Saturday, April 20, 2024

ਵਾਹਿਗੁਰੂ

spot_img
spot_img

ਪ੍ਰਦੀਪ ਛਾਬੜਾ ਅਤੇ ਰਾਜਿੰਦਰ ਸਿੰਘ ਚਾਨੀ ਨੇ ਆਂਧਰਾ ਪ੍ਰਦੇਸ਼ ਵਿਖੇ ਕਿਸ਼ੋਰ ਅਵਸਥਾ ਸੰਮੇਲਨ 2022 ਵਿੱਚ ਹਿੱਸਾ ਲਿਆ

- Advertisement -

ਯੈੱਸ ਪੰਜਾਬ
ਐੱਸ.ਏ.ਐੱਸ. ਨਗਰ, 3 ਅਕਤੂਬਰ, 2022:
ਆਂਧਰਾ ਪ੍ਰਦੇਸ਼ ਦੇ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਯੂਨੀਸੈਫ ਦੇ ਸਹਿਯੋਗ ਨਾਲ ਗੇਟਵੇਅ ਹੋਟਲ ਵਿਜੇਵਾੜਾ ਵਿਖੇ ਇਕ ਦਿਨਾ ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਤਹਿਤ ਕਿਸ਼ੋਰ ਅਵਸਥਾ ਸੰਮੇਲਨ 2022 ਕਰਵਾਇਆ ਗਿਆ ਜਿਸ ਵਿੱਚ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪ੍ਰਦੀਪ ਛਾਬੜਾ ਅੰਗਰੇਜ਼ੀ ਮਾਸਟਰ ਅਤੇ ਸਟੇਟ ਸਹਾਇਕ ਨੋਡਲ ਅਫ਼ਸਰ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਪੰਜਾਬ ਅਤੇ ਰਾਜਿੰਦਰ ਸਿੰਘ ਚਾਨੀ ਐੱਸ.ਐੱਸ. ਮਾਸਟਰ ਸਟੇਟ ਮੀਡੀਆ ਕੋਆਰਡੀਨੇਟਰ ਨੇ ਭਾਗ ਲਿਆ।

ਇਸ ਪ੍ਰੋਗਰਾਮ ਵਿੱਚ ਡਾ. ਜ਼ੋਇਆ ਅਲੀ ਰਿਜ਼ਵੀ ਡਿਪਟੀ ਕਮਿਸ਼ਨਰ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਭਾਰਤ ਸਰਕਾਰ, ਸ੍ਰੀ ਜੇ. ਨਿਵਾਸ ਆਈ.ਏ.ਐੱਸ. ਕਮਿਸ਼ਨਰ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਆਂਧਰਾ ਪ੍ਰਦੇਸ਼, ਡਾ. ਗੌਰੀ ਸ੍ਰੀਵਾਸਤਵਾ ਡੀਨ ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ, ਡਾ. ਬਿਜਯਾ ਮਲਿਕ, ਸਹਾਇਕ ਪ੍ਰੋਫੈਸਰ ਐਨਸੀਈਆਰਟੀ ਨਵੀਂ ਦਿੱਲੀ, ਡਾ. ਮੈਲਿਸਾ ਨਯੈਂਡਕ ਸੀਡੀਸੀ ਡੀਜੀ ਐੱਚਟੀ ਇੰਡੀਆ ਦੇ ਡਾਇਰੈਕਟਰ, ਮਿਸ ਮੀਤਾਲ ਰਸਦੀਆ ਨੇ ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਸੰਭਾਵਿਤ ਉਪਾਵਾਂ ‘ਤੇ ਚਰਚਾ ਕੀਤੀ।

ਹੇਮਾ ਰਾਣੀ ਪੁੱਟਾ ਪ੍ਰੋਜੈਕਟ ਕੋਆਰਡੀਨੇਟਰ ਅਤੇ ਸਟੇਟ ਨੋਡਲ ਅਫ਼ਸਰ ਜਨਸੰਖਿਆ ਸਿੱਖਿਆ ਪ੍ਰੋਗਰਾਮ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਆਂਧਰਾ ਪ੍ਰਦੇਸ਼ ਅਤੇ ਡਾ. ਸ਼ਾਲਿਨੀ ਸ਼ਰਮਾ ਨੇ ਆਂਧਰਾ ਪ੍ਰਦੇਸ਼ ਵਿੱਚ ਚਲ ਰਹੇ ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਰਾਸ਼ਟਰੀ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਨਵੀਂ ਦਿੱਲੀ ਅਤੇ ਡਿਪਟੀ ਕਮਿਸ਼ਨਰ ਡਾ. ਜ਼ੋਇਆ ਅਲੀ ਰਿਜ਼ਵੀ ਦੇ ਸਹਿਯੋਗ ਨਾਲ 11 ਮਾਡਿਊਲਾਂ ਨੂੰ 6 ਕਬੀਲਿਆਂ ਦੀਆਂ ਭਾਸ਼ਾਵਾਂ ਵਿੱਚ ਤਰਜ਼ਮਾ ਕਰਵਾ ਕੇ ਜਾਰੀ ਕੀਤਾ ਗਿਆ ਹੈ।

