Wednesday, April 24, 2024

ਵਾਹਿਗੁਰੂ

spot_img
spot_img

ਪ੍ਰਧਾਨ ਮੰਤਰੀ ਅਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ: ਸੁਖ਼ਬੀਰ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਗਸਤ, 2022 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜੋ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਵਜੋਂ ਮਨਾਈ ਜਾ ਰਹੀ ਹੈ, ਮੌਕੇ ਆਪ ਨਿੱਜੀ ਦਖਲ ਦੇ ਕੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਜੋ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਬੰਦ ਹਨ।

ਪ੍ਰਧਾਨ ਮੰਤਰੀ ਨੁੰ ਲਿਖੇ ਪੱਤਰ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਤੇ ਉਹਨਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਮੁਆਫ ਕਰਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਾਅਦੇ ਨੇ ਇਹ ਗੱਲ ਸਾਹਮਣੇ ਲਿਆਂਦੀ ਸੀ ਕਿ ਸਰਕਾਰ ਇਹ ਮੰਨ ਗਈ ਹੈ ਕਿ ਬੰਦੀ ਸਿੰਘ ਮੂੰਹੋਂ ਬੋਲੇ ਨਾ ਜਾ ਸਕਣ ਵਾਲੇ ਸਰੀਰਕ ਤੇ ਭਾਵੁਕ ਤਸ਼ੱਦਦ ਝੱਲ ਰਹੇ ਹਨ ਤੇ ਇਹ ਸੰਵਿਧਾਨਕ ਵਿਵਸਥਾ ਦੀ ਉਲੰਘਣਾ ਹੈ ਤੇ ਕਾਨੂੰਨ ਤੇ ਰਾਜ ਤੇ ਸਭਿਅਕ ਕਦਰਾਂ ਕੀਮਤਾਂ ਦੀ ਵੀ ਉਲੰਘਣਾ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਬੰਦੀ ਸਿੰਘਾਂ ਨੇ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ। ਉਹਨਾਂ ਦੱਸਿਆ ਕਿ ਵੱਖ ਵੱਖ ਜੇਲ੍ਹਾਂ ਵਿਚ ਬੰਦੀ ਸਿੰਘ 27 ਸਾਲਾਂ ਤੋਂ ਵੱਧ ਸਮੇਂ ਤੱਕ ਰੁਲ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਲਗਾਤਾਰ ਜੇਲ੍ਹ ਵਿਚ ਰੱਖਣ ਨਾਲ ਨਾ ਸਿਰਫ ਸਿੱਖ ਕੌਮ ਭਾਵੁਕ ਤੌਰ ’ਤੇ ਅਲੱਗ ਥਲੱਗ ਮਹਿਸੂਸ ਕਰਦਿਆਂ ਮਜ਼ਬੂਤ ਹੋ ਰਹੀ ਹੈ ਬਲਕਿ ਇਸ ਨਾਲ ਉਹਨਾਂ ਤੱਤਾਂ ਨੂੰ ਮੌਕਾ ਮਿਲ ਰਿਹਾ ਹੈ ਜੋ ਕੁੜਤਣ ਪੈਦਾ ਕਰਨਾ ਚਾਹੁੰਦੇ ਹਨ ਤੇ ਕੌਮੀ ਏਕਤਾ ਦੀ ਭਾਵਨਾ ਕਮਜ਼ੋਰ ਕਰਨਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਅਕਾਲੀ ਦਲ ਨੇ ਵਾਰ ਵਾਰ ਬੰਦੀ ਸਿੰਘਾਂ ਦੀ ਰਿਹਾਈ ਪਿੱਛੇ ਤਰਕ ਦੱਸੇ ਹਨ ਜਿਹਨਾਂ ਦੀ ਤਾਈਦ ਪ੍ਰਮੁੱਖ ਨਾਗਰਿਕਾਂ ਦੇ ਨਾਲ ਨਾਲ ਦੇਸ਼ ਦੇ ਅਨੇਕਾਂ ਲੋਕਾਂ ਤੇ ਸੰਗਠਨਾਂ ਨੇ ਕੀਤੀ ਹੈ ਜੋ ਦੇਸ਼ ਵਿਚ ਮਨੁੱਖੀ ਅਧਿਕਾਰਾਂ ਤੇ ਨਾਗਰਿਕ ਆਜ਼ਾਦੀਆਂ ਲਈ ਕੰਮ ਕਰਦੇ ਹਨ।

ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...