Saturday, April 20, 2024

ਵਾਹਿਗੁਰੂ

spot_img
spot_img

ਪ੍ਰਦਰਸ਼ਨਕਾਰੀ ਅਧਿਆਪਕਾ ਨੇ ਨਿਗਲਿਆ ਜ਼ਹਿਰੀਲਾ ਪਦਾਰਥ: ਮੋਹਾਲੀ ’ਚ ਸਕੂਲ ਸਿੱਖ਼ਿਆ ਬੋਰਡ ਦੇ ਦਫ਼ਤਰ ਅੱਗੇ ਚੱਲ ਰਿਹਾ ਹੈ ਪ੍ਰਦਰਸ਼ਨ

- Advertisement -

ਯੈੱਸ ਪੰਜਾਬ
ਮੋਹਾਲੀ, 16 ਜੂਨ, 2021:
ਪੰਜਾਬ ਦੇ ਸਿੱਖ਼ਿਆ ਵਿਭਾਗ ਵਿੱਚ ਕੱਚੇ ਅਧਿਆਪਕਾਂ ਵਜੋਂ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੇ ਅੱਜ ਆਪਣੀਆਂ ਨੌਕਰੀਆਂ ਨੂੂੰ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਅੱਜ ਮੋਹਾਲੀ ਸਥਿਤ ਪੰਜਾਬ ਸਕੂਲ ਸਿੱਖ਼ਿਆ ਬੋਰਡ ਦੇ ਦਫ਼ਤਰ ਦੇ ਸਾਹਮਣੇ ਜ਼ਬਰਦਸਤ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਨ੍ਹਾਂ ਵਿੱਚੋਂ ਪੰਜ ਅਧਿਆਪਕ ਬੋਰਡ ਦੀ 8 ਮੰਜ਼ਿਲਾ ਬਿਲਡਿੰਗ ਦੇ ਉੱਪਰ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹ ਗਏ ਹਨ।

ਦਫ਼ਤਰ ਨੂੰ ਘੇਰਾ ਪਾ ਕੇ ਬੈਠੇ ਅਧਿਆਪਕਾਂ ਵਿੱਚੋਂ ਇਕ ਅਧਿਆਪਕਾ ਰਾਜਬੀਰ ਕੌਰ ਨੇ ਕਥਿਤ ਤੌਰ ’ਤੇ ਤਿੰਨ ਸਲਫ਼ਾਸ ਦੀਆਂ ਗੋਲੀਆਂ ਖ਼ਾ ਲਈਆਂ ਜਿਸਨੂੂੰ ਤੁਰੰਤ ਐਂਬੂਲੈਂਸ ਵਿੱਚ ਹਸਪਤਾਲ ਪੁਚਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਅੱਜ ਅਧਿਆਪਕਾਂ ਦੇ ਛੱਤ ’ਤੇ ਜਾ ਚੜ੍ਹਣ ਅਤੇ ਹੇਠਾਂ ਘੇਰਾ ਪਾ ਲੈਣ ਮਗਰੋਂ ਭਾਰੀ ਪੁਲਿਸ ਫ਼ੋਰਸ ਇੱਥੇ ਤਾਇਨਾਤ ਕੀਤੀ ਗਈ ਅਤੇ ਸੀਨੀਅਰ ਪੁਲਿਸ ਅਧਿਕਾਰੀ ਅਧਿਆਪਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਮਾਮਲੇ ਦੀ ਸੂਚਨਾ ਸਿੱਖ਼ਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੂੰ ਦਿੱਤੀ ਗਈ ਤਾਂ ਉਹਨਾਂ ਨੇ ਕਲ੍ਹ ਭਾਵ ਵੀਰਵਾਰ ਨੂੰ 11 ਵਜੇ ਮੀਟਿੰਗ ਕਰਨ ਲਈ ਆਖ਼ਿਆ ਹੈ ਪਰ ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਮੌਕੇ ’ਤੇ ਇੱਥੇ ਹੀ ਗੱਲਬਾਤ ਕਰਨਗੇ ਅਤੇ ਗੱਲਬਾਤ ਵੀ ਕਲ੍ਹ ਨਹੀਂ ਅੱਜ ਹੀ ਕੀਤੀ ਜਾਵੇਗੀ।

ਅਧਿਆਪਕਾਂ ਦਾ ਕਹਿਣਾ ਹੈ ਕਿ ਉਹ 3500 ਤੋਂ ਰੁਪਏ ਤੋਂ ਲੈ ਕੇ 6000 ਰੁਪਏ ਤਕ ਤਨਖ਼ਾਹ ’ਤੇ ਕੰਮ ਕਰ ਰਹੇ ਹਨ ਪਰ ਸਰਕਾਰ 18 ਸਾਲ ਦਾ ਸਮਾਂ ਲੰਘ ਜਾਣ’ਤੇ ਵੀ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ ਅਤੇ ਉਨ੍ਹਾਂ ਨੂੰ ਮੀਟਿੰਗਾਂ ਕਰਨ ਤਕ ਲਈ ਸਮਾਂ ਨਹੀਂ ਦਿੱਤਾ ਜਾਂਦਾ ਅਤੇ ਕਈ ਵਾਰ ਉਨ੍ਹਾਂ ਦੀ ਡੰਡਾ ਕੁੱਟ ਹੋ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੋਰਡ ਦੇ ਦਫ਼ਤਰ ਦੀ ਛੱਤ ’ਤੇ ਚੜ੍ਹੇ ਅਧਿਆਪਕਾਂ ਨੇ ਭਰੀ ਹੋਈ ਪੈਟਰੋਲ ਦੀ ਬੋਤਲ ਲਹਿਰਾ ਕੇ ਇਸ਼ਾਰਾ ਦਿੱਤਾ ਕਿ ਉਹ ਆਪਣੇ ਆਪ ਨੂੰ ਅੱਗ ਲਗਾ ਲੈਣਗੇ ਜਾਂ ਫ਼ਿਰ ਹੇਠਾਂ ਛਾਲਾਂ ਮਾਰ ਦੇਣਗੇ।

ਅਧਿਆਪਕਾਂ ਦਾ ਕਹਿਣਾ ਹੈ ਕਿ 6 ਹਜ਼ਾਰ ਰੁਪਏ ਵਿੱਚ ਉਹ ਨੌਕਰੀ ਕਰ ਰਹੇ ਹਨ ਅਤੇ ਐਨ.ਟੀ.ਟੀ.‘ਕਲੀਅਰ’ ਕਰ ਚੁੱਕੇ ਹਨ ਪਰ ਹੁਣ ਉਨ੍ਹਾਂ ਨੂੂੰ ਹੋਰ ਇਮਤਿਹਾਨ ਦੇਣਲਈ ਕਿਹਾ ਜਾ ਰਿਹਾ ਹੈ।

ਸਕੂਲ ਸਿੱਖ਼ਿਆ ਬੋਰਡ ਦੇ ਦਫ਼ਤਰ ਦੇ ਬਾਹਰ ਅਜੇ ਤਕ ਮਾਹੌਲ ਤਨਾਅਭਰਪੂਰ ਬਣਿਆ ਹੋਇਆ ਹੈ। ਹੇਠਾਂ ਬੈਠੇ ਅਧਿਆਪਕ ਦਫ਼ਤਰ ਦੇ ਅੰਦਰ ਜਾਣਾ ਚਾਹੁੰਦੇ ਸਨ ਪਰ ਪੁਲਿਸ ਦੇ ਰੋਕਣ ’ਤੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਧੱਕਾਮੁੱਕੀ ਵੀ ਹੋਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...