Friday, April 26, 2024

ਵਾਹਿਗੁਰੂ

spot_img
spot_img

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਪੰਜਾਬੀ ਨੌਜਵਾਨਾਂ ਵਿੱਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਕਬੱਡੀ ਟੀਮ ਦਾ ਕੀਤਾ ਸਨਮਾਨ

- Advertisement -

ਯੈੱਸ ਪੰਜਾਬ
ਲੁਧਿਆਣਾ, 03 ਦਸੰਬਰ, 2021 –
ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਆਪਣੇ ਦਫ਼ਤਰ ਵਿਖੇ ਪੰਜਾਬੀ ਨੌਜਵਾਨਾਂ ਵਿੱਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਕਬੱਡੀ ਟੀਮ ਦੇ ਮੈਂਬਰਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਟੀਮ ਮੈਂਬਰਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਕਬੱਡੀ ਇੱਕ ਅਜਿਹੀ ਖੇਡ ਹੈ ਜੋ ਸਾਡੇ ਪੇਂਡੂ ਖੇਤਰ ਦੇ ਲੋਕਾਂ ਨੂੰ ਆਪਸ ਵਿੱਚ ਜੋੜਦੀ ਹੈ। ਉਨ੍ਹਾਂ ਦੱਸਿਆ ਕਿ ਸਮੁੱਚੀ ਟੀਮ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਸੁਖਵਿੰਦਰ ਸਿੰਘ ਬਿੰਦਰਾ ਨਾਲ ਗੱਲਬਾਤ ਕਰਨ ਵਾਲੀ ਟੀਮ ਵਿੱਚ ਕਪਤਾਨ ਯਾਦਵਿੰਦਰ ਸਿੰਘ, ਕੋਚ ਮਹਿੰਦਰ ਸਿੰਘ, ਸੁਲਤਾਨ ਸਿੰਘ, ਰਣਜੋਧ ਸਿੰਘ, ਰਘਬੀਰ ਸਿੰਘ, ਗੁਰਸ਼ਰਨ ਸਿੰਘ ਧਾਲੀਵਾਲ, ਜਗਮੋਹਨ ਸਿੰਘ, ਨਵਜੋਤ ਸਿੰਘ, ਜਸਪ੍ਰੀਤ ਸਿੰਘ, ਮਾਹਲਾ ਗੋਬਿੰਦਪੁਰ, ਹਰਜੀਤ ਸਿੰਘ, ਅਮਨ ਪਾਤਰ, ਤਰਿੰਦਰ ਸਿੰਘ, ਜੋਹਾਨ ਰਮੀਦੀ, ਮਨਦੀਪ ਬੇਨੜਾ, ਨਰਿੰਦਰ ਸਿੰਘ, ਅਰਸ਼ਦੀਪ ਸਿੰਘ, ਆਸਫ ਮੁਹੰਮਦ, ਅੰਮ੍ਰਿਤ ਸਿੰਘ, ਗੁਰਲਾਲ ਸਿੰਘ, ਬਲਬੀਰ ਸਿੰਘ ਅਤੇ ਕਮਲਜੀਤ ਸਿੰਘ ਸ਼ਾਮਲ ਸਨ।

ਸ੍ਰੀ ਬਿੰਦਰਾ ਨੇ ਕਿਹਾ ਕਿ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਓਲੰਪੀਅਨ ਸ.ਪਰਗਟ ਸਿੰਘ ਨੂੰ ਸਾਡੇ ਸੂਬੇ ਦਾ ਖੇਡ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ ਜਿਸ ਨਾਲ ਉਹ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।

ਉਨ੍ਹਾ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾ ਵਚਨਬੱਧ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...