Thursday, April 25, 2024

ਵਾਹਿਗੁਰੂ

spot_img
spot_img

ਪੀ ਐਸ ਪੀ ਸੀ ਐਲ ਝੱਖੜ ਆਉਣ ਦੇ ਹਫਤੇ ਬਾਅਦ ਵੀ ਝੋਨੇ ਲਈ ਬਿਜਲੀ ਸਪਲਾਈ ਬਹਾਲ ਕਰਨ ‘ਚ ਹੋਇਆ ਫੇਲ੍ਹ: ਚਰਨਜੀਤ ਸਿੰਘ ਬਰਾੜ

- Advertisement -

ਯੈੱਸ ਪੰਜਾਬ
ਪਟਿਆਲਾ, 17 ਜੂਨ, 2021 –
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) 10 ਜੂਨ ਨੂੰ ਝੱਖੜ ਚੱਲਣ ਦੇ ਇਕ ਹਫਤੇ ਬਾਅਦ ਵੀ ਝੋਨੇ ਲਈ ਬਿਜਲੀ ਸਪਲਾਈ ਬਹਾਲ ਕਰਨ ਵਿਚ ਨਾਕਾਮ ਰਿਹਾ ਹੈ ਤੇ ਉਹਨਾਂ ਅਪੀਲ ਕੀਤੀ ਕਿ ਪਹਿਲਾਂ ਹੀ ਮੁਸ਼ਕਿਲਾਂ ਵਿਚ ਘਿਰੇ ਕਿਸਾਨਾਂ ਲਈ ਬਿਜਲੀ ਸਪਲਾਈ ਤੁਰੰਤ ਬਹਾਲ ਕੀਤੀ ਜਾਵੇ।

ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਹਾਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸਰਦਾਰ ਬਰਾੜ ਨੇ ਕਿਹਾ ਕਿ ਦਿਹਾਤੀ ਇਲਾਕਿਆਂ ਵਿਚ ਹਾਲੇ ਵੀ ਟਰਾਂਸਫਾਰਮ ਤੇ ਖੰਭੇ ਡਿੱਗੇ ਦਿਸ ਰਹੇ ਹਨ ਤੇ ਅਨੇਕਾਂ ਥਾਵਾਂ ‘ਤੇ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ 10 ਜੂਨ ਤੋਂ 8 ਘੰਟੀ ਦੀ ਬਿਜਲੀ ਸਪਲਾਈ ਕਰਨ ਦਾ ਵਾਅਦਾ ਕਰ ਕੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਪੀ ਐਸ ਪੀ ਸੀ ਐਲ ਇਸ ਔਖੇ ਵੇਲੇ ਕਿਸਾਨਾਂ ਦੀ ਬਾਂਹ ਫੜਨ ਤੋਂ ਭੱਜ ਗਏ ਹਨ।

ਉਹਨਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਨਾਲ ਜੂਝ ਰਹੇ ਹਨ ਤੇ ਕਰਜ਼ੇ ਦੀ ਮਾਰ ਹੇਠ ਦਬੇ ਹੋਏ ਹਨ, ਅਜਿਹੇ ਵਿਚ ਝੋਨੇ ਦੇ ਸੀਜ਼ਨ ਦੇ ਸ਼ੁਰੂਆਤ ਵਿਚ ਹੀ ਬਿਜਲੀ ਸਪਲਾਈ ਠੱਪ ਹੋ ਜਾਣ ਨਾਲ ਕਿਸਾਨ ਡੀਜ਼ਲ ਫੂਕ ਕੇ ਜਨਰੇਟਰਾਂ ਨਾਲ ਟਿਊਬਵੈਲ ਚਲਾਉਣ ਲਈ ਮਜਬੂਰ ਹੋ ਗਏ ਹਨ ਜਿਸ ਨਾਲ ਉਹਨਾਂ ਸਿਰਫ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਜਾਵੇਗੀ।

ਸਰਦਾਰ ਬਰਾੜ ਨੇ ਕਿਹਾ ਕਿ ਇਹ ਹਾਲਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿਚ ਹਨ ਤਾਂ ਕੋਈ ਸਹਿਜੇ ਹੀ ਪੰਜਾਬ ਦੇ ਹੋਰ ਹਿੱਸਿਆਂ ਦੇ ਹਾਲ ਦਾ ਅੰਦਾਜ਼ਾ ਲਗਾ ਸਕਦਾ ਹੈ।

ਉਹਨਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਮਿਹਨਤ ਕਰ ਕੇ ਬਿਜਲੀ ਸਪਲਾਈ ਤੁਰੰਤ ਬਹਾਲ ਕਰਨ ਦਾ ਉਪਰਾਲਾ ਕਰਨ ਨਹੀਂ ਤਾਂ ਪਹਿਲਾਂ ਹੀ ਪਿੱਛੇ ਧੱਕੇ ਗਏ ਪੰਜਾਬ ਤੇ ਇਸਦੇ ਕਿਸਾਨਾਂ ਦਾ ਹੋਰ ਉਜਾੜਾ ਹੋ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...