- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 20 ਜਨਵਰੀ, 2022:
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੀ ਸਿਹਤ ਦਾ ਹਾਲ ਜਾਣਿਆ।
94 ਵਰਿ੍ਹਆਂ ਦੇ ਸ:ਬਾਦਲ ਬੁੱਧਵਾਰ ਨੂੰ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ ਅਤੇ ਲੁਧਿਆਣਾ ਦੇ ਡੀ.ਐਮ.ਸੀ. ਵਿਖ਼ੇ ਇਲਾਜ ਅਧੀਨ ਹਨ।
ਸ: ਬਾਦਲ ਪਿਛਲੇ ਦਿਨਾਂ ਵਿੱਚ ਜ਼ਿਲ੍ਹਾ ਮੁਕਤਸਰ ਦੇ ਲੰਬੀ ਵਿਧਾਨ ਸਭਾ ਹਲਕੇ ਵਿੱਚ ਆਪਣੀ ਚੋਣ ਪ੍ਰਚਾਰ ਮੁਹਿੰਮ ਲਈ ਸਰਗਰਮ ਸਨ ਅਤੇ ਉਨ੍ਹਾਂ ਨੇ ਕਈ ਰੈਲੀਆਂ ਵਿੱਚ ਵੀ ਭਾਗ ਲਿਆ ਸੀ। ਉਂਜ ਪਾਰਟੀ ਨੇ ਅਜੇ ਲੰਬੀ ਵਿਧਾਨ ਸਭਾ ਹਲਕੇ ਲਈ ਉਮੀਦਵਾਰ ਦਾ ਐਲਾਨ ਕਰਨਾ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -