Friday, March 29, 2024

ਵਾਹਿਗੁਰੂ

spot_img
spot_img

ਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ; ਪਿਛਲੇ ਸਾਲ 3066 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਪਛਾੜਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਜੂਨ, 2022 –
ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਖੇਤੀਬਾੜੀ ਅਤੇ ਘਰੇਲੂ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਹ ਸਪਲਾਈ ਪਿਛਲੇ ਸਾਲ ਦੇ ਮੁਕਾਬਲੇ 6.49 ਫ਼ੀਸਦੀ ਵੱਧ ਹੈ। ਪਿਛਲੇ ਸਾਲ 1 ਜੁਲਾਈ, 2021 ਨੂੰ 3066 ਲੱਖ ਯੂਨਿਟ ਸਪਲਾਈ ਕੀਤੀ ਗਈ ਸੀ।

ਇਸ ਸਾਲ ਪੀ.ਐਸ.ਪੀ.ਸੀ.ਐਲ. ਨੇ 29-06-2022 ਨੂੰ ਦੁਪਹਿਰ 12.15 ਵਜੇ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ 01-07-2021 ਨੂੰ 13431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੋਰਨਾਂ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐਸ.ਪੀ.ਸੀ.ਐਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ਪਰਿਵਰਤਨ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰੀਐਕਟਿਵ (ਐਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ ਜਿਸ ਵਿੱਚ ਗਰਿੱਡ ਸਬ ਸਟੇਸ਼ਨਾਂ ‘ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇਵੀ ਫੀਡਰ ‘ਤੇ ਲੋੜੀਂਦੀ ਸਮਰੱਥਾ ਦੇ ਸ਼ੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...