Friday, March 29, 2024

ਵਾਹਿਗੁਰੂ

spot_img
spot_img

ਪੀ.ਐਸ.ਡੀ.ਐਮ ਵੱਲੋਂ ਉਦਯੋਗਾਂ ਲਈ ਰਾਸ਼ਟਰੀ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ ਦੀ ਤਕਨੀਕੀ ਵਰਕਸ਼ਾਪ ਦਾ ਆਯੋਜਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਮਈ, 2022 –
ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਅਤੇ ਗ੍ਰਾਮ ਤਰੰਗ ਇੰਪਲਾਇਬਿਲਟੀ ਟ੍ਰੇਨਿੰਗ ਸਰਵਿਸਿਜ਼ ਪ੍ਰਾ. ਲਿਮਟਿਡ ਨੇ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਲੁਧਿਆਣਾ ਵਿਖੇ ਸੰਕਲਪ ਪ੍ਰੋਜੈਕਟ ਅਧੀਨ ਉਦਯੋਗਾਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਲਈ ਰਾਸ਼ਟਰੀ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ (ਐਨ.ਏ.ਪੀ.ਐਸ) ਦੀ ਤਕਨੀਕੀ ਵਰਕਸ਼ਾਪ ਦਾ ਆਯੋਜਨ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਧੀਕ ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ., ਰਾਜੇਸ਼ ਤ੍ਰਿਪਾਠੀ ਨੇ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਐਨ.ਏ.ਪੀ.ਐਸ ਸਬੰਧੀ ਇੱਕ ਕਿਤਾਬਚਾ ਜਾਰੀ ਕੀਤਾ।

ਇਸ ਮੌਕੇ ਸ੍ਰੀ ਤ੍ਰਿਪਾਠੀ ਨੇ ਕਿਹਾ ਕਿ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀ ਅਗਵਾਈ ਹੇਠ ਪੀ.ਐਸ.ਡੀ.ਐਮ. ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗ ਮੁਖੀ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਵਰਕਸ਼ਾਪ ਇਸ ਦਿਸ਼ਾ ਵਿੱਚ ਸੰਕਲਪ ਪ੍ਰੋਜੈਕਟ ਤਹਿਤ ਪੀ.ਐਸ.ਡੀ.ਐਮ. ਦਾ ਇੱਕ ਸੁਹਿਰਦ ਯਤਨ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਆਂ ਸ਼੍ਰੀਮਤੀ ਪਰਵਿੰਦਰ ਕੌਰ, ਪ੍ਰੋਜੈਕਟ ਕੋਆਰਡੀਨੇਟਰ, ਪੀ.ਐਸ.ਡੀ.ਐਮ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਮਨੁੱਖੀ ਸਰੋਤ ਦੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਪੂਰਾ ਕਰਨ ਲਈ ਨੌਜਵਾਨਾਂ ਲਈ ਅਪ੍ਰੈਂਟਿਸਸ਼ਿਪ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ 38 ਉਦਯੋਗਾਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ ਅਤੇ ਇਸ ਦਾ ਲਾਭ ਉਠਾਇਆ।

ਇਸ ਦੌਰਾਨ, ਸ਼੍ਰੀ ਅਭਿਨਵ ਮਦਾਨ, ਮੈਨੇਜਿੰਗ ਡਾਇਰੈਕਟਰ, ਗ੍ਰਾਮ ਤਰੰਗ ਇੰਪਲਾਇਬਿਲਟੀ ਟ੍ਰੇਨਿੰਗ ਸਰਵਿਸਿਜ਼, ਨੇ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਉਹ ਇੱਕ ਤੀਜੀ ਧਿਰ ਐਗਰੀਗੇਟਰ ਵਜੋਂ ਕਿਵੇਂ ਉਦਯੋਗਾਂ ਨੂੰ ਲੋੜੀਂਦਾ ਮਨੁੱਖੀ ਸਰੋਤ ਮਹੁੱਈਆ ਕਰਵਾ ਸਕਦੇ ਹਨ।

ਉਨ੍ਹਾਂ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪੋ-ਆਪਣੇ ਉਦਯੋਗਾਂ ਵਿੱਚ ਐਨ.ਏ.ਪੀ.ਐਸ ਨੂੰ ਲਾਗੂ ਕਰਨ। ਡਾ: ਪੁਸ਼ਕਰ ਮਿਸ਼ਰਾ, ਸਟੇਟ ਇੰਚਾਰਜ, ਗ੍ਰਾਮ ਤਰੰਗ ਨੇ ਉਦਯੋਗਾਂ ਦਾ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਅਪ੍ਰੈਂਟਿਸਸ਼ਿਪ ਲਈ ਅੱਗੇ ਆਉਣ ਦੀ ਬੇਨਤੀ ਕੀਤੀ ਤਾਂ ਜੋ ਉਦਯੋਗ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਤਿਆਰ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...