Friday, March 29, 2024

ਵਾਹਿਗੁਰੂ

spot_img
spot_img

ਪ੍ਰਧਾਨ ਮੰਤਰੀ ਦਾ ਹੰਕਾਰ ਦੇਸ਼ ’ਤੇ ਭਾਰੀ ਪੈਣ ਲੱਗਾ, ਕੋਵਿਡ ਤੋਂ ਬਾਅਦ ਹੁਣ ਮਹਿੰਗਾਈ ਨਾਲ ਮਾਰਨ ਲੱਗੀ ਮੋਦੀ ਸਰਕਾਰ: ਜਾਖ਼ੜ

- Advertisement -

ਯੈੱਸ ਪੰਜਾਬ
ਕੁਰਾਲੀ, ਚੰਡੀਗੜ, 11 ਜੂਨ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੱਤਾ ਦਾ ਹੰਕਾਰ ਦੇਸ਼ ਤੇ ਭਾਰੀ ਪੈਣ ਲੱਗਿਆ ਹੈ ਅਤੇ ਲੱਖਾਂ ਲੋਕਾਂ ਦੇ ਕੋਵਿਡ ਕਾਰਨ ਜਾਨਾਂ ਗੁਆ ਲੈਣ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਕੋਈ ਸਬਕ ਨਹੀਂ ਲਿਆ ਹੈ ਅਤੇ ਹੁਣ ਡੀਜਲ ਪੈਟ੍ਰੋਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਨੂੰ ਆਰਥਿਕ ਤੌਰ ਤੇ ਮਾਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਸਾਬਕਾ ਮੰਤਰੀ ਸ: ਜਗਮੋਹਨ ਸਿੰਘ ਕੰਗ ਵੀ ਹਾਜਰ ਸਨ।

ਅੱਜ ਕੁਰਾਲੀ ਵਿਖੇ ਕਾਂਗਰਸ ਪਾਰਟੀ ਵੱਲੋਂ ਪੈਟ੍ਰੋਲੀਅਮ ਪਦਾਰਥਾਂ ਦੀਆਂ ਵੱਧਦੀਆਂ ਕੀਮਤਾਂ ਖਿਲਾਫ ਦੇਸ਼ ਵਿਆਪੀ ਰੋਸ਼ ਪ੍ਰਦਰਸ਼ਨਾਂ ਦੀ ਲੜੀ ਵਿਚ ਆਯੋਜਿਤ ਧਰਨੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੱਤਾ ਦੇ ਹੰਕਾਰ ਵਿਚ ਮੋਦੀ ਸਰਕਾਰ ਨੇ ਦੇਸ਼ ਦੇ ਆਮ ਲੋਕਾਂ ਨੂੰ ਪੂਰੀ ਤਰਾਂ ਨਾਲ ਵਿਸਾਰ ਦਿੱਤਾ ਹੈ।

ਉਨਾਂ ਨੇ ਕਿਹਾ ਕਿ ਪਹਿਲਾਂ ਕੋਵਿਡ ਦੇ ਕੁਪ੍ਰਬੰਧਨ ਕਾਰਨ ਦੇਸ਼ ਦੇ ਲੱਖਾਂ ਪਰਿਵਾਰਾਂ ਨੇ ਆਪਣੇ ਪਰਿਵਾਰਕ ਮੈਂਬਰ ਗੁਆ ਲਏ ਅਤੇ ਹੁਣ ਮਹਿੰਗਾਈ ਰਾਹੀਂ ਦੇਸ਼ ਦੀ ਸਰਕਾਰ ਲੋਕਾਂ ਦਾ ਕਚੂਮਰ ਕੱਢਣ ਤੇ ਤੁਲੀ ਹੋਈ ਹੈ।

