Friday, April 26, 2024

ਵਾਹਿਗੁਰੂ

spot_img
spot_img

ਪ੍ਰਸ਼ਾਸਨ ਵੱਲੋਂ ਜਲੰਧਰ ’ਚ ਨਵੇਂ ਸਥਾਪਤ 10 ਉਦਯੋਗਾਂ ਲਈ ਵੱਡੇ ਪੈਮਾਨੇ ’ਤੇ ਰਿਆਇਤਾਂ ਨੂੰ ਪ੍ਰਵਾਨਗੀ

- Advertisement -

ਯੈੱਸ ਪੰਜਾਬ
ਜਲੰਧਰ, 19 ਮਈ, 2022 –
ਨਿਵੇਸ਼ਕਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 2727.93 ਲੱਖ ਰੁਪਏ ਦਾ ਨਿਵੇਸ਼ ਕਰਕੇ ਜਲੰਧਰ ਵਿੱਚ ਆਪਣੇ ਉਦਯੋਗ ਸਥਾਪਤ ਕਰਨ ਲਈ 10 ਕਾਰੋਬਾਰੀ ਘਰਾਣਿਆਂ ਨੂੰ ਵੱਡੇ ਪੱਧਰ ’ਤੇ ਰਿਆਇਤਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2017 ਅਤੇ ਫਿਸਕਲ ਇੰਸੈਂਟਿਵ ਫਾਰ ਇੰਡਸਟ੍ਰੀਅਲ ਪ੍ਰੋਮੋਸ਼ਨ ਪਾਲਿਸੀ 2013 ਦੇ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ 100 ਫੀਸਦੀ ਬਿਜਲੀ ਡਿਊਟੀ ਵਿੱਚ ਛੋਟ ਤੋਂ ਲੈ ਕੇ ਸੀ.ਐਲ.ਯੂ. ਚਾਰਜਿਜ਼ ਤੋਂ ਛੋਟ, ਸਟੈਂਪ ਡਿਊਟੀ ਅਤੇ ਵੈਟ ਤੇ ਜੀਐਸਟੀ ਮੁਆਫੀ ਤੱਕ ਦੀਆਂ ਰਿਆਇਤਾਂ ਨੂੰ ਪ੍ਰਵਾਨਗੀ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਰਿਆਇਤ ਪ੍ਰਾਪਤ ਕਰਨ ਵਾਲੇ ਉਦਯੋਗਾਂ ਵਿੱਚ ਡੀਐਸ ਇੰਡਸਟਰੀਜ਼, ਵੰਡਰਲੈਂਡ ਫਾਰਮਜ਼, ਗੋਲਡ ਰੇਂਜ ਕਾਸਟਿੰਗ ਪ੍ਰਾਈਵੇਟ ਲਿਮਟਿਡ, ਡਿਵੀਨਿਟੀ ਵੈਲਨੈੱਸ ਪ੍ਰਾਈਵੇਟ ਲਿਮਟਿਡ, ਨਿਵੀਆ ਸਿੰਥੈਟਿਕ ਪ੍ਰਾਈਵੇਟ ਲਿਮਟਿਡ, ਜੇ.ਕੇ. ਇੰਟਰਨੈਸ਼ਨਲ, ਰਾਜਹੰਸ ਇੰਟਰਨੈਸ਼ਨਲ, ਕੋਹਿਨੂਰ ਇੰਡੀਆ ਪ੍ਰਾਈਵੇਟ ਲਿਮਟਿਡ, ਸੰਤ ਵਾਲਵਸ ਪ੍ਰਾਈਵੇਟ ਲਿਮਟਿਡ ਅਤੇ ਸ਼ਾਰਪ ਚੱਕਸ ਤੇ ਮਸ਼ੀਨਜ਼ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਪ੍ਰਵਾਨਗੀ ਨਾਲ ਰਿਆਇਤਾਂ ਸਬੰਧੀ ਸਾਰੇ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਪਾਸ ਕੋਈ ਵੀ ਕੇਸ ਬਕਾਇਆ ਨਹੀਂ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਨਅਤਾਂ ਵੱਲੋਂ ਜਲੰਧਰ ਵਿੱਚ ਨਵੀਆਂ ਸਨਅਤੀ ਇਕਾਈਆਂ ਸਥਾਪਤ ਕਰਕੇ 2727.93 ਲੱਖ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਵੀਂਆਂ ਇਕਾਈਆਂ ਸਥਾਪਤ ਕਰਨ ਖਾਤਰ ਨਿਵੇਸ਼ਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਦੱਸਿਆ ਕਿ ਉਦਯੋਗਾਂ ਦੀ ਸਹਾਇਤਾ ਲਈ ਪਹਿਲਾਂ ਹੀ ਇੱਕ ਵਿਆਪਕ ਕਾਰਜਵਿਧੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਬਿਜ਼ਨਸ ਫਸਟ ਪੋਰਟਲ ਅਧੀਨ ਨਵੀਆਂ ਇਕਾਈਆਂ ਲਈ ਤੁਰੰਤ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ।

ਹਾਲ ਹੀ ਵਿੱਚ, ਅਜਿਹੇ ਕਈ ਇਤਰਾਜ਼ਹੀਣਤਾ ਸਰਟੀਫਿਕੇਟ ਕਾਰੋਬਾਰੀ ਘਰਾਣਿਆਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਕੀਤੇ ਗਏ ਹਨ ਤਾਂ ਜੋ ਉਹ ਜਲਦੀ ਤੋਂ ਜਲਦੀ ਆਪਣੇ ਉਦਯੋਗ ਸ਼ੁਰੂ ਕਰ ਸਕਣ। ਉਨ੍ਹਾਂ ਵਪਾਰੀ ਵਰਗ ਨੂੰ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ ਦੀ ਅਪੀਲ ਕੀਤੀ ਕਿਉਂਜੋ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪਹਿਲਾਂ ਹੀ ਉਦਯੋਗ ਪੱਖੀ ਮਾਹੌਲ ਸਿਰਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਿਵੇਸ਼ ਨਾ ਸਿਰਫ਼ ਜਲੰਧਰ ਨੂੰ ਉੱਚ ਵਿਕਾਸ ਦੀ ਲੀਹਾਂ ‘ਤੇ ਲੈ ਕੇ ਜਾਵੇਗਾ ਸਗੋਂ ਰੋਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਉਗਯੋਗਿਕ ਕੇਂਦਰ ਦੇ ਜਨਰਲ ਮੈਨੇਜਰ ਦੀਪ ਸਿੰਘ ਗਿੱਲ ਤੇ ਫੰਕਸ਼ਨਲ ਮੈਨੇਜਰ ਮਨਜੀਤ ਲਾਲੀ, ਡੀ.ਬੀ.ਆਈ.ਆਈ.ਪੀ. ਦੇ ਸੀਨੀਅਰ ਸਲਾਹਕਾਰ ਸਟੀਫਨ ਐਸ.ਜੇ.ਐਸ., ਬੀ.ਐਫ.ਓ. ਪਾਰਸ ਮਲਹੋਤਰਾ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...