇ ਇਸਾਈ ਨਾਲਾਬਾਗ ਲੜਕੀਆਂ ਨੂੰ ਇਸ ਤਰੀਕੇ ਅਗਵਾ ਕਰ, ਧਰਮ ਪਰਿਵਰਤਨ ਕਰ ਵਿਆਹ ਦਿੱਤਾ ਜਾਂਦਾ ਹੈ। ਪਾਕਿਸਤਾਨ ਵਿਚ ਕੌਮੀ ਤੇ ਸੂਬਾਈ ਸਰਕਾਰਾਂ ਮਨੁੱਖਤਾ ਖਿਲਾਫ ਇਸ ਅਪਰਾਧ ਦੀਆਂ ਮੂਕ ਦਰਸ਼ਨ ਬਣੀਆਂ ਹੋਈਆਂ ਹਨ।

ਉਹਨਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਹੀ ਭਾਵਨਾ ਵਿਖਾਉਣ ਤੇ ਅਜਿਹੇ ਅਪਰਾਧੀਆਂ ਤੇ ਉਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਜੋ ਦੇਸ਼ ਵਿਚ ਘੱਟ ਗਿਣਤੀਆਂ ਨੂੰ ਤਬਾਹ ਕਰ ਰਹੇ ਹਨ।

ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਹਰ ਕੋਈ ਇਸ ਅਪਰਾਧ ਬਾਰੇ ਜਾਣਦਾ ਹੈ ਤੇ ਇਹ ਵੀ ਜਾਣਦਾ ਹੈ ਕਿ ਦੇਸ਼ ਦੇ ਸਾਸ਼ਕ ਇਸ ਗੁਨਾਹ ਵਿਚ ਰਲੇ ਹੋਏ ਹਨ, ਇਸੇ ਲਈ ਇਹ ਅਪਰਾਧ ਰੋਜ਼ਾਨਾ ਹੋ ਰਹੇ ਹਨ ਅਤੇ ਅਪਰਾਧੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।


Click here to Like us on Facebook


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...