Tuesday, April 23, 2024

ਵਾਹਿਗੁਰੂ

spot_img
spot_img

ਪ੍ਮੁੱਖ ਸਕੱਤਰ ਖੇਡ ਵਿਭਾਗ ਅਤੇ ਡਿਪਟੀ ਕਮਿਸ਼ਨਰ ਵੱਲੋਂ ਸ਼ਤਰੰਜ ਓਲੰਪੀਆਡ ਮਸ਼ਾਲ ਰਿਲੇਅ ਦਾ ਮੁਹਾਲੀ ਪਹੁੰਚਣ ਤੇ ਸ਼ਾਨਦਾਰ ਸੁਆਗਤ

- Advertisement -

ਯੈੱਸ ਪੰਜਾਬ
ਐਸ.ਏ.ਐਸ ਨਗਰ, 23 ਜੂਨ, 2022 –
ਭਾਰਤ ‘ਚ ਪਹਿਲੀ ਵਾਰ ਆਯੋਜਿਤ ਹੋਣ ਵਾਲੀ 44ਵੀਂ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ ਅੱਜ ਚੰਡੀਗੜ ਤੋਂ ਚੱਲ ਕੇ ਸੈਕਟਰ-65 ਮੁਹਾਲੀ ਦੇ ਗੋਲਫ ਰੇਂਜ ਵਿਖੇ ਪਹੁੰਚੀ। ਇਸ ਸ਼ਤਰੰਜ ਓਲੰਪੀਆਡ ਮਸ਼ਾਲ ਰਿਲੇਅ ਦਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਪਹੁੰਚਣ ਤੇ ਭੰਗੜਾ ਅਤੇ ਗਿੱਧਾ ਪਾ ਕੇ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਉਪਰੰਤ ਚੈਸ ਐਸੋਸ਼ੀਏਸ਼ਨ ਚੰਡੀਗੜ ਦੇ ਨੂਮਾਇੰਦਿਆਂ ਤੋਂ ਪ੍ਰਮੁੱਖ ਸਕੱਤਰ,ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਸ੍ਰੀ ਰਾਜ ਕਮਲ ਚੌਧਰੀ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਪ੍ਰਧਾਨ ਚੈਸ ਐਸੋਸ਼ੀਏਸਨ ਸ੍ਰੀ ਮੁਨੀਸ਼ ਥਾਪੜ ਵੱਲੋਂ ਮਸ਼ਾਲ ਪ੍ਰਾਪਤ ਕੀਤੀ ਗਈ। ਇਸ ਤੋਂ ਇਲਾਵਾ ਖੇਡ ਸ਼ਖ਼ਸੀਅਤਾਂ ਤੇ ਵਿਦਿਆਰਥੀਆਂ ਵੱਲੋਂ ਵੀ ਇਸ ਦਾ ਭਰਵਾਂ ਸਵਾਗਤ ਕੀਤਾ ਗਿਆ।

ਪ੍ਰਮੁੱਖ ਸਕੱਤਰ,ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਹ ਮਸ਼ਾਲ ਤਾਮਿਲਨਾਡੂ ਦੇ ਮਹਾਬਲੀਪੁਰਮ ਵਿਖੇ ਸਮਾਪਤ ਹੋਣ ਤੋਂ ਪਹਿਲਾਂ ਦੇਸ਼ ਦੇ ਵੱਖ ਵੱਖ 75 ਸ਼ਹਿਰਾਂ ਵਿੱਚ ਯਾਤਰਾ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਖੇਡ ਵਿੱਚ ਲਗ-ਭਗ 147 ਦੇਸ਼ਾਂ ਦੇ ਚੈਸ ਖਿਡਾਰੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਵੀ ਇਸ ਖੇਡ ਵਿੱਚ 6 ਖਿਡਾਰੀ ਹਿੱਸਾ ਲੈਣਗੇ ਅਤੇ ਪੰਜਾਬ ਦਾ ਨਾਮ ਵੀ ਰੋਸ਼ਨ ਕਰਨਗੇ।

ਉਨ੍ਹਾਂ ਕਿਹਾ ਕਿ ਚੈਸ ਇਕ ਦਿਮਾਗੀ ਖੇਡ ਹੈ ਅਤੇ ਚੈਸ ਫੈਡਰੇਸ਼ਨ ਆਫ ਪੰਜਾਬ ਦੇ ਨੁਮਾਇੰਦਿਆਂ ਨਾਲ ਮਿਲ ਕੇ ਇਸ ਖੇਡ ਨੂੰ ਹੋਰ ਉਤਸਾਹਿਤ ਕੀਤਾ ਜਾਵੇਗਾ ਜਿਸ ਵਿੱਚ ਖੇਡ ਵਿਭਾਗ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਇਸ ਮਸ਼ਾਲ ਦਾ ਚੰਡਗੀੜ ਤੋਂ ਮੁਹਾਲੀ ਪੁੱਜਣ ਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗੇ ਇਹ ਮਸ਼ਾਲ ਪਟਿਆਲਾ ਹੁੰਦੇ ਹੋਏ ਅੰਮ੍ਰਿਤਸਰ ਫਿਰ ਵਾਘਾ ਬਾਰਡਰ ਜਾਏਗੀ ਇਸ ਉਪਰੰਤ ਹਰਿਆਣਾ ਵੱਲ ਰਵਾਨਾ ਹੋਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਇਸ ਸਾਲ, ਪਹਿਲੀ ਵਾਰ, ਅੰਤਰਰਾਸ਼ਟਰੀ ਸ਼ਤਰੰਜ ਸੰਸਥਾ, ਐਫ.ਆਈ.ਡੀ.ਈ ਨੇ ਸ਼ਤਰੰਜ ਓਲੰਪੀਆਡ ਮਸ਼ਾਲ ਦੀ ਸਥਾਪਨਾ ਕੀਤੀ ਹੈ ਅਤੇ ਭਾਰਤ 44ਵੀਂ ਸ਼ਤਰੰਜ ਓਲੰਪੀਆਡ ਟਾਰਚ ਰੀਲੇਅ ਕਰਵਾਉਣ ਵਾਲਾ ਪਹਿਲਾ ਦੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮਸ਼ਾਲ ਸ਼ਤਰੰਜ ਦੀ ਖੇਡ ਬਾਰੇ ਲੋਕਾਂ ਵਿੱਚ ਜਾਗਰੂਕਤਾ ਵਧਾਏਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼ਤਰੰਜ ਖੇਡਣ ਲਈ ਪ੍ਰੇਰਿਤ ਕਰੇਗੀ।

ਇਸ ਮੌਕੇ ਸਟੇਟ ਡਾਇਰੈਕਟਰ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗਡ਼ ਸ੍ਰੀ ਸੁਰਿੰਦਰ ਸਿੰਘ ਸੈਣੀ, ਐੱਸ.ਡੀ.ਐੱਮ. ਮੋਹਾਲੀ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ, ਡਿਪਟੀ ਡਾਇਰੈਕਟਰ ਨਹਿਰੂ ਯੁਵਾ ਕੇਂਦਰ ਸੰਗਠਨ ਸ੍ਰੀ ਪਰਮਜੀਤ ਸਿੰਘ ਅਤੇ ਵੱਖ ਵੱਖ ਖੇਡਾਂ ਦੇ ਕੋਚ ਅਤੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...