Thursday, March 28, 2024

ਵਾਹਿਗੁਰੂ

spot_img
spot_img

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਮਲ੍ਹਮ ਲਾਉਣ ਦਾ ਕੰਮ ਕਰਨ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਸਤੰਬਰ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰਨ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਦੁਨੀਆਂ ਵਿਚ ਪੰਜਾਬੀਆਂ ਦੇ ਨਾਲ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤ ਇਹ ਮਹਿਸੂਸ ਕਰਦੀ ਹੈ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਵਿਚ ਦੇਰੀ ਇਸ ਰ ਕੇ ਹੋਈ ਕਿਉਂਕਿ ਕੇਂਦਰ ਸਰਕਾਰ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਲਏ ਆਪਣੇ ਫੈਸਲੇ ’ਤੇ ਕਾਰਵਾਈ ਨਹੀਂ ਕੀਤੀ।

ਉਹਨਾਂ ਕਿਹਾ ਕਿ ਭਾਈ ਰਾਜੋਆਣਾ ਪਿਛਲੇ 27 ਸਾਲਾਂ ਤੋਂ 8 ਗੁਣਾ 8 ਦੀ ਚੱਕੀ ਬੰਦ ਵਿਚ ਬੰਦ ਹਨ ਤੇ ਉਹਨਾਂ ਨੂੰ ਅੱਜ ਤੱਕ ਪੈਰੋਲ ਵੀ ਨਹੀਂ ਮਿਲੀ। ਉਹਨਾਂ ਕਿਹਾ ਕਿ ਕਿਉਂਕਿ ਉਹਨਾਂ ਨੇ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਕਰ ਲਈ ਹੈ, ਇਸ ਲਈ ਉਹਨਾਂ ਨੂੰ ਫੌਰੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਨੇ ਸਹੀ ਟਿੱਪਣੀ ਕੀਤੀ ਹੈ ਕਿ ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲੈਣ ਵਿਚ ਬੇਲੋੜੀ ਦੇਰੀ ਕੀਤੀ ਹੈ। ਉਹਨਾਂ ਕਿਹਾ ਕਿ ਹੁਣ ਜਦੋਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਲਕੇ ਤੱਕ ਫੈਸਲਾ ਲੈਣ ਵਾਸਤੇ ਆਖਿਆ ਹੈ ਤਾਂ ਕੇਂਦਰ ਸਰਕਾਰ ਨੂੰ ਗੈਰ ਸਾਧਾਰਣ ਹਾਲਾਤਾਂ ਨੂੰ ਵੇਖਦਿਆਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਫੈਸਲਾ ਲੈਣਾ ਚਾਹੀਦਾ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਅਜਿਹਾ ਨਾ ਕਰਨ ਨਾਲ ਘੱਟ ਗਿਣਤੀ ਭਾਈਚਾਰੇ ਵਿਚ ਗਲਤ ਸੰਦੇਸ਼ ਜਾਵੇਗਾ। ਉਹਨਾਂ ਬਿਲਕਿਸ ਬਾਨੋ ਕੇਸ ਜਿਸ ਵਿਚ ਜਬਰ ਜਨਾਹ ਦੇ ਦੋਸ਼ੀਆਂ ਦੀ ਸਜ਼ਾ ਮੁਆਫ ਕਰ ਦਿੱਤੀ ਗਈ, ਦੀ ਗੱਲ ਕਰਦਿਆਂ ਕਿਹਾ ਕਿ ਇਹ ਸੰਦੇਸ਼ ਨਹੀਂ ਜਾਣਾ ਚਾਹੀਦਾ ਕਿ ਘੱਟ ਗਿਣਤੀਆਂ ਵਾਸਤੇ ਦੇਸ਼ ਵਿਚ ਨਿਯਮ ਵੱਖਰੇ ਹਨ। ਉਹਨਾਂ ਨੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਲੋਕਾਂ ਨੂੰ ਮਾਰਨ ਵਾਲੇ ਪੁਲਿਸ ਅਫਸਰਾਂ ਦੀ ਸਜ਼ਾ ਮੁਆਫੀ ਦੀ ਗੱਲ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਦਾ ਮਾਮਲਾ ਰਹਿਮ ਲਈ ਇਕ ਢੁਕਵਾਂ ਮਾਮਲਾ ਹੈ।

ਉਹਨਾਂ ਕਿਹਾ ਕਿ ਗੰਭੀਰ ਤੌਰ ’ਤੇ ਭੜਕਣ ਕਾਰਨ ਜੋ ਕਾਰਵਾਈਆਂ ਉਹਨਾਂ ਨੇ ਕੀਤੀਆਂ, ਉਹਨਾਂ ਦੀ ਸਜ਼ਾ ਉਹ ਭੁਗਤ ਚੁੱਕੇ ਹਲ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਏ ਹਮਲੇ ਤੇ ਫਿਰ ਕਾਂਗਰਸ ਸਰਕਾਰ ਵੱਲੋਂ 1984 ਵਿਚ ਕਰਵਾਈ ਗਈ ਸਿੱਖ ਨਸਲਕੁਸ਼ੀ ਤੋਂ ਔਖੇ ਸਨ। ਉਹਨਾਂ ਕਿਹਾ ਕਿ ਉਹ ਇਕ ਕੈਦੀ ਵਜੋਂ ਪੂਰੇ ਜ਼ਾਬਤੇ ਵਿਚ ਰਹੇ ਹਨ ਤੇ ਉਹਨਾਂ ਨੂੰ ਕੈਦ ਵਿਚੋਂ ਰਿਹਾਅ ਕਰਨਾ ਬਣਦਾ ਹੈ ਕਿਉਂਕਿ ਉਹਨਾਂ ਆਪਣੀ ਉਮਰ ਕੈਦ ਪੂਰੀ ਕਰ ਲਈ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਤੇ ਉਹ ਸਿਰਫ ਭਾਵਨਾਵਾਂ ਦੇ ਵਹਿਣ ਵਿਚ ਵਗ ਤੁਰੇ ਸਨ। ਉਹਨਾਂ ਕਿਹਾ ਕਿ ਉਮਰ ਕੈਦ ਪੂਰੀ ਕਰਨ ਮਗਰੋਂ ਵੀ ਵਿਅਕਤੀ ਨੂੰ ਜੇਲ੍ਹ ਵਿਚ ਰੱਖਣਾ ਉਸਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਨ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹਾ ਨਾ ਕਰਨ। ਉਹਨਾਂ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਲਈ ਕੰਮ ਕਰਦਿਆਂ ਫਿਰਕਿਆਂ ਦਾ ਧਰੁਵੀਕਰਨ ਕਰਨ ਦਾ ਯਤਨ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਪੰਜਾਬੀ ਇਸ ਮਾਮਲੇ ਨੂੰ ਹੁਣ ਬੰਦ ਕਰਨਾ ਚਾਹੁੰਦੇ ਹਨ ਤੇ ਅਜਿਹਾ ਕਰਨ ਨਾਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤੀ ਮਿਲੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...