ਰਾਜ ਦੇ 20 ਲੱਖ ਤੋਂ ਜਿਆਦਾ ਵਿਦਿਆਰਥੀ ਇਸਦਾ ਲਾਭ ਲੈ ਸਕਣਗੇ। ਭਾਵੇਂ ਇਸ ਵਿੱਚ ਕੁਝ ਮੁਸ਼ਕਿਲਾਂ ਦਰਪੇਸ਼ ਆਈਆਂ ਪਰ ਇਸ ਨਾਲ ਬਹੁਤ ਸਾਰੀ ਗੁਣਾਤਮਿਕ ਫਾਇਦੇ ਵੀ ਹੋਏ ਹਨ। ਆਂਧਰਾ ਪ੍ਰਦੇਸ਼ ਦੇ ਸਿੱਖਿਆ ਵਿਭਾਗ ਵੱਲੋਂ ਵੈਬਸਾਇਟ ਅਤੇ ਐਪ ਵੀ ਤਿਆਰ ਕੀਤੇ ਗਏ ਹਨ। ਜਿਹੜੇ ਬੱਚੇ ਇਸ ਐਪ ਜਾਂ ਵੈਬਸਾਈਟ ਰਾਹੀਂ ਕੋਰਸ ਕਰਣਗੇ ਅਤੇ ਫੀਡਬੈਕ ਵਿੱਚ 80 ਫੀਸਦੀ ਜਾਂ ਉਸਤੋਂ ਵੱਧ ਅੰਕ ਪ੍ਰਾਪਤ ਕਰਣਗੇ ਤਾਂ ਉਹਨਾਂ ਨੂੰ ਆਨਲਾਈਨ ਪ੍ਰਮਾਣ ਪੱਤਰ ਜਾਰੀ ਕੀਤਾ ਜਾਵੇਗਾ।

ਆਂਧਰਾ ਪ੍ਰਦੇਸ਼ ਵਿੱਚ ਹੋਏ ਸਕੂਲ ਹੈਲਥ ਅਤੇ ਵੈਲਨੈਸ ਪ੍ਰੋਗਰਾਮ ਵਿੱਚ ਭਾਗ ਲੈਣ ਉਪਰੰਤ ਪੰਜਾਬ ਪਹੁੰਚੇ ਪ੍ਰਦੀਪ ਛਾਬੜਾ ਸਹਾਇਕ ਨੋਡਲ ਅਫ਼ਸਰ ਜਨਸੰਖਿਆ ਸਿੱਖਿਆ ਪ੍ਰੋਗਰਾਮ ਅਤੇ ਰਾਜਿੰਦਰ ਸਿੰਘ ਚਾਨੀ ਸਟੇਟ ਮੀਡੀਆ ਕੋਆਰਡੀਨੇਟਰ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਸੁਸ਼ੀਲ ਭਾਰਦਵਾਜ ਸਟੇਟ ਨੋਡਲ ਅਫ਼ਸਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਦੌਰੇ ਦੌਰਾਨ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਕੇ ਆਂਧਰਾ ਪ੍ਰਦੇਸ਼ ਦੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਮਾਨਸਿਕ ਸਿਹਤ ਸੰਭਾਲ ਪ੍ਰਤੀ ਕੀਤੇ ਜਾ ਰਹੇ ਉਪਰਾਲਿਆਂ ਨੂੰ ਜਾਣਨ ਦਾ ਮੌਕਾ ਮਿਲਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਵੀ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਪੰਜਾਬ ਵੱਲੋਂ ਨੁਮਾਇੰਦਗੀ ਕਰਦਿਆਂ ਪ੍ਰਦੀਪ ਛਾਬੜਾ ਸਹਾਇਕ ਨੋਡਲ ਅਫ਼ਸਰ ਨੇ ਦੱਸਿਆ ਕਿ ਪੰਜਾਬ ਵਿੱਚ ਵੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਤਹਿਤ ਰੋਲ ਪਲੇ ਅਤੇ ਹੋਰ ਕਿਰਿਆਵਾਂ ਬਲਾਕ ਅਤੇ ਜਿਲ੍ਹਾ ਪੱਧਰ ਤੇ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਭਵਿੱਖ ਵਿੱਚ ਹੋਰ ਵੀ ਬਿਹਤਰ ਯੋਜਨਾਬੰਦੀ ਨਾਲ ਜਾਗਰੂਕਤਾ ਲਈ ਕੰਮ ਕੀਤਾ ਜਾਣਾ ਹੈ।

ਆਂਧਰਾ ਪ੍ਰਦੇਸ਼ ਵਿਖੇ ਕਿਸ਼ੋਰ ਅਵਸਥਾ ਸੰਮੇਲਨ 2022 ਵਿੱਚ ਪ੍ਰਦੀਪ ਛਾਬੜਾ ਅਤੇ ਰਾਜਿੰਦਰ ਸਿੰਘ ਚਾਨੀ ਨੂੰ ਆਂਧਰਾ ਪ੍ਰਦੇਸ਼ ਦੀ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਡਾ. ਜ਼ੋਇਆ ਅਲੀ ਰਿਜ਼ਵੀ, ਹੇਮਾ ਰਾਣੀ, ਡਾ. ਬਿਜਯਾ ਮਲਿਕ ਨੇ ਪ੍ਰਮਾਣ-ਪੱਤਰ ਅਤੇ ਪੌਦੇ ਦੇ ਕੇ ਸਨਮਾਨਿਤ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...