Thursday, March 28, 2024

ਵਾਹਿਗੁਰੂ

spot_img
spot_img

ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਵੇ ਸਰਕਾਰ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਮਈ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ ‘ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਈ ਜਾਵੇ ਅਤੇ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਲਈ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾਵੇ।

ਸੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਪੰਜਾਬ ਦੇ ਵਸਨੀਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਹਰ ਰੋਜ ਵਾਧਾ ਹੋ ਰਿਹਾ ਹੈ, ਪਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਲੋੜੀਂਦੇ ਉਪਕਰਨ, ਦਵਾਈਆਂ ਅਤੇ ਵੈਂਟੀਲੇਟਰਾਂ ਦੀ ਕਮੀ ਕਾਰਨ ਲੋਕਾਂ ਨੂੰ ਨਿੱਜੀ ਹਸਪਤਾਲਾਂ ਤੋਂ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਮਾਨ ਨੇ ਦੋਸ ਲਾਇਆ ਕਿ ਕੋਰੋਨਾ ਪੀੜਤਾਂ ਦੇ ਇਲਾਜ ਨੂੰ ਕੁੱਝ ਨਿੱਜੀ ਹਸਪਤਾਲਾਂ ਨੇ ਲੁੱਟ ਦਾ ਧੰਦਾ ਬਣਾ ਲਿਆ ਹੈ ਅਤੇ ਪੀੜਤਾਂ ਤੋਂ ਇਲਾਜ ਦੇ ਨਾਂ ‘ਤੇ 10 ਤੋਂ 15 ਲੱਖ ਰੁਪਏ ਤੱਕ ਵਸੂਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਕੇਸ ਵੀ ਸਾਹਮਣੇ ਆਏ ਹਨ ਕਿ ਨਿੱਜੀ ਹਸਪਤਾਲ ਨੇ ਕੋਰੋਨਾ ਪੀੜਤ ਦਾ 15 ਜਾਂ 20 ਦਿਨ ਇਲਾਜ ਕੀਤਾ ਅਤੇ ਪਰਿਵਾਰ ਤੋਂ 15 ਲੱਖ ਰੁਪਏ ਵੀ ਲੈ ਲਏ, ਪਰ ਮਰੀਜ ਫਿਰ ਵੀ ਮੌਤ ਦੇ ਮੂੰਹ ਵਿੱਚ ਚਲਾ ਗਿਆ।

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਕਹਿਰ ਕਾਰਨ ਸੂਬੇ ‘ਚ ਕੁੱਝ ਨਿੱਜੀ ਹਸਪਤਾਲਾਂ ਅਤੇ ਹੋਰ ਅਦਾਰਿਆਂ ਵੱਲੋਂ ਇਲਾਜ ਲਈ ਜਰੂਰੀ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੀ ਕਾਲਾਬਾਜਾਰੀ ਵੀ ਕੀਤੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਸੁਪਨਮਈ ਨੀਂਦ ਵਿੱਚ ਸੁੱਤੀ ਪਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਕੁੱਝ ਨਿੱਜੀ ਹਸਪਤਾਲਾਂ ਵੱਲੋਂ ਮਰੀਜਾਂ ਦੀ ਕੀਤੀ ਜਾਂਦੀ ਆਰਥਿਕ ਲੁੱਟ ਦੇ ਲਈ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਰਹੀਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਜੰਿਮੇਵਾਰ ਹਨ। ਪਿਛਲੇ 20 ਸਾਲਾਂ ਦੌਰਾਨ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇ ਪ੍ਰਕਾਸ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਚੰਗੀਆਂ ਸਿਹਤ ਸੇਵਾਵਾਂ ਵਾਲੇ ਸਰਕਾਰੀ ਢਾਂਚੇ ਦਾ ਨਿਰਮਾਣ ਹੀ ਨਹੀਂ ਕੀਤਾ, ਸਗੋਂ ਪ੍ਰਾਈਵੇਟ ਅਦਾਰਿਆਂ ਨੂੰ ਹੀ ਉਤਸਾਹਿਤ ਕੀਤਾ ਹੈ।

ਉਨ੍ਹਾਂ ਕਿਹਾ ਪ੍ਰਕਾਸ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਜਮੀਨਾਂ ਆਪਣੇ ਹਿਤੈਸੀਆਂ ਨੂੰ ਪ੍ਰਾਈਵੇਟ ਹਸਪਤਾਲ ਉਸਾਰਨ ਲਈ ਕੌਡੀਆਂ ਦੇ ਮੁੱਲ ਦਿੱਤੀਆਂ ਹਨ ਅਤੇ ਹੁਣ ਇਹੀ ਪ੍ਰਾਈਵੇਟ ਹਸਪਤਾਲਾਂ ਦੇ ਮਾਲਕ ਸੂਬੇ ਦੇ ਲੋਕਾਂ ਦੀ ਇਲਾਜ ਦੇ ਨਾਂ ‘ਤੇ ਆਰਥਿਕ ਲੁੱਟ ਘਸੁੱਟ ਕਰ ਰਹੇ ਹਨ।

ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਇਲਾਜ ਦੇ ਨਾਂ ‘ਤੇ ਹੁੰਦੀ ਮਰੀਜਾਂ ਦੀ ਆਰਥਿਕ ਲੁੱਟ ਤੋਂ ਬਚਾਉਣ ਲਈ ਇੱਕ ਉਚ ਤਾਕਤਾਂ ਵਾਲੀ ਨੋਡਲ ਏਜੰਸੀ ਦਾ ਗਠਨ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...