Thursday, April 25, 2024

ਵਾਹਿਗੁਰੂ

spot_img
spot_img

ਪੋਸਟ ਮੈਟ੍ਰਿਕ ਸਕਾਲਰਸ਼ਿਪ: ਨੈਸ਼ਨਲ ਐਸ.ਸੀ. ਕਮਿਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ ਨੂੰ 29 ਜੂਨ ਨੂੰ ਦੁਬਾਰਾ ਦਿੱਲੀ ਕੀਤਾ ਤਲਬ

- Advertisement -

ਯੈੱਸ ਪੰਜਾਬ
ਚੰਡੀਗੜ, 17 ਜੂਨ, 2021 –
ਪੰਜਾਬ ਭਰ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਪੇਸ਼ ਆ ਰਹੀ ਮੁਸ਼ਕਲਾਂ ਦੇ ਸਬੰਧ ਵਿਚ ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੁਆਰਾ ਲਗਾਤਾਰ ਭੇਜੇ ਗਏ ਕਈ ਨੋਟਿਸਾਂ ਨੂੰ ਨਜਰਅੰਦਾਜ ਕਰਨ ਤੋਂ ਬਾਅਦ ਅੱਜ ਆਖਿਰਕਾਰ ਪੰਜਾਬ ਸਰਕਾਰ ਨੇ ਆਪਣੇ ਤਿੰਨ ਅਧਿਕਾਰੀਆਂ ਰਾਹੀਂ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਸਾਹਮਣੇ ਆਪਣਾ ਪੱਖ ਰੱਖਿਆ।

ਕਮੀਸ਼ਨ ਦੇ ਦਿੱਲੀ ਸਥਿੱਤ ਹੈਡ ਕੁਆਰਟਰ ਵਿਚ ਤਿੰਨ ਘੰਟੇ ਚੱਲੀ ਇਸ ਸੁਣਵਾਈ ਵਿਚ ਸਮਾਜਿਕ ਨਿਆਏ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੀ ਪ੍ਰਧਾਨ ਸਕੱਤਰ ਸ਼੍ਰੀਮਤੀ ਰਾਜੀ.ਪੀ ਸ਼੍ਰੀਵਾਸਤਵਾ, ਹਾਈਅਰ ਐਜੂਕੇਸ਼ਨ ਦੇ ਪ੍ਰਧਾਨ ਸਕੱਤਰ ਰਮੇਸ਼ ਕੁਮਾਰ ਗੰਟਾ ਅਤੇ ਸਮਾਜਿਕ ਨਿਆਏ, ਅਧਿਕਾਰਿਤਾ ਦੇ ਡਾਇਰੈਕਟਰ ਐਮਐਸ ਜੱਗੀ, ਕਮੀਸ਼ਨ ਵੱਲੋਂ ਮੰਗੀ ਗਈ ਜਾਣਕਾਰੀ ਅਤੇ ਪੁੱਛੇ ਗਏ ਪ੍ਰਸ਼ਨਾਂ ਦਾ ਜਵਾਬ ਨਹੀਂ ਦੇ ਪਾਏ।

ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ 29 ਜੂਨ ਦੀ ਤਰੀਕ ਦਿੰਦੇ ਹੋਏ ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੂੰ ਵਿਅਕਤੀਗਤ ਤੌਰ ’ਤੇ ਹਾਜ਼ਰ ਹੋਣ ਦੇ ਆਦੇਸ਼ ਦਿੰਦਿਆਂ ਉਨਾਂ ਨੂੰ ਲੈਟੇਸਟ ਐਕਸ਼ਨ ਟੇਕਨ ਰਿਪੋਰਟ ਦੇ ਨਾਲ ਪੋਸਟ ਮੈਟਰਿਕ ਸਕਾਲਰਸ਼ਿਪ ਸਬੰਧੀ ਸਾਰੀ ਫਾਇਲਾਂ, ਕੇਸ ਡਾਇਰੀ ਆਦਿ ਵੀ ਲੈ ਕੇ ਆਉਣ ਨੂੰ ਕਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਪੰਜਾਬ ਨੇ ਕਮੀਸ਼ਨ ਦੇ ਚੇਅਰਮੈਨ ਤੋਂ ਅੱਜ (17 ਜੂਨ) ਦੀ ਸੁਣਵਾਈ ਦੇ ਲਈ ਵਿਅਕਤੀਗਤ ਹਾਜ਼ਰੀ ਦੀ ਛੁੱਟ ਮੰਗੀ ਸੀ।

ਜੇਕਰ ਪੰਜਾਬ ਸਰਕਾਰ ਕਮੀਸ਼ਨ ਵੱਲੋਂ 25 ਮਈ ਅਤੇ ਉਸ ਤੋਂ ਬਾਅਦ 7 ਜੂਨ ਅਤੇ 10 ਜੂਨ ਨੂੰ ਭੇਜੇ ਗਏ ਨੋਟਿਸਾਂ ਦਾ ਜਵਾਬ ਦੇ ਦਿੰਦੀ ਤਾਂ ਅਧਿਕਾਰੀਆਂ ਨੂੰ ਦਿੱਲੀ ਤਲਬ ਨਾ ਕਰਨਾ ਪੈਂਦਾ। ਮੰਦਭਾਗੀ ਗੱਲ ਇਹ ਹੈ ਕਿ ਅੱਜ ਵੀ ਪੰਜਾਬ ਸਰਕਾਰ ਦੇ ਅਧਿਕਾਰੀ ਤਿਆਰੀ ਕਰ ਕੇ ਨਹੀਂ ਆਏ ਸਨ।

ਸਾਂਪਲਾ ਨੇ ਕਿਹਾ ਕਿ ਭਾਰਤ ਦੇ ਅਨੁਸੂਚਿਤ ਵਰਗ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਨੂੰ ਸੁਨਿਸ਼ਚਿਤ ਕਰਨਾ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਮੇਰਾ ਫਰਜ਼ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...