Friday, March 29, 2024

ਵਾਹਿਗੁਰੂ

spot_img
spot_img

ਪਿੰਡਾਂ ’ਚ ਟੀਕਾਕਰਨ ’ਚ ਹੁਸ਼ਿਆਰਪੁਰ ਮੋਹਰੀ, ਜ਼ਿਲ੍ਹੇ ਦੇ 162 ਪਿੰਡਾਂ ’ਚ ਹੋਇਆ 100 ਫ਼ੀਸਦੀ ਟੀਕਾਕਰਨ: ਅਪਨੀਤ ਰਿਆਤ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 22 ਜੂਨ, 2021 –
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਸ਼ਨ ਫਤਿਹ-2 ਤਹਿਤ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਨੂੰ ਲੈ ਕੇ ਚਲਾਈ ਗਈ ਮੁਹਿੰਮ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿਸ ਦੇ ਚੱਲਦੇ ਪਿੰਡਾਂ ਵਿੱਚ ਵੱਧ ਤੋਂ ਵੱਧ ਲੋਕ ਕੋਵਿਡ ਟੀਕਾਕਰਨ ਕਰਵਾ ਰਹੇ ਹਨ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪਿੰਡ ਵਾਸੀਆਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 162 ਪਿੰਡਾਂ ਵਿੱਚ 100 ਫੀਸਦੀ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਦੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਘੱਟ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਬਿਨ੍ਹਾਂ ਥੱਕੇ ਲਗਾਤਾਰ ਕੋਵਿਡ ਟੈਸਟਿੰਗ ਅਤੇ ਟੀਕਾਕਰਨ ਕਰ ਰਹੀਆਂ ਹਨ, ਜਿਸ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਨੂੰ ਲੈ ਕੇ ਜ਼ਿਲ੍ਹੇ ਵਿੱਚ ਮਿਸਾਲ ਕਾਇਮ ਕਰਦੇ ਹੋਏ ਲਾਭਪਾਤਰੀਆਂ ਨੂੰ 5 ਲੱਖ ਤੋਂ ਵੱਧ ਡੋਜਿਜ਼ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 520337 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਦਕਿ ਜ਼ਿਲ੍ਹੇ ਵਿੱਚ 18 ਸਾਲ ਤੋਂ ਵੱਧ ਦੀ ਜਨਸੰਖਿਆ 12 ਲੱਖ ਦੇ ਕਰੀਬ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਕੋਵਿਡ ਟੀਕਾਕਰਨ ਨੂੰ ਲੈ ਕੇ ਕਾਫੀ ਜਾਗਰੂਕ ਹੋਏ ਹਨ, ਜਿਸ ਦੇ ਚੱਲਦੇ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਸੰਖਿਆ ਵੀ ਕਾਫੀ ਘੱਟ ਹੋ ਰਹੀ ਹੈ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 19742 ਲਾਭਪਾਤਰੀਆਂ ਦਾ ਟੀਕਾਕਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਥੇ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਕੈਂਪਾਂ ਰਾਹੀਂ ਟੀਕਾਕਰਨ ਜਾਰੀ ਹੈ ਉਥੇ ਬਿਸਤਰ ’ਤੇ ਪਏ ਰੋਗੀਆਂ (ਬੈਡਰਿਡੇਨ) ਦੇ ਲਈ ਵੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤਾਂ ਜੋ ਇਨ੍ਹਾਂ ਦਾ ਵੀ ਟੀਕਾਕਰਨ ਕੀਤਾ ਜਾ ਸਕੇ।

ਇਸ ਕੈਟਾਗਿਰੀ ਦੇ ਲੋਕਾਂ ਦਾ ਸਿਹਤ ਵਿਭਾਗ ਦੀਆਂ ਮੋਬਾਇਲ ਟੀਮਾਂ ਘਰ ਜਾ ਕੇ ਟੀਕਾਕਰਨ ਕਰ ਰਹੀਆਂ ਹਨ, ਜਿਸ ਦੇ ਚੱਲਦੇ ਕਾਫੀ ਲੋਕਾਂ ਤੱਕ ਇਹ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਲਾਭਪਾਤਰੀ ਮੋਬਾਇਲ ਨੰਬਰ 78146-40600 ’ਤੇ ਵਟਸਅੱਪ ਕਰ ਸਕਦਾ ਹੈ ਅਤੇ ਦੱਸੇ ਗਏ ਪਤੇ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਬਿਸਤਰ ’ਤੇ ਪਏ ਰੋਗੀ ਜੋ ਕਿ ਕਿਤੇ ਆ ਜਾ ਨਹੀਂ ਸਕਦੇ, ਦਾ ਘਰ ਜਾ ਕੇ ਕੋਵਿਡ ਟੀਕਾਕਰਨ ਕਰਨਗੀਆਂ।

ਅਪਨੀਤ ਰਿਆਤ ਨੇ ਦੱਸਿਆ ਕਿ ਇਸੇ ਤਰ੍ਹਾਂ ਦਿਵਆਂਗਜਨ ਦੇ ਲਈ ਵੀ ਡਰਾਈਵ ਥਰੂ ਵੈਕਸੀਨੇਸ਼ਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਨਹਿਰ ਕਲੋਨੀ ਡਿਸਪੈਂਸਰੀ ਹੁਸ਼ਿਆਰਪੁਰ ਵਿੱਚ ਇਨ੍ਹਾਂ ਨੂੰ ਡਰਾਈਵ ਥਰੂ ਟੀਕਾਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਫ਼ਤੇ ਦੇ ਦੋ ਦਿਨ ਬੁੱਧਵਾਰ ਅਤੇ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਦਿੱਤੀ ਜਾਣ ਵਾਲੀ ਇਸ ਸੁਵਿਧਾ ਤਹਿਤ ਦਿਵਆਂਗਜਨ ਨੂੰ ਡਿਸਪੈਂਸਰੀ ਆਉਣ ’ਤੇ ਸਿਹਤ ਵਿਭਾਗ ਦੀ ਟੀਮ ਵਲੋਂ ਸਬੰਧਤ ਦਿਵਆਂਗਜਨ ਲਾਭਪਾਤਰੀ ਦੀ ਉਸਦੀ ਗੱਡੀ ਵਿੱਚ ਹੀ ਵੈਕਸੀਨੇਸ਼ਨ ਕੀਤੀ ਜਾਵੇਗੀ।

ਜੇਕਰ ਲਾਭਪਾਤਰੀ ਡਿਸਪੈਂਸਰੀ ਵਿੱਚ ਸਿੱਧੇ ਆ ਜਾਂਦਾ ਹੈ ਤਾਂ ਵੀ ਉਸਨੂੰ ਹੋਰ ਲਾਭਪਾਤਰੀਆਂ ਦੇ ਮੁਕਾਬਲੇ ਪਹਿਲ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...