- Advertisement -
ਯੈੱਸ ਪੰਜਾਬ
ਚੰਡੀਗੜ੍ਹ, 22 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਉਹ ਇਲੈਕਟਰਾਨਿਕ ਅਤੇ ਸੋਸ਼ਲ ਮੀਡੀਆ ’ਤੇ ਚੱਲ ਰਹੇ ‘ਪੇਡ ਨਿਊਜ਼’ ਅਤੇ ‘ਜਾਅਲੀ ਸਰਵੇਖ਼ਣਾਂ’ ਦਾ ਨੋਟਿਸ ਲਵੇ ਅਤੇ ਇਸ ਨੂੰ ਬੰਦ ਕਰਨ ਲਈ ਲੋੜੀਂਦੀ ਕਾਰਵਾਈ ਕਰੇ।
ਕੁਝ ਚੈਨਲਾਂ ਵੱਲੋਂ ਚਲਾਏ ਜਾ ਰਹੇ ਫ਼ਰਜ਼ੀ ਉਪੀਨੀਅਨ ਪੋਲਜ਼ ਨੂੰ ਤੁਰੰਤ ਬੰਦ ਕਰਨ ਅਤੇ ‘ਪੇਡ ਨਿਊਜ਼’ ’ਤੇ ਨਿਗਾਹ ਰੱਖਣ ਦੀ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਕ ਪਾਸੇ ਤਾਂਅਜੇ ਪਾਰਟੀਆਂ ਵੱਲੋਂ ਨਾਮਜ਼ਦਗੀਆਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕ੍ਰਿਆ ਚੱਲ ਰਹੀ ਹੈ, ਪਰ ਦੂਜੇ ਪਾਸੇ ਜਾਅਲੀ ਸਰਵੇਖ਼ਣ ਕਰਨ ਵਾਲਿਆਂ ਨੇ ਚੋਣ ਨਤੀਜੇ ਐਲਾਨਣੇ ਸ਼ੁਰੂ ਕਰ ਦਿੱਤੇ ਹਨ।
ਡਾ: ਚੀਮਾ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਚੋਣ ਜ਼ਾਬਤੇ ਦੀ ਉਲੰਘਣਾ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -