Thursday, April 25, 2024

ਵਾਹਿਗੁਰੂ

spot_img
spot_img

ਪਿੰਦਾ ਗੈਂਗ ਦੇ ਬਕਾਇਆ ਮੈਂਬਰਾਂ ਨੂੰ ਪੁਲੀਸ ਨੇ ਕੀਤਾ ਕਾਬੂ, ਗ੍ਰਿਫਤਾਰ ਕੀਤੇ 19 ਮੈਂਬਰਾਂ ਵਿੱਚੋਂ 13 ਸ਼ੂਟਰ: ਐਸ.ਐਸ.ਪੀ. ਸਵਪਨ ਸਰਮਾ

- Advertisement -

ਯੈੱਸ ਪੰਜਾਬ
ਚੰਡੀਗੜ/ਜਲੰਧਰ, 24 ਜੂਨ, 2022:
ਤਿੰਨ ਹਫਤੇ ਚੱਲੇ ਆਪ੍ਰੇਸ਼ਨ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਨੇ ਪਿੰਦਾ ਗੈਂਗ ਨਾਲ ਜੁੜੇ ਫਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 13 ਮੈਂਬਰਾਂ -ਸਾਰੇ ਸ਼ਾਰਪ ਸ਼ੂਟਰ, ਇਸ ਤੋਂ ਇਲਾਵਾ ਪਨਾਹ ਦੇਣ ਅਤੇ ਲਾਜਿਸਟਿਕ ਸਹਾਇਤਾ ਮੁਹੱਈਆ ਕਰਾਉਣ ਵਾਲੇ 6 ਹੋਰਾਂ ਨੂੰ ਗਿ੍ਰਫਤਾਰ ਕੀਤਾ ਹੈ। ਇਹ ਜਾਣਾਕਰੀ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸਵਪਨ ਸਰਮਾ ਨੇ ਸ਼ੁੱਕਰਵਾਰ ਨੂੰ ਸਾਂਝੀ ਕੀਤੀ ।

ਗੈਂਗਸਟਰ ਵਿੱਕੀ ਗੌਂਡਰ ਦਾ ਕਰੀਬੀ ਸਾਥੀ ਪਲਵਿੰਦਰ ਸਿੰਘ ਉਰਫ ਪਿੰਦਾ, ਜਿਸ ਦੀ ਨਾਭਾ ਜੇਲ ਬਰੇਕ ‘ਚ ਵੀ ਭੂਮਿਕਾ ਸਾਹਮਣੇ ਆਈ ਸੀ, ਨੂੰ ਗੈਂਗ ਦਾ ਸਰਗਨਾਹ ਦੱਸਿਆ ਜਾਂਦਾ ਹੈ ਅਤੇ ਜ਼ਾਹਰ ਤੌਰ ‘ਤੇ ਪਰਮਜੀਤ ਉਰਫ ਪੰਮਾ , ਵਾਸੀ ਸ਼ਾਹਕੋਟ, ਜਲੰਧਰ ਅਤੇ ਜੋ ਕਿਮੌਜਾਦੂ ਸਮੇਂ ਗ੍ਰੀਸ ਵਿੱਚ ਰਹਿਦਾ ਹੈ, ਦੀ ਮਦਦ ਨਾਲ ਗੈਂਗ ਨੂੰ ਸੰਭਾਲ ਰਿਹਾ ਸੀ।

ਗਿ੍ਰਫਤਾਰ ਕੀਤੇ ਗਏ 13 ਸ਼ੂਟਰਾਂ ਦੀ ਪਛਾਣ ਸੁਨੀਲ ਮਸੀਹ ਉਰਫ ਜਿਉਣਾ, ਰਵਿੰਦਰ ਉਰਫ ਰਵੀ, ਪ੍ਰਦੀਪ ਸਿੰਘ, ਮਨਜਿੰਦਰ ਉਰਫ ਸ਼ਵੀ ਅਤੇ ਸੁਖਮਨ ਸਿੰਘ ਉਰਫ ਸੱਭਾ, ਸਾਰੇ ਵਾਸੀ ਲੋਹੀਆਂ, ਜਲੰਧਰ; ਸੰਦੀਪ ਉਰਫ ਦਿੱਲੀ, ਮੇਜਰ ਸਿੰਘ, ਅਪਰੇਲ ਸਿੰਘ ਉਰਫ ਸ਼ੇਰਾ, ਬਲਵਿੰਦਰ ਉਰਫ ਗੁੱਢਾ ਅਤੇ ਸਲਿੰਦਰ ਸਿੰਘ; ਸਾਰੇ ਵਾਸੀਅਨ ਨਕੋਦਰ, ਜਲੰਧਰ; ਦਾ ਸਤਪਾਲ ਉਰਫ ਸੱਤਾ ਵਾਸੀ ਮੱਖੂ, ਫਿਰੋਜਪੁਰ; ਦਵਿੰਦਰਪਾਲ ਸਿੰਘ ਉਰਫ ਦੀਪੂ ਅਤੇ ਸਤਵੰਤ ਸਿੰਘ ਉਰਫ ਜੱਗਾ ਵਾਸੀ ਸ਼ਾਹਕੋਟ, ਜਲੰਧਰ ਵਜੋਂ ਹੋਈ ਹੈ। ਇਹ ਸਾਰੇ ਗਿ੍ਰਫਤਾਰ ਵਿਅਕਤੀ ਹਿਸਟਰੀ ਸ਼ੀਟਰ ਹਨ ਅਤੇ ਇਨਾਂ ਉਤੇ ਕਤਲ, ਇਰਾਦਾ ਕਤਲ, ਜਬਰਨ ਵਸੂਲੀ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ।

ਜਦਕਿ 6 ਹੋਰ ਵਿਅਕਤੀ , ਜਿਨਾਂ ਨੂੰ ਪਨਾਹ ਦੇਣ ਅਤੇ ਲੌਜਿਸਟਿਕ ਸਪੋਰਟ ਦੇਣ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਗਿਆ ਹੈ, ਦੀ ਪਛਾਣ ਅਮਰਜੀਤ ਉਰਫ ਅਮਰ ਵਾਸੀ ਧਰਮਕੋਟ; ਬਲਬੀਰ ਮਸੀਹ, ਐਰਿਕ ਅਤੇ ਬਾਦਲ, ਤਿੰਨੇ ਵਾਸੀ ਲੋਹੀਆਂ; ਹਰਵਿੰਦਰ ਸਿੰਘ ਵਾਸੀ ਸ਼ਾਹਕੋਟ ਅਤੇ ਬਚਿੱਤਰ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।

ਪੁਲਿਸ ਨੇ ਦੋਸ਼ੀਆਂ ਕੋਲੋਂ ਸੱਤ .32 ਬੋਰ ਪਿਸਤੌਲ, ਤਿੰਨ .315 ਬੋਰ ਪਿਸਤੌਲ, ਇੱਕ .315 ਬੋਰ ਦੀ ਬੰਦੂਕ ਅਤੇ ਇੱਕ .12 ਬੋਰ ਦੀ ਬੰਦੂਕ ਸਮੇਤ 9 ਹਥਿਆਰ ਬਰਾਮਦ ਕੀਤੇ ਹਨ ਅਤੇ ਟੋਇਟਾ ਇਨੋਵਾ ਅਤੇ ਮਹਿੰਦਰਾ ਐਕਸਯੂਵੀ 500 ਸਮੇਤ ਦੋ ਵਾਹਨਾਂ ਤੋਂ ਇਲਾਵਾ 8 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਪਰਮਜੀਤ ਉਰਫ ਪੰਮਾ ਗਿਰੋਹ ਨੂੰ ਫਾਇਨਾਂਸ ਕਰਦਾ ਸੀ ਅਤੇ ਅਮਰਜੀਤ ਉਰਫ ਅਮਰ ਨੂੰ ਹਵਾਲਾ ਰਾਹੀਂ ਵਿਦੇਸੀ ਕਰੰਸੀ ਭੇਜਦਾ ਸੀ, ਜੋ ਅੱਗੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗਿਰੋਹ ਦੇ ਮੈਂਬਰਾਂ ਵਿੱਚ ਵੰਡਦਾ ਸੀ।

ਉਨਾਂ ਦੱਸਿਆ ਕਿ ਇਹ ਗਿਰੋਹ ਪਿਛਲੇ ਛੇ ਸਾਲਾਂ ਤੋਂ ਸਰਗਰਮ ਹੈ ਅਤੇ ਮੱਧ ਪ੍ਰਦੇਸ਼ ਤੋਂ ਸੰਗਠਿਤ ਜਬਰਨ ਵਸੂਲੀ, ਹਥਿਆਰਬੰਦ ਹਾਈਵੇ ਡਕੈਤੀ, ਭੂ-ਮਾਫੀਆ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ।

ਸਵਪਨ ਸ਼ਰਮਾ ਨੇ ਕਿਹਾ, “ਇਸ ਗਿਰੋਹ ਦੀ ਗਿ੍ਰਫਤਾਰੀ ਦੇ ਨਾਲ, ਪੁਲਿਸ ਵੱਲੋਂ ਜਲੰਧਰ ਅਤੇ ਬਠਿੰਡਾ ਵਿੱਚ ਕਤਲ, ਜ਼ਬਰਨ ਵਸੂਲੀ ਅਤੇ ਹਾਈਵੇਅ ਆਰਮਡ ਡਕੈਤੀ ਸਮੇਤ ਤਿੰਨ ਵੱਡੇ ਕੇਸਾਂ ਨੂੰ ਵੀ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ।” ਉਨਾਂ ਦੱਸਿਆ ਕਿ ਗਿ੍ਰਫਤਾਰ ਕੀਤੇ ਕੁੱਲ 19 ਵਿਅਕਤੀਆਂ ਵਿੱਚੋਂ ਘੱਟੋ-ਘੱਟ 12 ਪੁਲਿਸ ਨੂੰ ਅੱਠ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...