Friday, April 19, 2024

ਵਾਹਿਗੁਰੂ

spot_img
spot_img

ਪੁਰਾਤਨ ਗੱਤਕਾ ਕਲਾ ਛੇਤੀ ਹੀ ਬਣੇਗੀ ਕੌਮਾਂਤਰੀ ਖ਼ੇਡ: ਸਪੀਕਰ ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਕੋਟਕਪੂਰਾ, 3 ਦਸੰਬਰ, 2022 –
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਦਸਵੀਂ ਦੋ ਰੋਜਾ ਪੰਜਾਬ ਰਾਜ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਵਾਉਂਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਅੱਜ ਸਿੱਖ ਵਿਰਾਸਤ ਦੀ ਪੁਰਾਤਨ ਗੱਤਕਾ ਕਲਾ ਕੋਮਾਂਤਰੀ ਖੇਡ ਬਣਨ ਲਈ ਤੱਤਪਰ ਹੈ।

ਜਿਸ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਵੱਡੇ ਉਪਰਾਲੇ ਜਾਰੀ ਹਨ। ਸਪੀਕਰ ਸੰਧਵਾਂ ਨੇ ਗੁਰਇਤਿਹਾਸ, ਭਾਰਤੀ ਸੱਭਿਆਚਾਰ, ਸਿੱਖ ਵਿਰਾਸਤ, ਰਵਾਇਤੀ ਕਲਾ, ਸਿੱਖ ਸ਼ਸ਼ਤਰ ਵਿਦਿਆ ਵਰਗੀਆਂ ਅਨੇਕਾਂ ਉਦਾਹਰਨ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਸਵੈ ਰੱਖਿਆ ਲਈ ਇਸ ਵਿਰਾਸਤੀ ਖੇਡ ਨੂੰ ਅਪਨਾਉਣਾ ਚਾਹੀਦਾ ਹੈ।

ਉਹਨਾਂ ਗੱਤਕਾ ਐਸੋਸੀਏਸ਼ਨਾਂ ਦੇ ਕੌਮੀ ਅਤੇ ਸੂਬਾਈ ਅਹੁਦੇਦਾਰਾਂ ਕ੍ਰਮਵਾਰ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਪੰਕਜ ਧਮੀਜਾ, ਹਰਬੀਰ ਸਿੰਘ ਦੁੱਗਲ, ਸਿਮਰਨਜੀਤ ਸਿੰਘ ਚੰਡੀਗੜ੍ਹ, ਕਮਲਪਾਲ ਸਿੰਘ ਫਿਰੋਜਪੁਰ ਅਤੇ ਤਲਵਿੰਦਰ ਸਿੰਘ ਦੀ ਹਾਜਰੀ ਵਿੱਚ ਗੁਰਦਾਸਪੁਰ ਤੇ ਬਠਿੰਡਾ ਦੀਆਂ ਲੜਕੀਆਂ ਦੀਆਂ ਟੀਮਾਂ ਦੇ ਮੁਕਾਬਲੇ ਵੀ ਸ਼ੁਰੂ ਕਰਵਾਏ ਜਿਸ ਵਿੱਚੋਂ ਬਠਿੰਡਾ ਦੀ ਟੀਮ ਜੇਤੂ ਰਹੀ।

ਉਨਾਂ ਕਿਹਾ ਕਿ ਇਹ ਟੂਰਨਾਮੈਂਟ ਕਰਾਉਣ ਲਈ ਜਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਸਮੇਤ ਸਮੁੱਚੀ ਜਿਲਾ ਗੱਤਕਾ ਐਸੋਸੀਏਸ਼ਨ ਟੀਮ ਵਧਾਈ ਦੀ ਹੱਕਦਾਰ ਹੈ ਤੇ ਉਹਨਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਿਲਾ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਅਖਤਿਆਰੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਸਪੀਕਰ ਸੰਧਵਾਂ ਨੇ ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਗੱਤਕਾ ਪੱਤਰਿਕਾ (ਬਰੋਸ਼ਰ) ਨੂੰ ਵੀ ਰਿਲੀਜ ਕੀਤਾ।

ਇਸ ਮੌਕੇ ਜ਼ਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਸਪੀਕਰ ਸੰਧਵਾਂ ਸਮੇਤ ਸਾਰੇ ਮਹਿਮਾਨਾ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਪੰਜਾਬ ਭਰ ਦੇ 16 ਜਿਲਿਆਂ ਵਿੱਚੋਂ 400 ਦੇ ਲਗਭਗ ਲੜਕੀਆਂ ਇਸ ਦੋ ਰੋਜਾ ਟੂਰਨਾਮੈਂਟ ਦੌਰਾਨ ਵੱਖ ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਭਾਗ ਲੈ ਰਹੀਆਂ ਹਨ।

ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਇਸ ਸੂਬਾਈ ਚੈਂਪੀਅਨਸ਼ਿਪ ਦੌਰਾਨ ਡਾ. ਪ੍ਰੀਤਮ ਸਿੰਘ ਛੌਕਰ, ਹਰਪ੍ਰੀਤ ਸਿੰਘ ਢਿੱਲੋਂ, ਬਲਜੀਤ ਸਿੰਘ ਖੀਵਾ, ਪੱਪੂ ਲਹੌਰੀਆ, ਗੁਰਪ੍ਰੀਤ ਸਿੰਘ ਕਾਕਾ, ਯੂਨਾਈਟਡ ਸ਼ੋਸ਼ਲ ਆਰਗੇਨਾਈਜੇਸ਼ਨ ਅਤੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਸਮੇਤ ਹੋਰ ਵੀ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦਾ ਭਰਪੂਰ ਸਹਿਯੋਗ ਰਿਹਾ। ਰੈਫਰੀ ਅਤੇ ਕੁਮੈਂਟਰੀ ਵਿੱਚ ਕ੍ਰਮਵਾਰ ਨਰਿੰਦਰਪਾਲ ਸਿੰਘ ਪਾਰਸ, ਯੋਗਰਾਜ ਸਿੰਘ, ਹਰਦੇਵ ਸਿੰਘ, ਕਰਮਜੀਤ ਸਿੰਘ, ਸੁਖਦੀਪ ਸਿੰਘ, ਹਰਦੀਪ ਸਿੰਘ ਅਤੇ ਗੁਰਦੇਵ ਸਿੰਘ ਸ਼ੰਟੀ ਨੇ ਵਧੀਆ ਸੇਵਾਵਾਂ ਨਿਭਾਈਆਂ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...