Saturday, April 20, 2024

ਵਾਹਿਗੁਰੂ

spot_img
spot_img

ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ: ਡੀ.ਸੀ. ਸੋਨਾਲੀ ਗਿਰੀ ਅਤੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੀ ਅਗਵਾਈ ਵਿੱਚ ਹੋਇਆ ਸਮਾਗਮ

- Advertisement -

ਯੈੱਸ ਪੰਜਾਬ
ਰੂਪਨਗਰ, 21 ਅਕਤੂਬਰ, 2021:
ਪੁਲਿਸ ਯਾਦਗਾਰੀ ਦਿਵਸ ਮੌਕੇ ਅੱਜ ਸੀਮਤ ਹਾਜ਼ਰੀ ਦੌਰਾਨ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਦੇ ਸ਼ਹੀਦਾਂ ਨੂੰ ਸਰਧਾਂਜਲੀਆਂ ਭੇਂਟ ਕਰਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ, ਜ਼ਿਲੇ ਦੇ ਐਸ ਐਸ ਪੀ ਸ਼੍ਰੀ ਵਿਵੇਕ ਐਸ. ਸੋਨੀ, ਸੀ.ਜੀ.ਐਮ. ਸ.ਅਮਨਪ੍ਰੀਤ ਸਿੰਘ, ਜਿਲਾ ਅਟਾਰਨੀ ਅਫਸਰ ਭੁਪਿੰਦਰ ਸਮੇਤ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਦੀ ਸਮਾਰਕ `ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਡੀ.ਐਸ.ਪੀ. ਰੁਪਿੰਦਰਜੀਤ ਕੌਰ ਸੋਹੀ ਦੀ ਅਗਵਾਈ ਹੇਠ ਸ਼ੋਕ ਪਰੇਡ ਵਿੱਚ ਸ਼ਾਮਲ ਪੰਜਾਬ ਪੁਲਿਸ ਦੇ ਜਵਾਨਾਂ ਦੀ ਗਾਰਦ ਵੱਲੋਂ ਸ਼ਹੀਦਾਂ ਨੂੰ ਹਥਿਆਰ ਉਲਟੇ ਕਰਕੇ ਸਲਾਮੀ ਵੀ ਦਿੱਤੀ ਗਈ ਅਤੇ 2 ਮਿੰਟ ਦਾ ਮੋਨ ਧਾਰਨ ਕੀਤਾ ਗਿਆ।

ਸ਼੍ਰੀ ਅੰਕੁਰ ਗੁਪਤਾ ਐਸ. ਪੀ. (ਹੈਡਕੁਆਟਰ) ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ `ਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਹੋਏ 377 ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ ਕੇ ਉਨਾਂ ਨੂੰ ਭਾਵ ਭਿੰਨੀ ਸ਼ਰਧਾਜਲੀ ਭੇਟ ਕੀਤੀ।

ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਕਰਦਿਆਂ ਐਸ. ਐਸ. ਪੀ. ਸ਼੍ਰੀ ਵਿਵੇਕ ਐਸ. ਸੋਨੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਅਖੰਡਤਾ ਤੇ ਮਾਨਵਤਾ ਲਈ ਕੁਰਬਾਨੀ ਦਿੱਤੀ ਹੈ।ਰਾਜ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਹੁਣ ਪੁਲਿਸ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ 31 ਅਕਤੂਬਰ ਤੱਕ ਇੱਕ ਜਾਗਰੂਕਤਾ ਅਭਿਆਨ ਵੀ ਚਲਾਇਆ ਜਾ ਰਿਹਾ ਹੈ।

ਸਮਾਗਮ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਸ਼ਹੀਦ ਹੋਏ 40 ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਸਨਮਾਨ ਵੀ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਨਿੱਜੀ ਮੁਸ਼ਕਲਾਂ ਦੀ ਵੀ ਸੁਣਵਾਈ ਕੀਤੀ ਗਈ।

ਇਸ ਮੌਕੇ ਵਿਸ਼ੇਸ਼ ਤੌਰ `ਤੇ ਕੋਵਿਡ-19 ਦੌਰਾਨ ਪੁਲਿਸ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਕੋਵਿਡ-19 ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਪੁਲਿਸ ਜਵਾਨਾਂ ਨੂੰ ਯਾਦ ਕੀਤਾ ਗਿਆ।

ਇਸ ਸਮਾਗਮ ਵਿੱਚ ਐਸ.ਪੀ. (ਆਈ) ਅਜਿੰਦਰ ਸਿੰਘ, ਡੀਐਸਪੀ ਸ਼੍ਰੀ ਚੰਦ ਸਿੰਘ, ਡੀਐਸਪੀ ਵਰਿੰਦਰਜੀਤ ਸਿੰਘ, ਡੀਐਸਪੀ ਯੂਸੀ ਚਾਵਲਾ, ਡੀਐਸਪੀ ਦਵਿੰਦਰ ਸਿੰਘ, ਅਨੰਦਪੁਰ ਸਾਹਿਬ ਦੇ ਡੀਐਸਪੀ ਰਾਮਿੰਦਰ ਸਿੰਘ, ਜਿਲਾ ਹੋਮਗਾਰਡ ਕਮਾਂਡਰ ਸੁਖਬੀਰ ਸਿੰਘ, ਸੇਵਾ ਮੁਕਤ ਪੀ.ਆਰ.ਓ ਸ਼੍ਰੀ ਰਾਜਿੰਦਰ ਸੈਣੀ, ਮੈਡੀਕਲ ਅਫਸਰ ਪੁਲਿਸ ਡਾ. ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...