Friday, March 29, 2024

ਵਾਹਿਗੁਰੂ

spot_img
spot_img

ਪਿਛਲੇ ਸਾਲ ਤੋਂ ਵਾਈਸ ਚਾਂਸਲਰ ਤੋਂ ਵਾਂਝੀ ਹੈ ਪੰਜਾਬ ਖ਼ੇਤੀਬਾੜੀ ਯੂਨੀਵਰਸਟੀ: ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਨੇ ਪ੍ਰਸ਼ਾਸ਼ਕੀ ਪਦਵੀਆਂ ਫ਼ੌਰੀ ਭਰਨ ਦੀ ਕੀਤੀ ਮੰਗ

- Advertisement -

ਯੈੱਸ ਪੰਜਾਬ
ਲੁਧਿਆਣਾ, 30 ਜੂਨ, 2022 –
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਨੇ ਅੱਜ ਇੱਕ ਪ੍ਰੈੱਸ ਰਿਲੀਜ਼ ਜਾਰੀ ਕਰਕੇ ਪੰਜਾਬ ਸਰਕਾਰ ਕੋਲੋਂ ਯੂਨੀਵਰਸਿਟੀ ਵੱਲ ਧਿਆਨ ਦੇਣ ਅਤੇ ਵਾਈਸ ਚਾਂਸਲਰ ਸਮੇਤ ਸਾਰੀਆਂ ਪ੍ਰਸ਼ਾਸਕੀ ਪਦਵੀਆਂ ਭਰਨ ਦੀ ਮੰਗ ਕੀਤੀ ਹੈ । ਇਸ ਬਾਰੇ ਹੋਰ ਗੱਲ ਕਰਦਿਆਂ ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਯੂਨੀਵਰਸਿਟੀ ਵਾਈਸ ਚਾਂਸਲਰ ਤੋਂ ਵਾਂਝੀ ਹੈ ।

ਇਸ ਦੇ ਨਾਲ-ਨਾਲ ਬਹੁਤ ਸਾਰੇ ਪ੍ਰਸ਼ਾਸਕੀ ਅਹੁਦਿਆਂ ਜਿਵੇਂ ਨਿਰਦੇਸ਼ਕ ਖੋਜ, ਨਿਰਦੇਸ਼ਕ ਪਸਾਰ ਸਿੱਖਿਆ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼, ਡੀਨ ਖੇਤੀਬਾੜੀ ਕਾਲਜ, ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਰਜਿਸਟਰਾਰ ਆਦਿ ਉੱਪਰ ਵੀ ਪੱਕੀ ਨਿਯੁਕਤੀ ਦੀ ਅਣਹੋਂਦ ਰਹੀ ਹੈ । ਉਹਨਾਂ ਕਿਹਾ ਕਿ ਬਹੁਤ ਸਾਰੇ ਵਿਭਾਗਾਂ ਦੇ ਮੁਖੀਆਂ ਦਾ ਕਾਰਜ ਵੀ ਆਰਜ਼ੀ ਪ੍ਰਬੰਧ ਨਾਲ ਚਲਾਇਆ ਜਾ ਰਿਹਾ ਹੈ।

ਇਸ ਸਥਿਤੀ ਵਿੱਚ ਯੂਨੀਵਰਸਿਟੀ ਦਾ ਕੰਮਕਾਜ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ । ਇੱਕ ਸਾਲ ਤੋਂ ਬਿਨਾਂ ਵਾਈਸ ਚਾਂਸਲਰ ਹੋਣ ਕਾਰਨ ਯੂਨੀਵਰਸਿਟੀ ਦਾ ਪ੍ਰਭਾਵ ਵੀ ਦਿਸ਼ਾਹੀਣ ਸੰਸਥਾ ਵਾਲਾ ਹੋਇਆ ਹੈ । ਕੈਰੀਅਰ ਐਡਵਾਂਸਮੈਂਟ ਸਕੀਮ ਤਹਿਤ ਅਧਿਆਪਕਾਂ ਦੀ ਤਰੱਕੀਆਂ ਪਿਛਲੇ ਇੱਕ ਸਾਲ ਤੋਂ ਨਹੀਂ ਹੋਈਆਂ ਜਦਕਿ ਆਮ ਤਰੱਕੀਆਂ ਦੇ ਕੇਸ 5-6 ਸਾਲਾਂ ਤੋਂ ਅਧੂਰੇ ਪਏ ਹਨ । ਇਹ ਸਾਰਾ ਕੁੱਝ ਬੜਾ ਨਕਾਰਾਤਾਮਕ ਪ੍ਰਭਾਵ ਪਾਉਣ ਵਾਲਾ ਲੱਗਦਾ ਹੈ ।

ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਨੇ ਸਰਕਾਰ ਕੋਲੋਂ ਫੌਰੀ ਤੌਰ ਤੇ ਵਾਈਸ ਚਾਂਸਲਰ ਦੀ ਪੱਕੀ ਨਿਯੁਕਤੀ ਦੀ ਮੰਗ ਕੀਤੀ । ਹੋਰ ਗੱਲ ਕਰਦਿਆਂ ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਨੇ ਕਿਹਾ ਕਿ ਗਵਾਂਢੀ ਰਾਜ ਹਿਮਾਚਲ ਪ੍ਰਦੇਸ਼ ਦੀ ਵਾਈ ਐੱਸ ਪਰਮਾਰ ਬਾਗਬਾਨੀ ਅਤੇ ਖੇਤੀ ਜੰਗਲਾਤ ਯੂਨੀਵਰਸਿਟੀ ਸੋਲਨ ਵਿੱਚ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਪਿਛਲੇ ਵਾਈਸ ਚਾਂਸਲਰ ਦੀ ਮਿਆਦ ਖਤਮ ਹੋਣ ਦੇ ਡੇਢ ਮਹੀਨੇ ਦੇ ਅੰਦਰ-ਅੰਦਰ ਕਰ ਦਿੱਤੀ ਗਈ ਜਦਕਿ ਪਿਛਲੇ ਇੱਕ ਸਾਲ ਦੌਰਾਨ ਪੀ.ਏ.ਯੂ. ਦੇ ਵਾਈਸ ਚਾਂਸਲਰ ਦਾ ਚਾਰਜ ਤਿੰਨ ਵੱਖ-ਵੱਖ ਪ੍ਰਸ਼ਾਸਕੀ ਅਧਿਕਾਰੀਆਂ ਕੋਲ ਰਿਹਾ ਅਤੇ ਪਿਛਲੇ ਇੱਕ ਸਾਲ ਤੋਂ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਨਹੀਂ ਹੋਈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...