Friday, March 29, 2024

ਵਾਹਿਗੁਰੂ

spot_img
spot_img

ਪ੍ਰਤਾਪ ਬਾਜਵਾ ਹੁਣ ਪ੍ਰਤਾਪ ‘ਭਾਜਪਾ’ ਬਣੇ, ਅਪ੍ਰੇਸ਼ਨ ਲੋਟਸ ਸਫ਼ਲ ਕਰਨ ਲਈ ਬੀ.ਜੇ.ਪੀ. ਨਾਲ ਮਿਲਾਇਆ ਹੱਥ: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਸਤੰਬਰ, 2022:
ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਸਦਨ ਵਿੱਚ ਦੁਪਹਿਰ 3.30 ਵਜੇ ਤੱਕ ਕੰਮਕਾਜ ਚੱਲਣਾ ਸੀ ਪਰ ਕਾਂਗਰਸ ਸੈਸ਼ਨ ਵਿੱਚ ਕੋਈ ਮੁੱਦਾ ਉਠਾਉਣ ਵਿੱਚ ਅਸਫਲ ਰਹੀ ਅਤੇ ਉਨ੍ਹਾਂ ਨੇ ਬੇਲੋੜੇ ਹੰਗਾਮੇ ਨੂੰ ਤਰਜੀਹ ਦਿੱਤੀ।

ਇਹ ਉਨ੍ਹਾਂ ਦੀ ਲੋਕਾਂ ਦੇ ਮੁੱਦਿਆਂ ਪ੍ਰਤੀ ਗੈਰ-ਸੰਜੀਦਗੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦੇ ਆਪਣੇ ਸੌੜੇ ਨਿੱਜੀ ਹਿੱਤਾਂ ਦੇ ਮੱਦੇਨਜ਼ਰ ਉਹ ‘ਆਪ’ ਨੂੰ ਲੋਕ-ਪੱਖੀ ਕੰਮ ਕਰਨ ਤੋਂ ਰੋਕਣਾ ਚਾਹੁੰਦੇ ਹਨ। ਵਿਰੋਧੀ ਧਿਰ ਦੀ ਮੰਗ ਅਨੁਸਾਰ ਸੈਸ਼ਨ ਇੱਕ ਤੋਂ ਵਧਾ ਕੇ ਚਾਰ ਦਿਨ ਦਾ ਕੀਤਾ ਗਿਆ ਸੀ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੀ ਲੋਕ-ਹਿੱਤ ਲਈ ਕੋਈ ਸਾਰਥਿਕ ਵਰਤੋਂ ਨਹੀਂ ਕੀਤੀ।

ਵਿਰੋਧੀ ਧਿਰ ਦੇ ਨੇਤਾ ‘ਤੇ ਚੁਟਕੀ ਲੈਂਦਿਆਂ ਮੰਤਰੀ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ। ਉਹ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ ਅਤੇ ‘ਆਪ੍ਰੇਸ਼ਨ ਲੋਟਸ’ ਨੂੰ ਲਾਗੂ ਕਰਵਾਉਣਾ ਚਾਹੁੰਦੇ ਹਨ। ਬਾਜਵਾ ਦੀ ਅਗਵਾਈ ‘ਚ ਵਿਰੋਧੀ ਧਿਰ ਨੇ ਸੈਸ਼ਨ ਦੇ ਤਿੰਨ ਦਿਨ ਬਰਬਾਦ ਕਰ ਦਿੱਤੇ। ਹਰ ਰੋਜ਼ ਸਦਨ ਨੂੰ ਚਲਾਉਣ ‘ਤੇ 70 ਤੋਂ 80 ਲੱਖ ਰੁਪਏ ਖਰਚ ਹੁੰਦੇ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੌਰਾਨ ਲੋਕ ਪੱਖੀ ਮੁੱਦੇ ਉਠਾਉਣ ਦੀ ਬਜਾਏ ਭਾਜਪਾ ਦੇ ਇਸ਼ਾਰੇ ‘ਤੇ ਸੈਸ਼ਨ ‘ਚ ਸਿਰਫ ਵਿਘਨ ਪਾਇਆ।

ਅਰੋੜਾ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੱਤਾਧਾਰੀ ਸਰਕਾਰ ਸਦਨ ਵਿੱਚ ਚਰਚਾ ਕਰਵਾਉਣ ਲਈ ਤਿਆਰ ਹੈ ਪਰ ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ।

ਅਰੋੜਾ ਨੇ ਮੰਤਰੀ ਫੌਜਾ ਸਿੰਘ ਸਰਾਰੀ ਦਾ ਮੁੱਦਾ ਚੁੱਕਣ ‘ਤੇ ਵੀ ਕਾਂਗਰਸ ਨੂੰ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਅੰਦਰੂਨੀ ਜਾਂਚ ਚੱਲ ਰਹੀ ਹੈ, ਜਦੋਂ ਜਾਂਚ ਪੂਰੀ ਹੋ ਜਾਵੇਗੀ ਤਾਂ ਇਸ ਮੁੱਦੇ ‘ਤੇ ਫੈਸਲਾ ਲਿਆ ਜਾਵੇਗਾ। ਫਿਰ ਵੀ ਵਿਰੋਧੀ ਧਿਰ ਸਦਨ ‘ਚ ਇਸ ਮੁੱਦੇ ‘ਤੇ ਹੰਗਾਮਾ ਕਰਕੇ ਕਾਰਵਾਈ ਨੂੰ ਰੋਕ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ‘ਆਪ’ ਦੀ ਵੱਧ ਰਹੀ ਲੋਕਪ੍ਰਿਅਤਾ ਅਤੇ ਪੰਜਾਬ ਵਿੱਚ ਮਾਨ ਸਰਕਾਰ ਦੇ ਚੰਗੇ ਕੰਮਾਂ ਤੋਂ ਹੈਰਾਨ ਹੈ ਅਤੇ ਉਹ ਦੇਸ਼ ਭਰ ਵਿੱਚ ‘ਆਪ’ ਦੀ ਤਰੱਕੀ ਨੂੰ ਰੋਕਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ, ‘ਆਪ’ ਨੇ ਪੰਜਾਬ ‘ਚ ‘ਆਪ੍ਰੇਸ਼ਨ ਲੋਟਸ’ ਨੂੰ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ਨਾਕਾਮ ਕਰ ਦਿੱਤਾ। ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਡੇਗਣ ਲਈ ਭਾਜਪਾ ਨਾਲ ਮਿਲ ਕੇ ਘਟੀਆ ਰਾਜਨੀਤੀ ਕਰ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...