- Advertisement -
ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2022 –
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਭਾਜਪਾ ਸਮਾਜ ਦੇ ਸਾਰੇ ਵਰਗਾਂ ਨੂੰ ਨੁਮਾਇੰਦਗੀ ਦੇਣ ਲਈ ਹਮੇਸ਼ਾ ਵਚਨਬੱਧ ਰਹੀ ਹੈ।
ਜਾਖੜ ਕਿਸਾਨ ਪਰਿਵਾਰ ਤੋਂ ਆਉਂਦੇ ਹਨ ਅਤੇ ਪ੍ਰਧਾਨ ਮੰਤਰੀ ਦੀਆਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੀਆਂ ਨੀਤੀਆਂ ਦਾ ਸਮਰਥਨ ਕਰਦੇ ਰਹੇ ਹਨ।ਜਾਖੜ ਕੋਲ ਅਮੀਰ ਸਿਆਸੀ ਵਿਰਾਸਤ ਹੈ।
ਭਾਜਪਾ ਨੇ ਪੰਜਾਬ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਵਿਚ ਮਦਦ ਕਰਨ ਲਈ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦਰਵਾਜ਼ੇ ਉਨ੍ਹਾਂ ਸਿਆਸੀ ਆਗੂਆਂ ਲਈ ਖੁੱਲ੍ਹੇ ਹਨ ਜੋ ਕੌਮੀ ਅਖੰਡਤਾ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰਨ ਲਈ ਤਿਆਰ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -