Tuesday, April 23, 2024

ਵਾਹਿਗੁਰੂ

spot_img
spot_img

ਪੀ.ਆਰ.ਟੀ.ਸੀ. ਤੇਲ ਦੀ ਘੱਟ ਖ਼ਪਤ ਕਰਕੇ ਬਣਿਆ ਦੇਸ਼ ਦਾ ਦੂਜਾ ਸਭ ਤੋਂ ਸਰਵੋਤਮ ਟਰਾਂਸਪੋਰਟ ਅਦਾਰਾ

- Advertisement -

ਯੈੱਸ ਪੰਜਾਬ
ਪਟਿਆਲਾ, 16 ਜਨਵਰੀ, 2021 –
ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਨਵੀਂ ਦਿੱਲੀ ਦੇ ਕਾਨਸਟੀਟਿਊਸ਼ਨ ਕਲੱਬ ਵਿਖੇ ਭਾਰਤੀ ਪੈਟਰੋਲੀਅਮ ਮੰਤਰਾਲੇ ਵੱਲੋਂ ਕਰਵਾਏ ਸ਼ਕਸ਼ਮ-2021 ਆਨ-ਲਾਈਨ ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਘੱਟੋ ਘੱਟ ਤੇਲ ਦੀ ਖਪਤ ਲਈ ਦੇਸ਼ ਭਰ ‘ਚੋਂ ਦੂਸਰਾ ਸਥਾਨ ਪ੍ਰਾਪਤ ਹੋਇਆ ਹੈ। ਆਨ-ਲਾਈਨ ਸਮਾਗਮ ‘ਚ ਸ਼ਿਰਕਤ ਕਰਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਇਹ ਅਵਾਰਡ ਪ੍ਰਾਪਤ ਕੀਤਾ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਪੀ.ਸੀ.ਆਰ.ਏ (ਪੈਟਰੋਲੀਅਮ ਕੰਜ਼ਰਵੇਸ਼ਨ ਐਂਡ ਰੀਸਰਚ ਐਸੋਸੀਏਸ਼ਨ) ਵੱਲੋਂ ਸਾਰੇ ਰਾਜਾਂ ਦੀਆਂ ਟਰਾਂਸਪੋਰਟ ਅਦਾਰਿਆਂ ਦੀਆਂ ਬੱਸਾਂ ਦੀ ਤੇਲ ਦੀ ਖਪਤ ਨੂੰ ਵਾਚਦੇ ਹੋਏ ਪੀ.ਆਰ.ਟੀ.ਸੀ. ਨੂੰ ਦੂਜੇ ਰਾਜਾਂ ਦੀਆਂ ਸਟੇਟ ਟਰਾਂਸਪੋਰਟਾਂ ਦੀਆਂ ਬੱਸਾਂ ਦੇ ਮੁਕਾਬਲੇ ਘੱਟ ਤੇਲ ਖਪਤ ਕਰਨ ਕਰਕੇ ਰਨਰਅੱਪ ਅਵਾਰਡ ਮਿਲਿਆ ਹੈ ਅਤੇ ਦੋ ਲੱਖ ਇਨਾਮੀ ਰਾਸ਼ੀ ਵੀ ਦਿੱਤੀ ਗਈ ਹੈ।

ਇਸ ਮੌਕੇ ਸ੍ਰੀ ਕੇ.ਕੇ. ਸ਼ਰਮਾ ਨੇ ਪੀ.ਸੀ.ਆਰ.ਏ. ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਅਤੇ ਸਟੀਲ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆ ਕਿਹਾ ਕਿ ਇਹ ਅਵਾਰਡ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਅਵਾਰਡ ਨਾਲ ਪੀ.ਆਰ.ਟੀ.ਸੀ. ਦਾ ਅਕਸ ਦੇਸ਼ ਦੀਆਂ ‘ਚ ਹੋਰ ਬੇਹਤਰ ਹੋਇਆ ਹੈ। ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਪੰਜਾਬ ਸਟੇਟ ‘ਚੋਂ ਸਰਵੋਤਮ ਡਿਪੂ ਵਜੋਂ ਅਵਾਰਡ ਪੀ.ਆਰ.ਟੀ.ਸੀ. ਦੇ ਫਰੀਦਕੋਟ ਡਿਪੂ ਨੂੰ ਦਿੱਤਾ ਗਿਆ ਹੈ ਅਤੇ ਇਸ ਅਵਾਰਡ ਦੀ ਰਾਸ਼ੀ ਵਜੋਂ 50 ਹਜ਼ਾਰ ਰੁਪਏ ਪ੍ਰਾਪਤ ਹੋਏ ਹਨ।

ਇਸ ਤਰ੍ਹਾਂ ਚੇਅਰਮੈਨ ਅਤੇ ਐਮ.ਡੀ. ਪੀ.ਆਰ.ਟੀ.ਸੀ ਦੀ ਯੋਗ ਅਗਵਾਈ ਸਦਕਾ ਪੀ.ਆਰ.ਟੀ.ਸੀ ਆਪਣੀ ਬੇਹਤਰ ਕਾਰਗੁਜ਼ਾਰੀ ਕਰਕੇ ਨਿੱਤ ਨਵੀਆਂ ਬੁਲੰਦੀਆਂ ਛੂਹ ਰਹੀ ਹੈ ਜਿਸ ਨਾਲ ਕਾਰਪੋਰੇਸ਼ਨ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਸ੍ਰੀ ਸ਼ਰਮਾ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਆਪਸੀ ਸਹਿਯੋਗ ਅਤੇ ਮਿਹਨਤ ਸਦਕਾ ਹੋਈ ਪ੍ਰਾਪਤੀ ਖਾਤਰ ਉਨ੍ਹਾਂ ਦੀ ਸ਼ਲਾਘਾ ਕੀਤੀ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...