Wednesday, April 24, 2024

ਵਾਹਿਗੁਰੂ

spot_img
spot_img

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ `ਤੇ ਫੌਰੀ ਕਾਬੂ ਪਾਵੇ ਸਰਕਾਰ: ਪਰਮਿੰਦਰ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2021:
ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਖ਼ਤ ਵਿਰੋਧ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਕੀਮਤਾਂ `ਤੇ ਕਾਬੂ ਪਾਉਣ ਦੀ ਮੰਗ ਕੀਤੀ ਹੈ। ਇਥੇ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਣੇ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਰਿਕਾਰਡ ਪੱਧਰ `ਤੇ ਪਹੁੰਚ ਗਈਆਂ ਹਨ।

ਸ: ਢੀਂਡਸਾ ਨੇ ਕੇਂਦਰ ਸਣੇ ਸੂਬਾ ਸਰਕਾਰ ਨੂੰ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਇਸ ਤੋਂ ਪਹਿਲਾਂ ਵੀ ਵਧੀਆਂ ਕੀਮਤਾਂ ਦੇ ਖਿ਼ਲਾਫ ਸੂਬਾ ਪੱਧਰ `ਤੇ ਜਿ਼ਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ ਸਨ। ਸ: ਢੀਂਡਸਾ ਨੇ ਕਿਹਾ ਕਿ ਜੇਕਰ ਹਾਲੇ ਵੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰਾਹਤ ਨਹੀ ਦਿੱਤੀ ਗਈ ਤਾਂ ਪਾਰਟੀ ਮੁੜ ਇਸ ਦੇ ਵਿਰੁੱਧ ਸੰਘਰਸ਼ ਤਿੱਖਾ ਕਰੇਗੀ।

ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਜਿੱਥੇ ਆਮ ਲੋਕ ਦੁੱਖੀ ਹਨ, ਉੱਥੇ ਹੀ ਪੰਜਾਬ ਸਮੇਤ ਹੋਰ ਰਾਜਾਂ ਦੀਆਂ ਸਰਕਾਰਾਂ ਦੇ ਪੱਧਰ `ਤੇ ਇਸ ਨੂੰ ਘੱਟ ਕਰਨ ਨੂੰ ਲੈ ਕੇ ਫਿਲਹਾਲ ਕੋਈ ਕਦਮ ਨਹੀ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਵੀ ਤੇਲ-ਗੈਸ ਦੀਆਂ ਕੀਮਤਾਂ ਵੱਧਦੀਆਂ ਸਨ ਤਾਂ ਵਿਰੋਧੀ ਧਿਰ ਵਿਰੋਧ ਕਰਦੀ ਸੀ ਪਰ ਹੁਣ ਕਿਸੇ ਕੋਲ ਲੋਕਾਂ ਦੀ ਆਵਾਜ਼ ਬਣਨ ਦਾ ਸਮਾਂ ਹੀ ਨਹੀ ਹੈ।ਉਨ੍ਹਾ ਹੈਰਾਨੀ ਜ਼ਾਹਿਰ ਕੀਤੀ ਕਿ ਹੁਣ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੀ ਇਸ ਲੱਕ ਤੋੜਵੇਂ ਵਾਧੇ `ਤੇ ਚੁੱਪ ਹੈ ਅਤੇ ਵਿਰੋਧੀ ਪਾਰਟੀਆਂ ਵੀ ਚੁੱਪ ਧਾਰੀਂ ਬੈਠੀਆਂ ਹਨ।

ਉਨ੍ਹਾਂ ਆਖਿਆ ਕਿ ਮੰਹਿਗਾਈ `ਤੇ ਕਾਬੂ ਪਾਉਣਾ ਸਰਕਾਰਾਂ ਦਾ ਕੰਮ ਹੈ।ਜਿਹੜੀ ਸਰਕਾਰ ਮਹਿੰਗਾਈ ਨੂੰ ਕਾਬੂ ਵਿੱਚ ਨਹੀ ਰੱਖ ਸਕਦੀ, ਉਸ ਦੇ ਕੰਮ ਕਰਨ ਦੀ ਨੀਅਤ ਲੋਕ ਪੱਖੀ ਨਹੀ ਹੁੰਦੀ ਹੈ ਅਤੇ ਮੌਜੂਦਾ ਹਾਲਾਤ ਵਿੱਚ ਕੇਂਦਰ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਵੀ ਮਹਿੰਗਾਈ `ਤੇ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇੱਕ ਪਾਸੇ ਲਗਾਤਾਰ ਰਸੋਈ ਗੈਸ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ, ਦੂਜੇ ਪਾਸੇ ਘਰੇਲੂ ਗੈਸ ਸਿਲੰਡਰਾਂ `ਤੇ ਦਿੱਤੀ ਜਾਣ ਵਾਲੀ ਸਬਸਿਡੀ `ਤੇ ਰੋਕ ਲਗਾਈ ਜਾ ਰਹੀ ਹੈ।ਇਸ ਤਰ੍ਹਾਂ ਆਮ ਆਦਮੀ ਨੂੰ ਦੋਹਰੀ ਮਾਰ ਪੈ ਰਹੀ ਹੈ।

ਸ: ਢੀਂਡਸਾ ਨੇ ਕਿਹਾ ਕਿ ਸਾਡੀ ਸਰਕਾਰ ਤੋਂ ਮੰਗ ਹੈ ਕਿ ਵਧੀਆਂ ਹੋਈਆਂ ਕੀਮਤਾਂ ਵਾਪਿਸ ਲਈਆਂ ਜਾਣ ਅਤੇ ਉਤਪਾਦ ਡਿਊਟੀ ਘੱਟ ਕਰ ਕੇ ਲੋਕਾਂ ਨੂੰ ਬੇਲਗਾਮ ਹੋ ਰਹੀ ਮਹਿੰਗਾਈ ਤੋਂ ਰਾਹਤ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਫਿ਼ਰ ਵੀ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨਹੀ ਘਟਾਈਆਂ ਜਾਂਦੀਆਂ ਤਾਂ ਪਾਰਟੀ ਇਸਦੇ ਖਿ਼ਲਾਫ਼ ਸੰਘਰਸ਼ ਵਿੱਢੇਗੀ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...