Saturday, April 20, 2024

ਵਾਹਿਗੁਰੂ

spot_img
spot_img

ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਆਮਦਨ ਵਧ ਕੇ 1.05 ਕਰੋੜ ਰੁਪਏ ਹੋਈ: ਅਮਰਿੰਦਰ ਸਿੰਘ ਰਾਜਾ ਵੜਿੰਗ

- Advertisement -

ਯੈੱਸ ਪੰਜਾਬ
ਰਾਏਕੋਟ/ਲੁਧਿਆਣਾ, 02 ਦਸੰਬਰ, 2021 –
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੱਸਿਆ ਕਿ ਟੈਕਸ ਚੋਰੀ ਕਰਨ ਵਾਲਿਆਂ, ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਬੱਸ ਅਪਰੇਟਰਾਂ ‘ਤੇ ਸ਼ਿਕੰਜਾ ਕੱਸਣ ਤੋਂ ਬਾਅਦ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਆਮਦਨ 1.05 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਰਕਾਰ ਨਵੀਆਂ ਬੱਸਾਂ ਖਰੀਦ ਕੇ ਸਾਡੇ ਸੂਬੇ ਦੇ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ।

ਕੈਬਨਿਟ ਮੰਤਰੀ ਨੇ ਅੱਜ ਰਾਏਕੋਟ ਵਿਖੇ ‘ਖੁੱਲੀ ਚਰਚਾ ਵੜਿੰਗ ਦੇ ਨਾਲਂ ਪ੍ਰੋਗਰਾਮ ਤਹਿਤ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਇਸ ਸਮਾਗਮ ਦਾ ਆਯੋਜਨ ਸੀਨੀਅਰ ਯੂਥ ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਸ.ਕਰਨਜੀਤ ਸਿੰਘ ਸੋਨੀ ਗਾਲਿਬ ਵੀ ਹਾਜ਼ਰ ਸਨ।

ਸ੍ਰੀ ਕਾਮਿਲ ਬੋਪਾਰਾਏ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਇਕੱਲੇ ਰਾਏਕੋਟ ਹਲਕੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ। ਸ੍ਰੀ ਰਾਜਾ ਵੜਿੰਗ ਨੇ ਕਾਮਿਲ ਬੋਪਾਰਾਏ ਦੀ ਰਾਏਕੋਟ ਹਲਕੇ ਦੇ ਵਾਸੀਆਂ ਪ੍ਰਤੀ ਕੀਤੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਵਾਸੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਲਾਈ ਸਕੀਮਾਂ ਅਤੇ ਸਬਸਿਡੀਆਂ ਦੇ ਰੂਪ ਵਿੱਚ ਕਈ ਲੋਕ ਪੱਖੀ ਉਪਾਅ ਪ੍ਰਦਾਨ ਕੀਤੇ ਗਏ ਹਨ।

ਉਨ੍ਹਾਂ ਭਰੋਸਾ ਦਿਵਾਇਆ ਕਿ ਆਮ ਆਦਮੀ ਨਾਲ ਸਿੱਧੇ ਤੌਰ ‘ਤੇ ਜੁੜੇ ਕਈ ਮਸਲੇ ਹੱਲ ਕਰ ਲਏ ਗਏ ਹਨ ਜਦਕਿ ਕਈ ਹੋਰ ਵਿਚਾਰ ਅਧੀਨ ਹਨ। ਉਨ੍ਹਾਂ ਕਿਹਾ ‘ਪਰ ਮੈਂ ਤੁਹਾਨੂੰ ਸਾਰਿਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਰਾਜ ਸਰਕਾਰ ਜੋ ਵੀ ਫੈਸਲਾ ਲਵੇਗੀ, ਉਹ ਰਾਜ ਅਤੇ ਇਸਦੇ ਨਿਵਾਸੀਆਂ ਦੇ ਹਿੱਤ ਵਿੱਚ ਲਿਆ ਜਾਵੇਗਾ’।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਬਾਦਲ ‘ਤੇ ਵਿਅੰਗ ਕੱਸਦਿਆਂ ਵੜਿੰਗ ਨੇ ਦੋਸ਼ ਲਾਇਆ ਕਿ ਦੋਵੇਂ ਇੱਕੋ ਥੈਲੀ ਦੇ ਚੱਟੇ-ਵੱਟੇ ਹਨ। ਉਨ੍ਹਾਂ ਕਿਹਾ, ‘ਇਨ੍ਹਾਂ ਦੋਵਾਂ ਨੇ ਸੂਬੇ ਦੇ ਹਿੱਤ ਭਾਜਪਾ ਨੂੰ ਵੇਚ ਦਿੱਤੇ ਹਨ’ ਅਤੇ ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਪਲੇਟਫਾਰਮ ‘ਤੇ ਇਸ ਮੁੱਦੇ ਨੂੰ ਚੁੱਕ ਰਹੇ ਹਨ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਟਰਾਂਸਪੋਰਟ ਵਿਭਾਗ ‘ਚ ਸਾਢੇ 14 ਸਾਲਾਂ (ਅਕਾਲੀ ਦਲ ਦੇ ਸ਼ਾਸਨ ਦੇ ਇੱਕ ਦਹਾਕੇ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ) ਦੌਰਾਨ 6,600 ਕਰੋੜ ਰੁਪਏ ਦੇ ਘਪਲੇੋ ਦਾ ਦੋਸ਼ ਲਗਾਉਂਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਬਣਾ ਕੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਵਧੀ ਆਮਦਨ ਬਾਰੇ ਵਿਸਥਾਰ ਵਿਚ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 1.05 ਕਰੋੜ ਰੁਪਏ ਦੀ ਰੋਜ਼ਾਨਾ ਆਮਦਨ ਨਾਲ ਸੂਬਾ ਹਰ ਮਹੀਨੇ ਲਗਭਗ 90 ਬੱਸਾਂ (ਹਰ ਬੱਸ ਦੀ ਕੀਮਤ ਲਗਭਗ 27 ਲੱਖ ਰੁਪਏ), ਸਾਲਾਨਾ ਲਗਭਗ 1000 ਬੱਸਾਂ ਖਰੀਦ ਸਕਦਾ ਹੈ। ਇਸ ਮੁਨਾਫ਼ੇ ਨਾਲ ਪੰਜ ਸਾਲਾਂ ਵਿੱਚ ਕਰੀਬ 5500 ਨਵੀਆਂ ਬੱਸਾਂ ਖਰੀਦੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਂਇਸਦਾ ਮਤਲਬ ਹੈ ਕਿ ਰਾਜ ਦਾ ਟਰਾਂਸਪੋਰਟ ਵਿਭਾਗ ਇਕੱਲਾ ਹੀ ਘੱਟੋ-ਘੱਟ 12 ਹਜ਼ਾਰ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰ ਸਕਦਾ ਹੈ’।

ਉਨ੍ਹਾਂ ਅੱਗੇ ਕਿਹਾ ਂਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੂਰਿਆ ਕਾਂਤ ਵੱਲੋਂ 2012 ਵਿੱਚ ਕਈ ਪਰਮਿਟਾਂ ਵਿੱਚ ਗੈਰ-ਕਾਨੂੰਨੀ ਵਾਧੇ ਵਿਰੁੱਧ ਦਿੱਤੇ ਹੁਕਮਾਂ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ. ਉਨ੍ਹਾਂ ਕਿਹਾ ਕਿ ਅਸੀਂ ਇਸ ਫੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਹੈ ਅਤੇ 1 ਲੱਖ ਕਿਲੋਮੀਟਰ ਤੋਂ ਵੱਧ ਦੇ ਗੈਰ-ਕਾਨੂੰਨੀ ਵਾਧੇ ਵਾਲੇ 680 ਵੱਖ-ਵੱਖ ਪਰਮਿਟ ਰੱਦ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ 2012 ਤੋਂ 2021 ਦੇ ਸਮੇਂ ਦੌਰਾਨ ਪਰਮਿਟਾਂ ਦੇ ਗੈਰ-ਕਾਨੂੰਨੀ ਵਾਧੇ ਨੂੰ ਰੱਦ ਕਰ ਦਿੱਤਾ ਜਾਂਦਾ, ਤਾਂ ਨੌਂ ਸਾਲਾਂ ਦੇ 3,285 ਦਿਨਾਂ ਲਈ 1,380 ਕਰੋੜ ਰੁਪਏ ਦੀ ਰਕਮ (42 ਲੱਖ ਰੁਪਏ ਪ੍ਰਤੀ ਦਿਨ) ਸਰਕਾਰੀ ਖਜ਼ਾਨੇ ਵਿੱਚ ਜਾ ਸਕਦੀ ਸੀ, ਜੋ ਕਿ ਲੋਕ ਭਲਾਈ ਦੇ ਕੰਮਾਂ ‘ਤੇ ਖਰਚ ਕੀਤੀ ਜਾ ਸਕਦੀ ਸੀ।

ਉਨ੍ਹਾਂ ਅੱਗੇ ਕਿਹਾ ਕਿ ‘ਜੇਕਰ 6,600 ਕਰੋੜ ਰੁਪਏ (5,220 ਕਰੋੜ ਰੁਪਏ + 1,380 ਕਰੋੜ ਰੁਪਏ) ਸਰਕਾਰੀ ਖਜ਼ਾਨੇ ਵਿੱਚ ਜਾਂਦੇ ਤਾਂ 24,000 ਨਵੀਆਂ ਬੱਸਾਂ ਖਰੀਦੀਆਂ ਜਾ ਸਕਦੀਆਂ ਸਨ ਅਤੇ ਇਨ੍ਹਾਂ ਬੱਸਾਂ ਲਈ 50,000 ਡਰਾਈਵਰ-ਕੰਡਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾ ਸਕਦੀ ਸੀ ਅਤੇ ਰਾਜ ਦੇ ਹਰੇਕ ਪਿੰਡ ਤੋਂ ਦੋ ਨਵੀਆਂ ਬੱਸਾਂ ਚਲਾਈਆਂ ਜਾ ਸਕਦੀਆਂ ਸਨ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਕੌਸਲਰ ਕਮਲਜੀਤ ਵਰਮਾਂ, ਕੌਂਸਲਰ ਰਜਿੰਦਰ ਸਿੰਘ ਰਾਜੂ, ਕੌਂਸਲਰ ਗੁਰਦਾਸ ਮਾਨ, ਗਿਆਨੀ ਗੁਰਦਿਆਲ ਸਿੰਘ, ਜੁਗਿੰਦਰਪਾਲ ਮੱਕੜ, ਸੁਰਜੀਤ ਸਿੰਘ, ਕੌਂਸਲਰ ਬਲਜਿੰਦਰ ਰਿੰਪਾ, ਕੇ.ਕੇ. ਸ਼ਰਮਾਂ, ਚੇਅਰਮੈਨ ਸੁਖਪਾਲ ਸਿੰਘ, ਨਰੈਣ ਦੱਤ, ਪ੍ਰਭਦੀਪ ਸਿੰਘ ਨਾਰੰਗਵਾਲ, ਪ੍ਰਧਾਨ ਨਵਰਾਜ ਸਿੰਘ ਅਕਾਲਗੜ੍ਹ, ਸੁਮਨਦੀਪ ਸਿੰਘ ਦੀਪਾ, ਪ੍ਰਧਾਨ ਜੱਗਾ ਗਿੱਲ, ਜੀਤਾ ਔਲਖ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਠੇਕੇਦਾਰ ਮੁਖਤਿਆਰ ਸਿੰਘ, ਪ੍ਰੇੇਮ ਵਰਮਾਂ, ਸਰਪੰਚ ਲਖਵੀਰ ਸਿੰਘ, ਡਾ. ਅਰੁਨਦੀਪ ਸਿੰਘ, ਮੇਜਰ ਸਿੰਘ ਗਿੱਲ, ਪ੍ਰਦੀਪ ਬੁਰਜ, ਕੁਲਦੀਪ ਜੈਨਸ ਰਾਜਨ ਸੱਭਰਵਾਲ, ਲਿਆਕਤ ਰਾਏ ਸੱਭਰਵਾਲ, ਰਾਜਨ ਪਰੂਥੀ, ਬਲਜੀਤ ਸਿੰਘ ਹਲਵਾਰਾ, ਗਗਨਦੀਪ ਬੱਸੀਆਂ, ਸੁਖਵੀਰ ਸਿੰਘ ਰਾਏ, ਸਤਨਾਮ ਸਿੰਘ, ਹਰਪ੍ਰੀਤ ਸਿੰਘ ਮੁਨਸ਼ੀ, ਪ੍ਰਦੀਪ ਸਿੰਘ ਮੰਡੇਰ, ਦਲੀਪ ਸਿੰਘ ਛਿੱਬੜ, ਠਾਕੁਰ ਸਿੰਘ, ਵਰਿੰਦਰ ਸਿੰਘ, ਈਸ਼ਵਰ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਵਰਕਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...