Wednesday, April 24, 2024

ਵਾਹਿਗੁਰੂ

spot_img
spot_img

ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ: ਐਸ. ਐਸ. ਪੀ ਸੁਰਿੰਦਰਾ ਲਾਂਬਾ

- Advertisement -

ਯੈੱਸ ਪੰਜਾਬ
ਪਠਾਨਕੋਟ, 21 ਅਕਤੂਬਰ, 2021 –
ਜ਼ਿਲਾ ਪੁਲਿਸ ਵੱਲੋਂ ਅੱਜ ਐਸ. ਐਸ. ਪੀ ਸੁਰਿੰਦਰਾ ਲਾਂਬਾ ਦੀ ਅਗਵਾਈ ਵਿਚ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਮੁਹੰਮਦ ਗੁਲਜਾਰ, ਐਡੀਸ਼ਨਲ ਸ਼ੈਸ਼ਨ ਜੱਜ(ਫੈਮਲੀ ਕੋਰਟ) ਪਿ੍ਰਤਪਾਲ ਸਿੰਘ, ਕਮਲਦੀਪ ਸਿੰਘ ਢਿੱਲੋ ਚੀਫ ਜੂਡੀਸ਼ੀਅਲ ਮੈਜਿਸਟਰੇਟ ਪਠਾਨਕੋਟ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਗੜਾ, ਸਵਤੰਤਰ ਕੁਮਾਰ ਮੁਰਗਈ ਸਾਬਕਾ ਉਪ ਕੁੱਲ ਪਤੀ ਗੁਰੂਕੁਲ ਕਾਂਗੜੀ ਹਰੀਦਵਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਉਨਾਂ ਦੇ ਬਹਾਦਰ ਯੋਧਿਆਂ ਦੀ ਕੁਰਬਾਨੀ ਨੂੰ ਸਲਾਮ ਕੀਤਾ ਗਿਆ।

ਐਸ. ਐਸ. ਪੀ ਸੁਰਿੰਦਰਾ ਲਾਂਬਾ ਨੇ ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਵਿਚੋਂ ਕਾਲੇ ਦੌਰ ਦਾ ਖ਼ਾਤਮਾ ਕਰ ਕੇ ਸ਼ਾਂਤੀ ਦੀ ਬਹਾਲੀ ਕਰਨ ਵਿਚ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਬਹਾਦਰੀ ਭਰੀ ਗਾਥਾ ਲਾਮਿਸਾਲ ਅਤੇ ਅਭੁੱਲ ਹੈ।

ਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ ਹੈ ਅਤੇ ਸਾਨੂੰ ਹਰ ਪਲ ਇਹ ਯਾਦ ਕਰਵਾਉਂਦੀ ਹੈ ਕਿ ਦੇਸ਼ ਨੂੰ ਜੇਕਰ ਸਾਡੀ ਵੀ ਕੁਰਬਾਨੀ ਦੀ ਲੋੜ ਪਵੇ ਤਾਂ ਕਦੇ ਵੀ ਪਿੱਛੇ ਨਹੀਂ ਹਟਾਂਗੇ। ਉਨਾਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਨੇੜੇ ਹਾਟ ਸਪਰਿੰਗਜ਼ ਵਿਖੇ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ 1960 ਤੋਂ ਅੱਜ ਦੇ ਦਿਨ ਨੂੰ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਇਸ ਮੌਕੇ ‘ਤੇ ਜ਼ਿਲਾ ਅਤੇ ਸ਼ੈਸ਼ਨ ਜੱਜ ਅਤੇ ਹੋਰ ਮਹਿਮਾਨਾਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਭੇਂਟਾਂ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਐਸ.ਪੀ. (ਡੀ) ਪ੍ਰਭਜੋਤ ਸਿੰਘ ਵਿਰਕ, ਐਸ.ਪੀ. (ਹੈਡਕੁਆਟਰ) ਮਨੋਜ ਠਾਕੁਰ, ਐਸ.ਪੀ. ਜੀ.ਐਸ ਸਾਂਗਾ, ਸਮੇਤ ਹੋਰ ਵੀ ਪੁਲਿਸ ਅਧਿਕਾਰੀ ਅਤੇ ਸ਼ਹੀਦ ਪਰਿਵਾਰ ਸਮਿਤੀ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਮੌਜੂਦ ਸੀ। ਜਿੰਨਾਂ ਸਾਰਿਆਂ ਨੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਸ਼ਰਧਾਂਜਲੀ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...