Thursday, April 18, 2024

ਵਾਹਿਗੁਰੂ

spot_img
spot_img

ਪੇਂਡੂ ਵਿਕਾਸ ਫ਼ੰਡ ਬਾਰੇ ਫ਼ੈਸਲੇ ’ਤੇ ਮੁੜ ਗੌਰ ਕਰੇ ਕੇਂਦਰ: ਕੈਪਟਨ – ਮਨਪ੍ਰੀਤ ਕੇਂਦਰ ਨਾਲ ਗੱਲ ਕਰਨ ਦਿੱਲੀ ਜਾਣਗੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਅਕਤੂਬਰ, 2020 –
ਪੰਜਾਬ ਦੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਨੂੰ ਰੋਕ ਲੈਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਫੈਸਲੇ ‘ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਕਦਮ ਨਾਲ ਸੂਬੇ ਵਿੱਚ ਪੇਂਡੂ ਵਿਕਾਸ ਕਾਰਜਾਂ ਉਤੇ ਮਾਰੂ ਪ੍ਰਭਾਵ ਪਵੇਗਾ।

ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਸਮੇਂ ਉਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਜਾਰੀ ਨਾ ਕਰਨ ਦੀ ਅਜਿਹੀ ਕੋਈ ਰਵਾਇਤ ਨਹੀਂ ਹੈ ਜੋ ਪਿਛਲੇ ਫੰਡਾਂ ਦੀ ਵਰਤੋਂ ਦੀ ਪੜਤਾਲ ਦੌਰਾਨ ਸੂਬੇ ਦਾ ਬਕਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਸਲੇ ਨੂੰ ਸੁਲਾਉਣ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਲੀ ਜਾ ਕੇ ਖਪਤਕਾਰ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ ਹੈ ਕਿਉਂ ਜੋ ਇਸ ਕਦਮ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦਰਮਿਆਨ ਹੋਰ ਸੱਟ ਮਾਰੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫੰਡਾਂ ਦੀ ਵਰਤੋਂ ਬਾਰੇ ਕੇਂਦਰ ਸਰਕਾਰ ਵੱਲੋਂ ਮੰਗੇ ਗਏ ਵੇਰਵੇ ਸੌਂਪੇਗੀ ਜਿਵੇਂ ਕਿ ਬੀਤੇ ਸਮੇਂ ਵਿੱਚ ਵੀ ਕੀਤਾ ਜਾਂਦਾ ਰਿਹਾ ਹੈ।

ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਉਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਭਾਰਤ ਸਰਕਾਰ ਵੱਲੋਂ ਵਰਤੇ ਗਏ ਫੰਡਾਂ ਦੀ ਪੜਤਾਲ ਕੀਤੀ ਜਾਣੀ ਹੋਵੇ ਪਰ ਜਿੱਥੋਂ ਤੱਕ ਆਰ.ਡੀ.ਐਫ. ਜਾਰੀ ਨਾ ਕਰਨ ਦੇ ਸਬੰਧ ਹੈ, ਅਜਿਹਾ ਪਹਿਲੀ ਵਾਰ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਵਿਵਾਦ ਅਤੇ ਸੰਕਟ ਦਰਮਿਆਨ 1000 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਰੂਪ ਵਿੱਚ ਆਰ.ਡੀ.ਐਫ. ਦੀ ਅਦਾਇਗੀ ਪੰਜਾਬ ਨੂੰ ਜਾਰੀ ਨਾ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਸਮੇਂ ਉਤੇ ਵੱਖ-ਵੱਖ ਪਾਸਿਆਂ ਤੋਂ ਸ਼ੰਕੇ ਜ਼ਾਹਰ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਫੈਸਲਾ ਲੈਣ ਦਾ ਸਮਾਂ ਸ਼ੱਕੀ ਹੈ ਅਤੇ ਇਹ ਕਦਮ ਸੰਦੇਹਜਨਕ ਇਰਾਦੇ ਵੱਲ ਇਸ਼ਾਰਾ ਕਰਦਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਫੈਸਲੇ ਉਤੇ ਤੁਰੰਤ ਮੁੜ ਗੌਰ ਕਰਨ ਅਤੇ ਸੂਬੇ ਨੂੰ ਆਰ.ਡੀ.ਐਫ. ਦੇ ਫੰਡਾਂ ਦੀ ਅਦਾਇਗੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੀਤੇ ਸਮੇਂ ਵਾਂਗ ਮੌਜੂਦਾ ਸਮੇਂ ਵੀ ਇਨ੍ਹਾਂ ਫੰਡਾਂ ਦੀ ਪੜਤਾਲ ਜਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕਿ ਕੇਂਦਰ ਸਰਕਾਰ ਨੂੰ ਭਲੀ ਭਾਂਤ ਪਤਾ ਹੈ ਕਿ ਇਨ੍ਹਾਂ ਫੰਡਾਂ ਨੂੰ ਸੂਬੇ ਦੀਆਂ ਅਨਾਜ ਮੰਡੀਆਂ, ਪੇਂਡੂ ਇਲਾਕਿਆਂ ਵਿੱਚ ਸੜਕਾਂ ਦੇ ਨਿਰਮਾਣ ਕਾਰਜਾਂ ਵਰਗੇ ਅਹਿਮ ਖੇਤੀਬਾੜੀ ਮੰਡੀਕਰਨ ਬੁਨਿਆਦੀ ਢਾਂਚੇ ‘ਤੇ ਖਰਚੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਫੰਡ ਜਾਰੀ ਨਾ ਕਰਨ ਦੀ ਸੂਰਤ ਵਿੱਚ ਪਿੰਡ ਦੇ ਵਿਕਾਸ ਵਿੱਚ ਅੜਿੱਕਾ ਪਵੇਗਾ ਅਤੇ ਕਿਸਾਨਾਂ ਵਿੱਚ ਗੁੱਸਾ ਹੋਰ ਵਧੇਗਾ ਜੋ ਪਹਿਲਾਂ ਹੀ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।


Click here to Like us on Facebook


 

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...