Friday, April 26, 2024

ਵਾਹਿਗੁਰੂ

spot_img
spot_img

‘ਪੋਸਟ ਮੈਟ੍ਰਿਕ ਸਕਾਲਰਸ਼ਿਪ’ ਮੁੱਦੇ ’ਤੇ ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਦੀ ‘ਮੁੱਖ ਸਕੱਤਰ’ ਨੂੰ ਤਲਬ ਕੀਤਾ

- Advertisement -

ਯੈੱਸ ਪੰਜਾਬ
ਚੰਡੀਗੜ, 11 ਜੂਨ, 2021:
ਪੰਜਾਬ ਭਰ ਵਿੱਚ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀ ਸਮਸਿਆਵਾਂ ਦੇ ਯੋਗ ਹੱਲ ਲਈ ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੁਆਰਾ ਪੰਜਾਬ ਸਰਕਾਰ ਨੂੰ ਤਿੰਨ ਵੱਖ-ਵੱਖ ਨੋਟਿਸ ਭੇਜੇ ਗਏ, ਤਿੰਨਾਂ ਦਾ ਜਵਾਬ ਦੇਣ ਦੀ ਨਿਰਧਾਰਤ ਸਮੇਂ ਸੀਮਾ ਖ਼ਤਮ ਹੋਣ ਤੱਕ ਕੋਈ ਜਵਾਬ ਨਹੀਂ ਆਇਆ, ਇੰਨਾ ਹੀ ਨਹੀਂ ਉਸਦੇ ਬਾਅਦ 10 ਜੂਨ ਤੱਕ ਵੀ ਕੋਈ ਜਵਾਬ ਨਹੀਂ ਆਇਆ, ਇਸ ਨੂੰ ਧਿਆਨ ਵਿਚ ਰੱਖਦਿਆਂ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਪੰਜਾਬ ਦੇ ਮੁੱਖ ਸਕੱਤਰ ਦੇ ਨਾਲ ਤਿੰਨ ਹੋਰ ਅਫਸਰਾਂ ਨੂੰ 17 ਜੂਨ ਨੂੰ ਦਿੱਲੀ ਤਲਬ ਕੀਤਾ ਹੈ।

ਕਮੀਸ਼ਨ ਨੇ ਤਿੰਨ ਨੋਟਿਸ ਜਾਰੀ ਕੀਤੇ ਜਿਸ ਵਿੱਚ 25 ਮਈ ਨੂੰ ਜਾਰੀ ਕੀਤੇ ਗਏ 15 ਦਿਨ ਦੇ ਨੋਟਿਸ ਦਾ ਹੁਣ ਤੱਕ ਕੋਈ ਜਵਾਬ ਨਹੀਂ ਆਇਆ, 7 ਜੂਨ ਅਤੇ 10 ਜੂਨ ਨੂੰ ਤੁਰੰਤ ਜਵਾਬ ਦੇਣ ਲਈ ਜਾਰੀ ਕੀਤੇ ਨੋਟਿਸਾਂ ਦਾ ਵੀ ਕੋਈ ਜਵਾਬ ਪੰਜਾਬ ਸਰਕਾਰ ਨੇ ਹੁਣ ਨਹੀਂ ਦਿੱਤਾ।

ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ; ਅਸਮਾਜਿਕ ਨਿਆਏ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਹਾਈਅਰ ਐਜੂਕੇਸ਼ਨ ਦੇ ਪ੍ਰਧਾਨ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਵਿਅਕਤੀਗਤ ਤੌਰ ’ਤੇ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ 17 ਜੂਨ ਨੂੰ ਲੈਟੇਸਟ ਐਕਸ਼ਨ ਟੇਕਨ ਰਿਪੋਰਟ ਲੈ ਕੇ ਆਉਣ ਨੂੰ ਕਿਹਾ ਹੈ। ਇਸਦੇ ਨਾਲ ਕਮੀਸ਼ਨ ਨੇ ਇਨਾਂ ਨੂੰ ਪੋਸਟ ਮੈਟਰਿਕ ਸਕਾਲਰਸ਼ਿਪ ਸਬੰਧੀ ਸਾਰੀ ਫਾਇਲਾਂ, ਕੇਸ ਡਾਇਰੀ ਆਦਿ ਵੀ ਲੈ ਕੇ ਆਉਣ ਨੂੰ ਕਿਹਾ ਹੈ।

ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਇੱਕ ਸੰਵਿਧਾਨਕ ਸੰਸਥਾ ਹੈ, ਜੋ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 338 ਦੇ ਤਹਿਤ ਬਣੀ ਹੋਈ ਹੈ। ਸਾਂਪਲਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪੰਜਾਬ ਸਰਕਾਰ ਦੇ ਸੀਨੀਅਰ ਆਈਏਠਐਸ ਅਧਿਕਾਰੀ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ ਜਾਰੀ ਨੋਟਿਸਾਂ ਨੂੰ ਨਜਰਅੰਦਾਜ ਕਰ ਰਹੇ ਹਨ। ਗੌਰਤਲਬ ਹੈ ਕਿ ਕਮੀਸ਼ਨ ਨੂੰ ਨਜਰਅੰਦਾਜ ਕਰਨਾ ਮਤਲੱਬ ਹੈ ਸੰਵਿਧਾਨਕ ਸੰਸਥਾ ਨੂੰ ਨਜਰਅੰਦਾਜ ਕਰਨਾ।

ਸਾਂਪਲਾ ਨੇ ਕਿਹਾ ਕਿ ਭਾਰਤ ਦੇ ਅਨੁਸੂਚਿਤ ਵਰਗ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਨੂੰ ਸੁਨਿਸ਼ਚਿਤ ਕਰਨਾ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਮੇਰਾ ਫਰਜ਼ ਹੈ।

ਸਾਂਪਲਾ ਨੇ ਅਖੀਰ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਕੋਈ ਗਲਤੀ ਨਹੀਂ ਕੀਤੀ ਹੈ, ਤਾਂ ਉਨਾਂ ਦੇ ਅਫਸਰ ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਵੀ ਜਵਾਬ ਦੇਣ ਤੋਂ ਕਿਉਂ ਨੱਠ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...