Saturday, April 20, 2024

ਵਾਹਿਗੁਰੂ

spot_img
spot_img

ਪ੍ਰਸਿੱਧ ਗਾਇਕ ਮਨਮੋਹਨ ਵਾਰਿਸ ਨੇ ਦਿੱਤਾ ਪ੍ਰਸ਼ਾਸਨ ਦੀ ਨੈਤਿਕ ਵੋਟਿੰਗ ਮੁਹਿੰਮ ਨੂੰ ਸਮਰਥਨ, ਬਿਨਾਂ ਕਿਸੇ ਡਰ ਅਤੇ ਲੋਭ ਦੇ ਵੋਟ ਪਾਉਣ ਦੀ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਨਵਾਂਸ਼ਹਿਰ, 28 ਜਨਵਰੀ, 2022 –
20 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨੈਤਿਕ ਮਤਦਾਨ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਚਲਾਈ ਜਾ ਰਹੀ ਸਵੀਪ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੰਦੇ ਹੋਏ, ਪ੍ਰਸਿੱਧ ਪੰਜਾਬੀ ਗਾਇਕ ਮਨਮੋਹਨ ਵਾਰਿਸ ਨੇ ਸ਼ੁੱਕਰਵਾਰ ਨੂੰ ਵੋਟਰਾਂ ਦੇ ਨਾਮ ਇੱਕ ਵੀਡੀਓ ਅਪੀਲ ਜਾਰੀ ਕਰਕੇ ਇਨ੍ਹਾਂ ਯਤਨਾਂ ਦਾ ਸਮਰਥਨ ਕੀਤਾ।

ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਪ੍ਰਸਿੱਧ ਪੰਜਾਬੀ ਗਾਇਕ ਵਾਰਿਸ ਨੇ ਕਿਹਾ ਕਿ ਸਾਰੇ ਵੋਟਰ 20 ਫਰਵਰੀ, 2022 ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।

ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਜਾਤ, ਧਰਮ ਜਾਂ ਰੰਗ ਤੋਂ ਉੱਪਰ ਉੱਠ ਕੇ ਆਪਣੇ ਮਤ ਅਧਿਕਾਰ ਦੀ ਵਰਤੋਂ ਸਾਵਧਾਨੀ ਨਾਲ ਕਰਨ ਦੀ ਅਪੀਲ ਕਰਦਿਆਂ ਵਾਰਿਸ ਨੇ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬ ਦੀ ਬਿਹਤਰੀ ਲਈ ਤਨਦੇਹੀ ਨਾਲ ਵੋਟਾਂ ਪਾਈਏ ਅਤੇ ਸਹੀ ਉਮੀਦਵਾਰ ਦੀ ਚੋਣ ਕਰੀਏ।

ਨੈਤਿਕ ਮਤਦਾਨ ਬਾਰੇ ਵੀਡਿਓ ਸੁਨੇਹੇ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਦਾ ਮੌਕਾ ਦੇਣ ਲਈ ਸੀ.ਈ.ਓ. ਪੰਜਾਬ ਡਾ.ਐਸ.ਕਰੁਣਾ ਰਾਜੂ ਅਤੇ ਡਿਪਟੀ ਕਮਿਸ਼ਨਰ ਐਸ.ਬੀ.ਐਸ.ਨਗਰ ਵਿਸ਼ੇਸ਼ ਸਾਰੰਗਲ ਦਾ ਧੰਨਵਾਦ ਕਰਦੇ ਹੋਏ ਮਨਮੋਹਨ ਵਾਰਿਸ ਨੇ ਕਿਹਾ ਕਿ ਸਾਨੂੰ ਲੋਕਤੰਤਰੀ ਪ੍ਰਣਾਲੀ ਚ ਵਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਗਾਇਕ ਮਨਮੋਹਨ ਵਾਰਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਨਾਮਵਰ ਹਸਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਪੂਰੀ ਲਗਨ ਅਤੇ ਜੋਸ਼ ਨਾਲ ਵਰਤੋਂ ਕਰਨ ਲਈ ਜਾਗਰੂਕ ਕਰਨ ਲਈ ਅੱਗੇ ਆਉਣ, ਕਿਉਂ ਜੋ ਲੋਕ ਉਨ੍ਹਾਂ ਵੱਲੋਂ ਕੀਤੀ ਅਪੀਲ ਦਾ ਭਰਪੂਰ ਹੁੰਗਾਰਾ ਭਰਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...