Friday, March 29, 2024

ਵਾਹਿਗੁਰੂ

spot_img
spot_img

ਪ੍ਰਧਾਨ ਮੰਤਰੀ ਸੁਰੱਖ਼ਿਆ ਮਾਮਲੇ ’ਚ ਪੰਜਾਬੀਆਂ ਅਤੇ ਅੰਦੋਲਨ ਦੌਰਾਨ ਕਿਸਾਨਾਂ ਨਾਲ ਖੜ੍ਹਣ ਲਈ ਮੇਰੇ ਖਿਲਾਫ਼ ਸਾਜ਼ਿਸ਼ ਰਚੀ: ਚੰਨੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਜਨਵਰੀ, 2022:
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਈ.ਡੀ. ਵੱਲੋਂ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਖਿਲਾਫ਼ ਕੀਤੀ ਗਈ ਛਾਪੇਮਾਰੀ ’ਤੇ ਤਿੱਖਾ ਪ੍ਰਤੀਕਰਮ ਜ਼ਾਹਰ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਨਾਲ ਖੜ੍ਹੇ ਹੋਣ ਅਲਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੁਰੱਖ਼ਿਆ ਦੇ ਮਾਮਲੇ ਵਿੱਚ ਉਨ੍ਹਾਂ ਵੱਲੋ ਪੰਜਾਬੀਆਂ ਦੇ ਹੱਕ ਵਿੱਚ ਲਏ ਗਏ ਡਟਵੇਂ ਸਟੈਂਡ ਕਾਰਨ ਹੀ ਉਨ੍ਹਾਂ ਖਿਲਾਫ਼ ਇਹ ਬਦਲਾਖ਼ੋਰੀ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਈ.ਡੀ.ਵੱਲੋਂ ਭੁਪਿੰਦਰ ਸਿੰਘ ਹਨੀ ਸਣੇ ਹੋਰ ਲੋਕਾਂ ਦੇ 12 ਟਿਕਾਣਿਆਂ ’ਤੇ ਮੰਗਲਵਾਰ ਨੂੰ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਕਿਹਾ ਕਿ ਇਹ ਚੋਣਾਂ ਤੋਂ ਪਹਿਲਾਂ ਉਨ੍ਹਾਂ ’ਤੇ, ਉਨ੍ਹਾਂ ਦੇ ਮੰਤਰੀਆਂ ਅਤੇ ਕਾਂਗਰਸ ਪਾਰਟੀ ’ਤੇ ਦਬਾਅ ਬਣਾਉਣ ਦੀ ਸਾਜ਼ਿਸ਼ ਹੈ।

ਉਹਨਾਂ ਕਿਹਾ ਕਿ ਨਾ ਤਾਂ ਕਦੇ ਉਨ੍ਹਾਂ ਦਾ ਨਾਂਅ ਮਾਈਨਿੰਗ ਵਿੱਚ ਆਇਆ ਹੈ ਅਤੇ ਨਾ ਹੀ 3 ਸਾਲ ਪੁਰਾਣੇ ਮਾਮਲੇ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਦਾ ਨਾਂਅ ਕਿਤੇ ਵੀ ਸੀ ਪਰ ਹੁਣ ਜਾਣ ਬੁੱਝ ਕੇ ਇਹ ਨਾਂਅ ਪਾਅ ਕੇ ਉਨ੍ਹਾਂ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਗਰੀਬ ਜ਼ਰੂਰ ਹਨ, ਕਮਜ਼ੋਰ ਨਹੀਂ।

ਉਨ੍ਹਾ ਨੇ ਇਹ ਵੀ ਕਿਹਾ ਕਿ ਈ.ਡੀ.ਨੇ ਮੇਰੇ ਰਿਸ਼ਤੇਦਾਰ ਨੂੰ ਚੁੱਕ ਲਿਆ ਹੈ ਅਤੇ ਉਨ੍ਹਾਂ ਦੇ ਫ਼ੋਨ ਆਦਿ ਬੰਦ ਹਨ, ਇਸ ਲਈ ਉਨ੍ਹਾਂ ਨੂੰ ਹੋਰ ਸਥਿਤੀ ਦਾ ਨਹੀਂ ਪਤਾ ਕਿਉਂਕਿ ਉਹਨਾਂ ਦਾ ਕੋਈ ਸੰਪਰਕ ਨਹੀਂ ਹੈ। ਉਨ੍ਹਾਂ ਆਖ਼ਿਆ ਕਿ ਇਸੇ ਤਰ੍ਹਾਂ ਮਮਤਾ ਬੈਨਰਜੀ ਦੇ ਭਤੀਜੇ ਨੂੰ ਵੀ ਬੰਗਾਲ ਚੋਣਾਂ ਤੋਂ ਪਹਿਲਾਂ ਚੁੱਕ ਲਿਆ ਗਿਆ ਸੀ।

ਮੁੱਖ ਮੰਤਰੀ ਨੇ ਇਸ ਕੇਸ ਵਿੱਚ ਕਾਰਵਾਈ ਦੀ ਟਾਈਮਿੰਗ ’ਤੇ ਵੀ ਸਵਾਲ ਉਠਾਏ ਅਤੇ ਪੁੱਛਿਆ ਕਿ ਜੇ ਕੋਈ ਕਾਰਵਾਈ ਕੀਤੀ ਹੀ ਜਾਣੀ ਸੀ ਤਾਂ ਤਿੰਨ ਸਾਲ ਪੁਰਾਣੇ ਮਾਮਲੇ ਵਿੱਚ ਇਹ ਕਾਰਵਾਈ ਪਹਿਲਾਂ ਕਿਉਂ ਨਾ ਕੀਤੀ ਗਈ।

ਉਹਨਾਂ ਨੇ ਛਾਪੇਮਾਰੀ ਦੀ ਟਾਈਮਿੰਗ ਬਾਰੇ ਗੱਲ ਕਰਦਿਆਂ ਕਿਹਾ ਕਿ ਜਿਵੇਂ ਹੀ ਪਾਰਟੀ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਸੋਨੂੰ ਸੂਦ ਦੀ ਸ਼ਮੂਲੀਅਤ ਵਾਲਾ ਇਕ ਵੀਡੀਓ ਟਵੀਟ ਕੀਤਾ ਗਿਆ ਤਾਂ ਨਾਲ ਹੀ ਈ.ਡੀ.ਵੀ ਆ ਗਈ। ਉਹਨਾਂ ਕਿਹਾ ਕਿ ਕੇਸ ਹੋਣ ਤੋਂ ਬਾਅਦ ਬਹੁਤ ਸਮਾਂ ਸੀ ਜੇ ਕੋਈ ਜਾਂਚ ਕਰਨੀ ਹੁੰਦੀ ਤਾਂ ਇਸ ਸਮੇਂ ਵਿੱਚ ਕੀਤੀ ਜਾ ਸਕਦੀ ਸੀ।

ਉਹਨਾਂ ਦੱਸਿਆ ਕਿ ਚਾਰ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਉਹਨਾਂ ਨੇ ਹੈਲੀਕਾਪਟਰ ਰਾਹੀਂ ਜਾਂਦਿਆਂ ਨਜਾਇਜ਼ ਮਾਈਨਿੰਗ ਵੇਖ਼ਣ ਉਪਰੰਤ ਐਫ.ਆਈ.ਆਰ. ਦਾ ਹੁਕਮ ਦਿੱਤਾ ਸੀ ਜਿਸ ਵਿੱਚ 31 ਲੋਕ ਸਨ ਅਤੇ ਇਨ੍ਹਾਂ ਵਿੱਚ ਮੇਰੇ ਰਿਸ਼ਤੇਦਾਰ ਦਾ ਨਾਂਅ ਨਹੀਂ ਸੀ। ਉਨ੍ਹਾਂ ਆਖ਼ਿਆ ਕਿ ਹੁਣ ਇਹ ਨਾਂਅ ਜੋੜ ਕੇ ਈ.ਡੀ. ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਸਾਰੀ ਖ਼ੇਡ ਭਾਜਪਾ ਨੂੰ ਪੁੱਠੀ ਪਵੇਗੀ ਕਿਉਂਕਿ ਚੋਣਾਂ ਤੋਂ ਪਹਿਲਾਂ ਹੀ ਬੰਗਾਲ ਵਿੱਚ ਵੀ ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ’ਤੇ ਇਸੇ ਤਰ੍ਹਾਂ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਆਖ਼ਿਆ ਕਿ ਸ਼ਰਦ ਪਵਾਰ ਅਤੇ ਅਖਿਲੇਸ਼ ਯਾਦਵ ਨਾਲ ਵੀ ਇੰਜ ਹੀ ਕੀਤਾ ਗਿਆ ਸੀ ਪਰ ਪੰਜਾਬ ਦੇ ਬਹਾਦਰ ਲੋਕ ਭਾਜਪਾ ਦੇ ਇਸ ਵਿਉਹਾਰ ਨੂੰ ਪਸੰਦ ਨਹੀਂ ਕਰਨਗੇ ਅਤੇ ਚੋਣਾਂ ਵਿੱਚ ਹੀ ਭਾਜਪਾ ਨੂੰ ਜਵਾਬ ਮਿਲ ਜਾਵੇਗਾ।

ਉਨ੍ਹਾਂ ਆਖ਼ਿਆ ਕਿ ਕਾਂਗਰਸ ਪਾਰਟੀ ਅਤੇ ਇਸ ਦੇ ਵਰਕਰ ਕਿਸੇ ਤਰ੍ਹਾਂ ਦੇ ਦਬਾਅ ਹੇਠ ਆਉਣ ਵਾਲੇ ਨਹੀਂ ਹਨ ਅਤੇ ਵਿਧਾਨ ਸਭਾ ਚੋਣਾਂ ਪੂਰੇ ਉਤਸਾਹ ਨਾਲ ਲੜ ਕੇ ਕਾਂਗਰਸ ਜਿੱਤ ਪ੍ਰਾਪਤ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...