Thursday, April 25, 2024

ਵਾਹਿਗੁਰੂ

spot_img
spot_img

ਪਿਛਲੀਆਂ ਸਰਕਾਰਾਂ ਦੇ ਚੋਣ ਵਾਅਦੇ 5 ਸਾਲ ਪੂਰੇ ਨਹੀਂ ਸੀ ਹੁੰਦੇ, ‘ਆਪ’ ਸਰਕਾਰ ਨੇ ਪੰਜਾਬ ਵਿੱਚ ਬਿਜਲੀ ਮੁਫ਼ਤ ਕਰਕੇ ਨਵੀਂ ਪਿਰਤ ਪਾਈ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਜੁਲਾਈ, 2022:
ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ। ਮਾਰਚ ‘ਚ ਇਤਿਹਾਸਿਕ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਕੁਝ ਦਿਨ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਪ੍ਰੈਲ 2022 ਵਿੱਚ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ ਜੁਲਾਈ 2022 ਦੀ ਪਹਿਲੀ ਤਰੀਕ ਤੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕਰੇਗੀ।

ਪਿਛਲੇ ਸਾਲ, ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਆਪਣੀ ਪਹਿਲੀ ਗਾਰੰਟੀ ਦਿੱਤੀ ਸੀ ਕਿ ਜੇਕਰ ਸੂਬੇ ਵਿੱਚ ਉਹਨਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰ ਪਰਿਵਾਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲੇਗੀ। ਉਹਨਾਂ ਕਿਹਾ ਸੀ ਕਿ ਆਪ ਦੀ ਸਰਕਾਰ ਵਿੱਚ ਪੰਜਾਬ ਦੇ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਅਤੇ ਵੱਡੇ ਬਿੱਲਾਂ ਤੋਂ ਛੁਟਕਾਰਾ ਮਿਲੇਗਾ।

ਪਿਛਲੀਆਂ ਸਰਕਾਰਾਂ ਦੇ ਚੋਣ ਵਾਅਦੇ ਪੰਜ ਸਾਲ ਪੂਰੇ ਨਹੀਂ ਸੀ ਹੁੰਦੇ, ਸਾਡੀ ਸਰਕਾਰ ਨੇ ਅੱਜ ਪੰਜਾਬ ਵਿੱਚ ਬਿਜਲੀ ਮੁਫ਼ਤ ਕਰਕੇ ਪਾਈ ਨਵੀਂ ਪਿਰਤ: ਭਗਵੰਤ ਮਾਨ
ਪੰਜਾਬ ‘ਚ ਬਿਜਲੀ ਮੁਫ਼ਤ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ ਕਿਹਾ, “ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ, ਪੂਰੇ ਹੁੰਦਿਆਂ ਪੰਜ ਸਾਲ ਬੀਤ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਅਸੀਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।”

ਮੁੱਖ ਮੰਤਰੀ ਨੇ ਇਹ ਵੀ ਸਾਫ਼ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਕਾਇਆ ਬਿੱਲ ਬਿਨਾਂ ਕਿਸੇ ਸ਼ਰਤ ਮਾਫ਼ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪੁਰਾਣੇ ਬਿੱਲ ਮਾਫ਼ ਕਰਨ ‘ਤੇ 2 ਕਿਲੋਵਾਟ ਦੇ ਕਨੈਕਸ਼ਨ ਦੀ ਕੋਈ ਸ਼ਰਤ ਨਹੀਂ ਹੈ।

ਝੋਨੇ ਦੀ ਬਿਜਾਈ ਲਈ ਨਿਰਵਿਘਨ ਸਪਲਾਈ ‘ਤੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹਨਾਂ ਦੀ ਸਰਕਾਰ 8 ਘੰਟੇ ਅਤੇ ਕਈ ਵਾਰ ਇਸ ਤੋਂ ਵੱਧ ਲਗਾਤਾਰ ਬਿਜਲੀ ਸਪਲਾਈ ਕਰ ਰਹੀ ਹੈ। ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਚ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਅਤੇ ਘਰੇਲੂ ਬਿਜਲੀ ਸਪਲਾਈ ‘ਚ ਕੱਟਾਂ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਆਈ, ਕਿਉਂਕਿ ਉਹਨਾਂ ਦੀ ਸਰਕਾਰ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਬਿਜਲੀ ਮੁਹਈਆ ਕਰਵਾ ਰਹੀ ਹੈ।

ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਹ ਕਰਦੀ ਹੈ, ਪੰਜਾਬ ਦੇ ਲੋਕਾਂ ਨੂੰ ਵੀ ਹੁਣ ਮਹਿੰਗੀ ਬਿਜਲੀ ਤੋਂ ਛੁਟਕਾਰਾ ਮਿਲੇਗਾ: ਅਰਵਿੰਦ ਕੇਜਰੀਵਾਲ
‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਸੂਬੇ ਦੀ ਮਾਨ ਸਰਕਾਰ ਦੀ ਤਾਰੀਫ ਕੀਤੀ ਅਤੇ ਕਿਹਾ, “ਪੰਜਾਬ ਦੇ ਲੋਕਾਂ ਨੂੰ ਵਧਾਈ! ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਲੱਖਾਂ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਹੁਣ ਹਰ ਮਹੀਨੇ ਜ਼ੀਰੋ ਆਉਣਗੇ। ਅਸੀਂ ਆਪਣਾ ਵਾਅਦਾ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਦੀ ਹੈ। ਪੰਜਾਬ ਦੇ ਲੋਕਾਂ ਨੂੰ ਵੀ ਹੁਣ ਮਹਿੰਗੀ ਬਿਜਲੀ ਤੋਂ ਛੁਟਕਾਰਾ ਮਿਲੇਗਾ।”

ਕੇਜਰੀਵਾਲ ਦੀ ਪਹਿਲੀ ਗਾਰੰਟੀ ਬਣੀ ਹਕੀਕਤ: ਰਾਘਵ ਚੱਢਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੇਸ਼ ਦਾ ਦੂਜਾ ਸੂਬਾ ਬਣ ਗਿਆ ਹੈ। ਅੱਜ ਪੰਜਾਬੀਆਂ ਲਈ “ਕੇਜਰੀਵਾਲ ਦੀ ਪਹਿਲੀ ਗਾਰੰਟੀ” ਹਕੀਕਤ ਬਣ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...