Friday, April 19, 2024

ਵਾਹਿਗੁਰੂ

spot_img
spot_img

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਧਰਮਸੋਤ ਦੀ ਗ੍ਰਿਫ਼ਤਾਰੀ ਲਈ ਆਮ ਆਦਮੀ ਪਾਰਟੀ ਨੇ ਸੂਬੇ ਭਰ ਵਿੱਚ ਕੀਤੇ ਰੋਸ ਮੁਜ਼ਾਹਰੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2021 –
ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਦਲਿਤ ਵਿਦਿਆਰਥੀਆਂ ਦੇ ਵਜੀਫੇ ਦੇ ਪੈਸੇ ਹੜੱਪਣ ਕਾਰਨ ਸੂਬੇ ਦੇ ਕਰੀਬ 2 ਲੱਖ ਵਿਦਿਆਰਥੀ ਦੇ ਰੁਕੇ ਰੋਲ ਨੰਬਰਾਂ ਦੇ ਮਾਮਲੇ ਵਿੱਚ ਮੰਤਰੀ ਧਰਮਸੋਤ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੰਤਰੀ ਧਰਮਸੌਤ ਦੇ ਪੁਤਲੇ ਸਾੜੇ।

ਮੀਡੀਆ ਵਿੱਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਅਤੇ ਇਸ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਨੇ ਹਮੇਸ਼ਾ ਦਲਿਤਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਦਲਿਤਾਂ ਦੇ ਬੱਚਿਆਂ ਨਾਲ ਵਿਤਕਰਾ ਕਰਦਿਆਂ ਉਨ੍ਹਾਂ ਲਈ ਰਾਖਵੇਂ ਰੱਖੇ ਪੈਸਿਆਂ ਉੱਤੇ ਵੀ ਡਾਕਾ ਮਾਰਿਆ ਹੈ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਵਿਖਾਵੇ ਲਈ ਦਲਿਤ ਬੱਚਿਆਂ ਦੀ ਭਲਾਈ ਲਈ ਹਰ ਸਾਲ 800 ਕਰੋੜ ਦਾ ਬਜਟ ਰੱਖਦੀ ਹੈ ਪ੍ਰੰਤੂ ਅਸਲ ਵਿੱਚ ਵਿੱਚ ਇਹ ਪੈਸਾ ਮੰਤਰੀ ਅਤੇ ਸੰਤਰੀ ਰਲ ਮਿਲ ਕੇ ਖੁਰਦ ਬੁਰਦ ਕਰ ਲੈਂਦੇ ਹਨ।

ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸੂਬੇ ਦੇ ਕਿਸੇ ਵੀ ਕੰਮ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਉਹ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰ ਕੇ ਰੂਪੋਸ਼ ਹੋ ਗਏ ਹਨ। ਪੰਜਾਬ ਦੇ ਲੋਕ ‘ਗੁੰਮਸ਼ੁਦਾ ਕੈਪਟਨ’ ਨੂੰ ਲੱਭ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਣਦੱਸੀ ਥਾਂ ਤੋਂ ਹੀ ਦਲਿਤਾਂ ਲਈ ਵੱਡੇ ਵੱਡੇ ਐਲਾਨ ਕਰ ਰਹੇ ਹਨ ਜਦਕਿ ਧਰਾਤਲ ਤੇ ਪੰਜਾਬ ਦੇ ਦਲਿਤ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਾਰ ਵਾਰ ਸਕਾਲਰਸਪਿ ਸਕੈਮ ਦੇ ਪੈਸੇ ਜਾਰੀ ਕਰਨ ਦੇ ਬਿਆਨ ਦਾਗ ਦਿੰਦੀ ਹੈ ਪ੍ਰੰਤੂ ਅਸਲ ਵਿੱਚ ਅਜਿਹਾ ਕੁਝ ਨਹੀਂ ਹੁੰਦਾ ਜਿਸ ਕਾਰਨ ਦਲਿਤ ਵਿਦਿਆਰਥੀ ਵਾਰ ਵਾਰ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਮੰਤਰੀ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਿਨਾਂ ਦਲਿਤ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦਾ ਨਿਆਂ ਮਿਲਣਾ ਨਾਮੁਮਕਿਨ ਹੈ।

ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਦਲਿਤਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਅਤੇ ਦਲਿਤ ਬੱਚਿਆਂ ਦੇ ਮੁਫਤ ਸਿੱਖਿਆ ਪ੍ਰਬੰਧ ਕਰਨ ਦੇ ਵੀ ਦਾਅਵੇ ਕੀਤੇ ਸਨ ਪ੍ਰੰਤੂ ਸਰਕਾਰ ਸਥਾਪਤੀ ਤੋਂ ਬਾਅਦ ਉਹ ਆਪਣੇ ਵਾਅਦਿਆਂ ਤੋਂ ਮੁਕਰ ਗਏ ਹਨ ਜਿਸ ਕਾਰਨ ਦਲਿਤ ਬੱਚੇ ਦਰ ਦਰ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦਲਿਤ ਬੱਚੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੁਆਰਾ ਸੰਵਿਧਾਨ ਰਾਹੀਂ ਉਨ੍ਹਾਂ ਨੂੰ ਦਿੱਤੇ ਹੱਕਾਂ ਤੋਂ ਵੀ ਵਾਂਝੇ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਿਲ ਕੇ ਦਲਿਤ ਬੱਚਿਆਂ ਦੇ ਪੈਸੇ ਹੜੱਪ ਲਏ ਹਨ ਜਿਸ ਕਾਰਨ ਉਹ ਹੁਣ ਆਪਣੀ ਉਚੇਰੀ ਸਿੱਖਿਆ ਲੈਣ ਵਿੱਚ ਔਖ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ ਸਮੇਂ ਵੀ ਦਲਿਤ ਬੱਚਿਆਂ ਦੇ ਪੋਸਟ ਮੈਟ੍ਰਿਕ ਸਕੀਮ ਅਧੀਨ ਆਏ ਪੈਸਿਆਂ ਵਿੱਚ ਘੁਟਾਲਾ ਹੋਇਆ ਸੀ ਜਿਸ ਕਾਰਨ ਉਸ ਸਮੇਂ ਵੀ ਦਲਿਤ ਬੱਚੇ ਆਪਣੀ ਸਿੱਖਿਆ ਤੋਂ ਵਾਂਝੇ ਰਹੇ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...