Friday, April 26, 2024

ਵਾਹਿਗੁਰੂ

spot_img
spot_img

ਪਾਕਿਸਤਾਨ ਵੱਲੋਂ ਲੁਕਵੇਂ ਰੂਪ ਵਿੱਚ ਲੜੀ ਜਾ ਰਹੀ ਜੰਗ ਵਿਰੁੱਧ ਲਾਮਬੱਧ ਹੋ ਕੇ ਇਸਦਾ ਮੂੰਹਤੋੜ ਜਵਾਬ ਦਿੱਤਾ ਜਾਵੇ: ਬਨਵਾਰੀ ਲਾਲ ਪੁਰੋਹਿਤ

- Advertisement -

ਯੈੱਸ ਪੰਜਾਬ

ਗੁਰਦਾਸਪੁਰ, 1 ਫਰਵਰੀ, 2023 – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪਾਕਿਸਤਾਨ ਵੱਲੋਂ ਭਾਰਤ ਵਿਰੁੱਧ ਲੁਕਵੇਂ ਰੂਪ ਵਿੱਚ ਲੜੀ ਜਾ ਰਹੀ ਜੰਗ ਵਿਰੁੱਧ ਲਾਮਬੱਧ ਹੋ ਕੇ ਦੁਸ਼ਮਣ ਨੂੰ ਇਸਦਾ ਮੂੰਹਤੋੜ ਜਵਾਬ ਦੇਣ। ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸਥਾਨਕ ਹੋਟਲ ਮੈਨਜਮੈਂਟ ਸੰਸਥਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੋਹਤਬਰ ਵਿਅਤਕੀਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਰੂਬਰੂ ਹੋ ਰਹੇ ਸਨ।  ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ ਅਤੇ ਐੱਸ.ਐੱਸ.ਪੀ. ਬਟਾਲਾ ਸ੍ਰੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਹੁੰਦਿਆਂ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਹੀ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਜਿਥੇ ਬੀ.ਐੱਸ.ਐੱਫ, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸ਼ਤੈਦ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਆਮ ਲੋਕ ਡੋਰਨ ਅਤੇ ਸਮਗਲਿੰਗ ਵਰਗੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਦੁਸ਼ਮਣ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਠੱਲ ਪਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾ ਕੇ ਦੇਸ਼ ਦੀ ਸੁਰੱਖਿਆ ਸਬੰਧੀ ਲੋਕਾਂ ਵਿੱਚ ਲਿਆਂਦੀ ਜਾ ਰਹੀ ਜਾਗਰੂਕਤਾ ਅਤੇ ਸਰਹੱਦੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ। ਇਸ ਮੌਕੇ ਸਰਹੱਦੀ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੇ ਵੀ ਆਪਣੇ ਵਿਚਾਰ ਰਾਜਪਾਲ ਪੰਜਾਬ ਨਾਲ ਸਾਂਝੇ ਕੀਤੇ।ਇਸਤੋਂ ਪਹਿਲਾਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਪਿੰਡਾਂ ਦੀਆਂ ਔਰਤਾਂ ਦੇ ਸਵੈ ਸਹਾਇਤਾ ਸਮੂਹਾਂ ਵੱਲੋਂ ਅਬਾਦ ਹੁਨਰ ਹੱਟ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਦੇਖਿਆ ਅਤੇ ਇਸ ਖੇਤਰ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਦੀ ਹੌਂਸਲਾ ਅਫ਼ਜਾਈ ਕੀਤੀ।

ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸੁਰੱਖਿਆ ਲਈ ਪੂਰੀ ਤਰਾਂ ਗੰਭੀਰ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਹਰ ਸਾਲ ਪੰਜਾਬ ਪੁਲਿਸ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਨੌਜਵਾਨਾਂ ਨੂੰ ਪੁਲਿਸ ਵਿੱਚ ਭਰਤੀ ਹੋਣ ਦੇ ਵੱਧ ਮੌਕੇ ਮਿਲ ਸਕਣਗੇ। ਉਨ੍ਹਾਂ ਨੇ ਰਾਜਪਾਲ ਪੰਜਾਬ ਨੂੰ ਜ਼ਿਲ੍ਹਾ ਗੁਰਦਾਸਪੁਰ ਪਹੁੰਚਣ ’ਤੇ ‘ਜੀ ਆਇਆਂ ਨੂੰ’ ਵੀ ਕਿਹਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰਹਿਤ ਅਤੇ ਹੋਰ ਆਏ ਸਾਰੇ ਮਹਿਮਾਨਾਂ ਦਾ ਜ਼ਿਲ੍ਹਾ ਗੁਰਦਾਸਪੁਰ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਅਬਾਦ ਕੈਂਪਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਉਪਰੰਤ ਮਾਣਯੋਗ ਰਾਜਪਾਲ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਦੇਸ਼ ਦੀ ਸੁਰੱਖਿਆ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਆਪਣਾ ਅਹਿਮ ਯੋਗਦਾਨ ਪਾਉਣ। ਇਸੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਧਾਰੀਵਾਲ ਦੀ ਬੰਦ ਪਈ ਵੂਲਨ ਮਿੱਲ ਨੂੰ ਮੁੜ ਸ਼ੁਰੂ ਕਰਵਾਉਣ ਲਈ ਉਹ ਕੇਂਦਰ ਸਰਕਾਰ ਕੋਲ ਇਹ ਮੁੱਦਾ ਉਠਾਉਣਗੇ। ਉਨ੍ਹਾਂ ਇਸ ਸਬੰਧੀ ਮੁੱਖ ਸਕੱਤਰ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...