Friday, April 26, 2024

ਵਾਹਿਗੁਰੂ

spot_img
spot_img

ਪ੍ਰਸਿੱਧ ਅਭਿਨੇਤਾ ਆਮਿਰ ਖਾਨ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ

- Advertisement -

ਅੰਮ੍ਰਿਤਸਰ, 30 ਨਵੰਬਰ, 2019:
ਬਾਲੀਵੁੱਡ ਦੇ ਪ੍ਰਸਿੱਧ ਅਭਿਨੇਤਾ ਆਮਿਰ ਖਾਨ ਨੇ ਅੱਜ ਵਿਸ਼ਵ ਦੇ ਸਰਵਉੱਚ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਕਰੀਬ 50 ਮਿੰਟ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ ਤੇ ਅਰਦਾਸ ਵਿਚ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ ਸਥਿਤ ਹੋਰ ਅਸਥਾਨਾਂ ਦੇ ਇਤਿਹਾਸ ਤੋਂ ਵਾਕਿਫ਼ ਕਰਵਾਇਆ।

ਇਸ ਤੋਂ ਇਲਾਵਾ ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਰਵਾਇਤਾਂ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਹਮਲੇ ਸਬੰਧੀ ਵੀ ਜਾਣਕਾਰੀ ਦਿੱਤੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਅਨੁਭਵ ਸਾਂਝੇ ਕਰਦਿਆਂ ਆਮਿਰ ਖਾਨ ਨੇ ਕਿਹਾ ਕਿ ਗੁਰਬਾਣੀ ਕੀਰਤਨ ਸਰਵਣ ਕਰਕੇ ਉਨ੍ਹਾਂ ਨੂੰ ਮਾਨਸਿਕ ਸਕੂਨ ਮਿਲਿਆ ਹੈ। ਆਪਣੀ ਨਵੀਂ ਆ ਰਹੀ ਫਿਲਮ ਸ. ਲਾਲ ਸਿੰਘ ਚੱਢਾ ਬਾਰੇ ਆਮਿਰ ਖਾਨ ਨੇ ਕਿਹਾ ਕਿ ਸਿੱਖ ਕਿਰਦਾਰ ਨੂੰ ਨਿਭਾ ਕੇ ਉਹ ਆਪਣੇ ਆਪ ਨੂੰ ਗੌਰਵਮਈ ਮਹਿਸੂਸ ਕਰ ਰਹੇ ਹਨ।

ਇਸ ਤੋਂ ਪਹਿਲਾਂ ਆਮਿਰ ਖਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੁੱਜ ਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਆਮਿਰ ਖਾਨ ਨੇ ਸਿੱਖ ਧਰਮ ਅਤੇ ਖ਼ਾਸਕਰ ਸਿੱਖ ਯੋਧਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ। ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਿੱਖ ਇਤਿਹਾਸ ਦੇ ਅਹਿਮ ਪਾਤਰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਸਬੰਧੀ ਫਿਲਮ ਬਣਾਉਣ ਦੀ ਪ੍ਰੇਰਣਾ ਕੀਤੀ।

ਡਾ. ਰੂਪ ਸਿੰਘ ਨੇ ਇਸ ਸਬੰਧ ਵਿਚ ਇਤਿਹਾਸਕ ਸਕਰਿਪਟ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕਰਦਿਆਂ ਸ੍ਰੀ ਆਮਿਰ ਖਾਨ ਨੂੰ ਦੱਸਿਆ ਕਿ ਸਰਦਾਰ ਹਰੀ ਸਿੰਘ ਨਲਵਾ ਦੀ ਗੌਰਵ ਗਾਥਾ ਵਿਸ਼ਵ ਇਤਿਹਾਸ ਵਿਚ ਅਹਿਮ ਸਥਾਨ ਰੱਖਦੀ ਹੈ। ਉਸ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਕੀਤੀ ਗਈ ਅਫਗਾਨਿਸਤਾਨ ਦੀ ਜਿੱਤ ਦਾ ਕੋਈ ਸਾਨੀ ਨਹੀਂ। ਇਸ ਮੌਕੇ ਆਮਿਰ ਖਾਨ ਨੇ ਕਿਹਾ ਕਿ ਇਸ ਵਿਚਾਰ ਨੂੰ ਅਮਲ ਵਿਚ ਲਿਆਉਣ ਸੰਜੀਦਾ ਯਤਨ ਕਰਨਗੇ।

ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਤੋਂ ਬੇਹੱਦ ਪ੍ਰਭਾਵਿਤ ਹਨ ਅਤੇ ਸਿੱਖ ਇਤਿਹਾਸ ਸਬੰਧੀ ਫਿਲਮ ਬਣਾਉਣਾ ਉਨ੍ਹਾਂ ਦੀ ਖੁਸ਼ਕਿਸਮਤੀ ਹੋਵੇਗੀ। ਇਸ ਮੌਕੇ ਸ੍ਰੀ ਆਮਿਰ ਖਾਨ ਨੂੰ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਹੋਰਾਂ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਜਗਜੀਤ ਸਿੰਘ ਬੜੂ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਪ੍ਰਤਾਪ ਸਿੰਘ ਟਿੱਕਾ ਸ਼ਹਿਰੀ ਪ੍ਰਧਾਨ, ਸ. ਹਰਭਜਨ ਸਿੰਘ ਵਕਤਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਸਮੇਤ ਹੋਰ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...