ਕੋਵਿਡ ਦੀ ਦੂਜੀ ਲਹਿਰ ਤੋਂ ਪਹਿਲਾਂ ਵੈਕਸੀਨ ਆਪਣੇ ਦੇਸ਼ ਵਾਸੀਆਂ ਨੂੰ ਮੁਹਈਆ ਕਰਵਾਉਣ ਦੀ ਬਜਾਏ ਵਿਦੇਸਾਂ ਵਿਚ ਭੇਜਣਾ, ਆਕਸਜੀਨ, ਦਵਾਈਆਂ ਆਦਿ ਦੀ ਕਾਲਾਬਜਾਰੀ ਨੇ ਦੇਸ਼ ਵਿਚ ਤਰਸਯੋਗ ਹਲਾਤ ਸਿਰਜ ਦਿੱਤੇ ਸਨ ਅਤੇ ਗੰਗਾ ਦੇ ਕਿਨਾਰੇ ਮੋਦੀ ਸਰਕਾਰ ਦੀ ਨਕਾਮੀ ਦੀ ਗਵਾਹ ਬਣ ਗਏ ਜਿੱਥੇ ਹਜਾਰਾਂ ਬਦਨਸੀਬਾਂ ਨੂੰ ਦਫਨਾ ਦਿੱਤਾ ਗਿਆ।

ਸ੍ਰੀ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਤੇਲ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਨਿੱਜੀ ਕੰਪਨੀਆਂ ਦੇ ਪੰਪਾਂ ਨੂੰ ਲਾਭ ਪਹੁੰਚਾ ਰਹੀ ਹੈ ਜਦ ਕਿ ਆਮ ਲੋਕ ਅਤੇ ਕਿਸਾਨ ਇਸ ਮਹਿੰਗਾਈ ਨਾਲ ਪਿਸ ਰਹੇ ਹਨ। ਉਨਾਂ ਨੇ ਕਿਹਾ ਕਿ ਪਿੱਛਲੇ 13 ਮਹੀਨੇ ਵਿਚ ਪੈਟ੍ਰੋਲ 25.72 ਰੁਪਏ ਅਤੇ ਡੀਜਲ 23.93 ਰੁਪਏ ਮਹਿੰਗਾ ਹੋਇਆ ਹੈ ਅਤੇ ਇਸ ਸਾਲ ਵੀ 43 ਵਾਰ ਤੇਲ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਜਦ ਸ: ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਤਾਂ ਕੱਚਾ ਤੇਲ 125 ਡਾਲਰ ਪ੍ਰਤੀ ਬੈਰਲ ਸੀ ਅਤੇ ਡੀਜਲ ਦੀ ਕੀਮਤ 54 ਰੁਪਏ ਸੀ ਜਦ ਕਿ ਹੁਣ ਕੱਚਾ ਤੇਲ ਅੱਧੀ ਕੀਮਤ ਤੇ ਮਿਲ ਰਿਹਾ ਹੈ ਅਤੇ ਡੀਜਲ ਦੀ ਕੀਮਤ ਲਗਭਗ ਦੁੱਗਣੀ ਕਰ ਦਿੱਤੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਆਰਡੀਐਫ, ਜੀਐਸਟੀ ਦੀ ਅਦਾਇਗੀ ਨਹੀਂ ਕਰ ਰਹੀ ਹੈ ਅਤੇ ਹਰ ਤਰੀਕੇ ਨਾਲ ਪੰਜਾਬ ਨੂੰ ਦਬਾਇਆ ਜਾ ਰਿਹਾ ਹੈ। ਜਦ ਕਿ ਡੀਜਲ ਪੈਟ੍ਰੋਲ ਤੋਂ ਟੈਕਸਾਂ ਦੇ ਰੂਪ ਵਿਚ ਕੇਂਦਰ ਸਰਕਾਰ ਹਰ ਸਾਲ 3 ਲੱਖ ਕਰੋੜ ਰੁਪਏ ਦੀ ਉਗਰਾਹੀ ਕਰਦੀ ਹੈ ਪਰ ਆਮ ਲੋਕਾਂ ਨੂੰ ਇਸ ਦਾ ਕੋਈ ਲਾਭ ਨਹੀਂ ਹੋ ਰਿਹਾ ਹੈ। ਉਨਾਂ ਨੇ ਇਸ ਮੌਕੇ ਆਮ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਉਠ ਖੜੇ ਹੋਣ ਦਾ ਸੱਦਾ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...