Friday, April 19, 2024

ਵਾਹਿਗੁਰੂ

spot_img
spot_img

ਪੈਨਸ਼ਨ ਲਗਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ: ਬ੍ਰਮ ਸ਼ੰਕਰ ਜਿੰਪਾ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 24 ਸਤੰਬਰ, 2022:
ਹੁਣ ਲੋਕਾਂ ਨੂੰ ਪੈਨਸ਼ਨ ਲਗਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਹਰੇਕ ਪਿੰਡ ਅਤੇ ਸ਼ਹਿਰ ਵਿਚ ਬੁਢਾਪਾ, ਵਿਧਵਾ ਅਤੇ ਦਿਵਿਆਂਗ ਆਦਿ ਦੀਆਂ ਪੈਨਸ਼ਨਾਂ ਸਬੰਧੀ ਕੈਂਪ ਲਗਾਏ ਜਾਣਗੇ, ਜਿਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ਅਤੇ ਮੌਕੇ ’ਤੇ ਹੀ ਪੈਨਸ਼ਨਾਂ ਲਗਾ ਦਿੱਤੀਆਂ ਜਾਣਗੀਆਂ।

ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰਹੀਮਪੁਰ ਅਤੇ ਜਹਾਨਖੇਲਾਂ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੁਢਾਪਾ, ਵਿਧਵਾ, ਦਿਵਿਆਂਗ, ਆਸ਼ਰਿਤ ਆਦਿ ਦੀ ਪੈਨਸ਼ਨ ਸਬੰਧੀ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ ਅਤੇ ਇਹ ਕੈਂਪ ਸੁਖਾਲੇ ਢੰਗ ਨਾਲ ਦਫ਼ਤਰੀ ਕਾਗਜ਼ਾਤ ਪੂਰੇ ਕਰਨ ਦਾ ਸਾਧਨ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਲੋੜਵੰਦ ਪੈਨਸ਼ਨ ਦੀ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਕੈਂਪਾਂ ਵਿਚ ਲੋਕਾਂ ਦਾ ਉਤਸ਼ਾਹ ਦੇਖ ਕੇ ਪਤਾ ਲੱਗਦਾ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਹਾਂ ਪੱਖੀ ਕੰਮਾਂ ਦਾ ਭਰਪੂਰ ਹੁੰਗਾਰਾ ਭਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਲੋਕਾਂ ਨੂੰ ਹਰੇਕ ਸਹੂਲਤ ਘਰ-ਘਰ ਪਹੁੰਚਾਉਣਾ ਹੈ, ਜਿਸ ਤਹਿਤ ਅਜਿਹੇ ਕੈਂਪ ਹਰੇਕ ਪਿੰਡ ਅਤੇ ਕਸਬੇ ਵਿਚ ਲਗਾਏ ਜਾਣਗੇ। ਉਨ੍ਹਾਂ ਕੈਂਪਾਂ ਵਿਚ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਰਹੀਮਪੁਰ ਅਤੇ ਜਹਾਨਖੇਲਾਂ ਵਿਖੇ ਲਗਾਏ ਇਨ੍ਹਾਂ ਸੁਵਿਧਾ ਕੈਂਪਾਂ ਵਿਚ ਲੋਕਾਂ ਵਲੋਂ ਬੁਢਾਪਾ, ਵਿਧਵਾ, ਦਿਵਿਆਂਗ, ਆਸ਼ਰਿਤ ਆਦਿ ਦੀ ਪੈਨਸ਼ਨਾਂ ਸਬੰਧੀ 101 ਫਾਰਮ ਭਰ ਕੇ ਇਨ੍ਹਾਂ ਕੈਂਪਾਂ ਦਾ ਲਾਭ ਪ੍ਰਾਪਤ ਕੀਤਾ ਗਿਆ।

ਇਸ ਮੌਕੇ ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਡਿਪਟੀ ਮੇਅਰ ਪ੍ਰਵੀਨ ਸੈਣੀ, ਸਟੇਟ ਜੁਆਇੰਟ ਸੈਕਟਰੀ ਦਲੀਪ ਓਹਰੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਸੀ.ਡੀ.ਪੀ.ਓ. ਰਣਜੀਤ ਕੌਰ ਤੇ ਮੰਜੂ ਬਾਲਾ, ਕੌਂਸਲਰ ਬਲਵਿੰਦਰ ਬਿੰਦੀ, ਅਮਰੀਕ ਚੌਹਾਨ, ਚੰਦਰਾਵਤੀ, ਸਾਬਕਾ ਕੌਂਸਲਰ ਖਰੈਤੀ ਲਾਲ ਕਤਨਾ, ਸਾਬਕਾ ਕੌਂਸਲ ਕੁਲਵਿੰਦਰ ਹੁੰਦਲ, ਚੰਦਨ ਲੱਕੀ, ਸੰਜੇ ਸ਼ਰਮਾ, ਗੰਗਾ ਪ੍ਰਸ਼ਾਦ, ਸਰਪੰਚ ਕਮਲ ਕੁਮਾਰ, ਸਾਬਕਾ ਸਰਪੰਚ ਜੁਗਲ ਕਿਸ਼ੋਰ, ਪ੍ਰਿਤਪਾਲ ਸਿੰਘ, ਅਸ਼ੋਕ ਪਹਿਲਵਾਨ, ਪੰਚ ਕੁਲਦੀਪ ਕੁਮਾਰ ਤੇ ਰਜਿੰਦਰ ਸਿੰਘ, ਕਰਨਜੋਤ ਸਿੰਘ ਆਦੀਆ, ਬੀਬੀ ਮਹਿੰਦਰ ਕੌਰ, ਅਰੁਣਦੀਪ ਬੇਦੀ, ਪੰਚ ਰਵੀ ਕੁਮਾਰ, ਅਮਨਦੀਪ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...