Thursday, April 25, 2024

ਵਾਹਿਗੁਰੂ

spot_img
spot_img

ਪੂਰੇ ਗੁਜਰਾਤ ਵਿੱਚ ਬਦਲਾਅ ਦੀ ਲਹਿਰ ਹੈ: ਮੁੱਖ ਮੰਤਰੀ ਭਗਵੰਤ ਮਾਨ

- Advertisement -

ਯੈੱਸ ਪੰਜਾਬ
ਵਡੋਦਰਾ (ਗੁਜਰਾਤ)/ਚੰਡੀਗੜ੍ਹ, 28 ਨਵੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿ ਪੂਰੇ ਗੁਜਰਾਤ ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਕਿਹਾ, ਨੌਜਵਾਨ-ਕਿਸਾਨ, ਔਰਤਾਂ ਅਤੇ ਮਜ਼ਦੂਰ, ਸਾਰੇ ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਹਨ ਅਤੇ ਇਸ ਵਾਰ ਇਹ ਸਾਰੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ।

ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨਹੀਂ ਸਗੋਂ ਆਮ ਆਦਮੀ ਪਾਰਟੀ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ। ਭਾਜਪਾ ਦੇ ਦੋਵੇਂ ਇੰਜਣ ਹੁਣ ਪੁਰਾਣੇ ਹੋ ਚੁੱਕੇ ਹਨ। ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਨੇ ਭਾਜਪਾ ਦੇ ਇੰਜਣਾਂ ਨੂੰ ਖ਼ਰਾਬ ਕਰ ਦਿੱਤਾ ਹੈ।

ਸੋਮਵਾਰ ਨੂੰ ਭਗਵੰਤ ਮਾਨ ਚੋਣ ਪ੍ਰਚਾਰ ਲਈ ਵਡੋਦਰਾ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਬਾਲਾਸਿਨੌਰ, ਲੂਨਾਵੜਾ ਅਤੇ ਦਾਕੋਰ ਦੇ ਵੱਖ-ਵੱਖ ਖੇਤਰਾਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ, “ਚੋਣਾਂ ਲਈ ਸਿਰਫ਼ ਦੋ ਦਿਨ ਬਾਕੀ ਹਨ। ਹੁਣ ਭਾਜਪਾ ਵਾਲੇ ਪੈਸੇ ਦੇ ਲਾਲਚ ਨਾਲ ਤੁਹਾਨੂੰ ਲੁਭਾਉਣਗੇ, ਪਰ ਇਨ੍ਹਾਂ ਦੇ ਝਾਂਸੇ ਵਿਚ ਨਾ ਆਓ। ਤੁਸੀਂ ਸਿਰਫ਼ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ ਹੈ।”

ਮਾਨ ਨੇ ਕਿਹਾ ਕਿ ਆਮ ਲੋਕ ਭਾਜਪਾ ਦੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸ ਰਹੇ ਹਨ। ਲੋਕਾਂ ਕੋਲ ਪਹਿਲਾਂ ਚੰਗੇ ਵਿਕਲਪ ਨਹੀਂ ਸਨ, ਇਸ ਲਈ ਉਨ੍ਹਾਂ ਨੂੰ ਲਗਾਤਾਰ 27 ਸਾਲ ਭਾਜਪਾ ਦੇ ਕੁਸ਼ਾਸਨ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਆਮ ਲੋਕਾਂ ਨੂੰ ਇੱਕ ਚੰਗਾ ਬਦਲ ਮਿਲਿਆ ਹੈ। ਇਸ ਵਾਰ ਹਰ ਵਰਗ ਦੇ ਲੋਕ ਭਾਜਪਾ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚਾਹੁੰਦੇ ਹਨ।

ਮਾਨ ਨੇ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪੀੜ੍ਹੀ ਦਾ ਨਾਂ ਗੁਜਰਾਤ ਦੇ ਇਤਿਹਾਸ ਵਿੱਚ ਲਿਖਿਆ ਜਾਵੇਗਾ। ਹਰ ਥਾਂ ਨੌਜਵਾਨਾਂ ਨੇ ਹਮੇਸ਼ਾ ਸੱਤਾ ਦਾ ਤਖ਼ਤਾ ਪਲਟਿਆ ਹੈ। ਇਸ ਵਾਰ ਗੁਜਰਾਤ ਦੇ ਨੌਜਵਾਨ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ, ਮਹਿੰਗਾਈ, ਬੇਰੁਜ਼ਗਾਰੀ ਅਤੇ ਕੁਸ਼ਾਸਨ ਤੋਂ ਮੁਕਤ ਕਰਵਾਉਣਗੇ।

ਮਾਨ ਨੇ ਪੰਜਾਬ ਅਤੇ ਦਿੱਲੀ ‘ਚ ‘ਆਪ’ ਸਰਕਾਰ ਦੇ ਚੰਗੇ ਲੋਕ ਪੱਖੀ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਅਤੇ ਦਿੱਲੀ ‘ਚ ਬਿਜਲੀ ਮੁਫਤ ਕੀਤੀ ਹੈ। ਬਿਹਤਰ ਇਲਾਜ ਲਈ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਖੋਲ੍ਹੇ ਹਨ। ਪੰਜਾਬ ਵਿੱਚ ਸਰਕਾਰ ਬਣਨ ਦੇ ਸਿਰਫ਼ 6 ਮਹੀਨਿਆਂ ਵਿੱਚ ਹੀ ਅਸੀਂ 20,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 10,000 ਦੇ ਕਰੀਬ ਕੱਚੇ ਕਾਮਿਆਂ ਦੀਆਂ ਨੌਕਰੀਆਂ ਪੱਕੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਲੋਕ ਮੌਕਾ ਦੇਣ ਅਤੇ ‘ਆਪ’ ਸਰਕਾਰ ਇੱਥੇ ਵੀ ਇਹ ਸਭ ਕੰਮ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...