Thursday, March 28, 2024

ਵਾਹਿਗੁਰੂ

spot_img
spot_img

ਪੋਸਟ ਮੈਟ੍ਰਿਕ ਸਕਾਲਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ 3 ਦਿਨਾਂ ਅੰਦਰ ਜਾਰੀ ਕਰਨ ਦੇ ਆਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2021 –
ਕੇਂਦਰ ਸਰਕਾਰ ਵੱਲੋਂ 2017 ਵਿੱਚ ਐਸ.ਸੀ. ਵਿਦਿਆਰਥੀਆਂ ਲਈ ਚੱਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕੀਤੇ ਜਾਣ ਕਾਰਨ ਪ੍ਰਾਈਵੇਟ ਕਾਲਜਾਂ/ਸੰਸਥਾਵਾਂ ਵੱਲੋਂ ਫੀਸ ਨਾ ਭਰ ਸਕਣ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਸਬੰਧਤ ਸਾਰੀਆਂ ਸੰਸਥਾਵਾਂ ਨੂੰ ਤਿੰਨ ਦਿਨ ਦੇ ਅੰਦਰ ਵਿਦਿਆਰਥੀਆਂ ਨੂੰ ਡਿਗਰੀਆਂ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਹ ਫੈਸਲਾ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਹੋਣ ਕਾਰਨ ਸਾਲ 2017-19, 2018-19 ਤੇ 2019-20 ਬਾਬਤ ਪੈਂਡਿੰਗ ਪਏ ਮਾਮਲਿਆਂ ਸਬੰਧੀ ਫੈਸਲਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਕੈਬਨਿਟ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿੱਚ ਮੰਤਰੀਆਂ ਦੇ ਸਮੂਹ ਦੀ ਬਣਾਈ ਗਈ ਉਚ ਤਾਕਤੀ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ।

ਮੰਤਰੀਆਂ ਦੇ ਸਮੂਹ ਦੀ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ।

ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੰਤਰੀਆਂ ਦੇ ਸਮੂਹ ਵੱਲੋਂ 19 ਜਨਵਰੀ, 2021 ਨੂੰ ਸਬੰਧਤ ਕਾਲਜਾਂ ਤੇ ਸੰਸਥਾਵਾਂ ਨੂੰ ਵੀ ਮੀਟਿੰਗ ਲਈ ਬੁਲਾਇਆ ਗਿਆ ਹੈ ਜਿਸ ਵਿੱਚ ਉਨ੍ਹਾਂ ਦੇ ਪੈਂਡਿੰਗ ਮਸਲੇ ਵਿਚਾਰਨ ਅਤੇ ਉਨ੍ਹਾਂ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਸਕਰਾਤਮਕ ਰੁਖ ਅਪਣਾਉਂਦਿਆਂ ਖੁੱਲ੍ਹੇ ਮਨ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਇਸ ਗੱਲ ਉਤੇ ਵਿਚਾਰ ਕੀਤਾ ਜਾਵੇਗਾ ਕਿ ਤਿੰਨ ਸਾਲ ਦੀਆਂ ਦੇਣਦਾਰੀਆਂ ਕਿਸ ਪ੍ਰਕਿਰਿਆ ਅਤੇ ਪੜਾਵਾਂ ਵਿੱਚ ਦੇਣੀਆਂ ਹਨ।

ਉਨ੍ਹਾਂ ਨਾਲ ਹੀ ਇਨ੍ਹਾਂ ਕਾਲਜਾਂ ਤੇ ਸੰਸਥਾਵਾਂ ਨੂੰ ਮੀਟਿੰਗ ਤੋਂ ਪਹਿਲਾਂ ਰੋਕੀਆਂ ਗਈਆਂ ਵਿਦਿਆਰਥੀਆਂ ਦੀਆਂ ਡਿਗਰੀਆਂ ਜਾਰੀ ਕਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਮਲੇ ਨਿਪਟਾਉਣ ਲਈ ਸੱਦੀ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੰਸਥਾਵਾਂ ਨੂੰ ਇਹ ਸ਼ਰਤ ਰੱਖੀ ਗਈ ਹੈ ਕਿ ਤਿੰਨ ਦਿਨ ਦੇ ਅੰਦਰ ਡਿਗਰੀਆਂ ਸੌਂਪੀਆਂ ਜਾਣ।

ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ 2017 ਵਿੱਚ ਦਲਿਤ ਵਿਰੋਧੀ ਫੈਸਲਾ ਲੈਂਦਿਆਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰ ਦਿੱਤੀ ਗਈ ਸੀ ਜਿਸ ਕਾਰਨ ਐਸ.ਸੀ. ਵਿਦਿਆਰਥੀਆਂ ਵਿੱਚ ਘਬਰਾਹਟ ਦਾ ਮਾਹੌਲ ਪੈਦਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਤਹਿਤ ਆਪਣਾ ਹਿੱਸਾ ਪਾਉਣ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫੀਸ ਨਾ ਜਮ੍ਹਾਂ ਹੋਣ ਕਾਰਨ ਵਿਦਿਆਰਥੀਆਂ ਦੀ ਡਿਗਰੀ ਰੋਕਣ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਤੋਂ ਹਲਫੀਆ ਬਿਆਨ ਜਾਂ ਹੋਰ ਲਿਖਤੀ ਦਸਤਾਵੇਜ਼ ਲੈਣ ਦੇ ਪੂਰੀ ਤਰ੍ਹਾਂ ਖਿਲਾਫ ਹੈ, ਇਸ ਲਈ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਵੀ ਸੰਸਥਾ ਜਾਂ ਕਾਲਜ ਕਿਸੇ ਵੀ ਵਿਦਿਆਰਥੀ ਦੀ ਡਿਗਰੀ ਰੋਕਦੀ ਹੈ ਜਾਂ ਕਿਸੇ ਵਿਦਿਆਰਥੀ ਤੋਂ ਹਲਫੀਆ ਬਿਆਨ ਲੈਂਦੀ ਹੈ ਤਾਂ ਸੂਬਾ ਸਰਕਾਰ ਵੱਲੋਂ ਸਬੰਧਤ ਕਾਲਜ ਜਾਂ ਸੰਸਥਾ ਦੀ ਮਾਨਤਾ ਰੱਦ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਫੀਸਾਂ ਦਾ ਮਾਮਲਾ ਸਰਕਾਰ ਤੇ ਸੰਸਥਾਵਾਂ ਵਿਚਾਲੇ ਹੈ ਜਿਸ ਦੇ ਚੱਲਦਿਆਂ ਸੂਬਾ ਸਰਕਾਰ ਕਿਸੇ ਵੀ ਐਸ.ਸੀ. ਵਿਦਿਆਰਥੀ ਦਾ ਨੁਕਸਾਨ ਨਹੀਂ ਹੋਣ ਦੇਵੇਗੀ।

ਸ੍ਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਡਾ.ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਲਾਰਸ਼ਿਪ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹੁਣ ਕੇਂਦਰ ਸਰਕਾਰ ਵੱਲੋਂ 60-40 ਅਨੁਪਾਤ ਵਿੱਚ ਇਹ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਹਾਲਾਂਕਿ ਪੁਰਾਣੀ ਸਕੀਮ ਅਨੁਸਾਰ ਪੂਰੀ ਰਾਸ਼ੀ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ ਪਰ ਨਵੀਂ ਸਕੀਮ ਵਿੱਚ ਕੇਂਦਰ ਸਰਕਾਰ ਵੱਲੋਂ 60 ਫੀਸਦੀ ਰਾਸ਼ੀ ਦਿੱਤੀ ਜਾਵੇਗੀ ਜਦੋਂ ਕਿ ਸੂਬਾ ਸਰਕਾਰ 40 ਫੀਸਦੀ ਹਿੱਸਾ ਪਾਵੇਗੀ।

ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕਾਲਰਸ਼ਿਪ ਸਕੀਮ ਲਈ ਆਮਦਨ ਦੀ ਹੱਦ 2.5 ਲੱਖ ਰੁਪਏ ਮਿੱਥੀ ਹੈ ਜਿਸ ਨੂੰ 4 ਲੱਖ ਰੁਪਏ ਤੱਕ ਵਧਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਤਰਕ ਹੈ ਕਿ ਆਮਦਨ ਹੱਦ ਵਧਾਉਣ ਨਾਲ ਵੱਧ ਤੋਂ ਵੱਧ ਵਿਦਿਆਰਥੀ ਇਸ ਸਕੀਮ ਤਹਿਤ ਕਵਰ ਹੋ ਸਕਣਗੇ।

ਸਮਾਜਿਕ ਨਿਆਂ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਦਾ ਸਾਫ ਤੌਰ ‘ਤੇ ਇਹ ਮੰਨਣਾ ਹੈ ਕਿ ਕੋਈ ਵੀ ਵਿਦਿਆਰਥੀ ਡਿਗਰੀ ਨਾ ਮਿਲਣ ਕਾਰਨ ਅਗਲੇਰੀ ਸਿੱਖਿਆ ਜਾਂ ਰੋਜ਼ਗਾਰ ਦਾ ਮੌਕਾ ਹਾਸਲ ਕਰਨ ਤੋਂ ਖੁੰਝ ਨਾ ਜਾਵੇ ਜਿਸ ਲਈ ਇਸ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਸਬੰਧਤ ਕਾਲਜਾਂ ਤੇ ਸੰਸਥਾਵਾਂ ਨਾਲ ਮਿਲ ਕੇ ਇਸ ਬਾਰੇ ਗੱਲਬਾਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਪਣੇ ਫਰਜ਼ਾਂ ਤੋਂ ਭੱਜ ਗਈ ਹੈ ਤਾਂ ਸੂਬਾ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਵਿਦਿਆਰਥੀ ਦਾ ਹੱਕ ਨਹੀਂ ਮਰਨ ਦੇਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਕਾਲਜਾਂ ਤੇ ਸੰਸਥਾਵਾਂ ਨੂੰ ਤਿੰਨ ਦਿਨਾਂ ਦੇ ਅੰਦਰ ਵਿਦਿਆਰਥੀਆਂ ਨੂੰ ਡਿਗਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਚ ਤਾਕਤੀ ਕਮੇਟੀ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਅਧਿਕਾਰਤਾ ਜਸਪਾਲ ਸਿੰਘ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਨੁਰਾਗ ਵਰਮਾ, ਡੀ.ਪੀ.ਆਈ. (ਕਾਲਜਾਂ) ਪਰਮਜੀਤ ਸਿੰਘ ਵੀ ਸ਼ਾਮਲ ਹੋਏ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...